ਗੁਰਦਾਸਪੁਰ, 4 ਜੁਲਾਈ, ਹ.ਬ.  ਗੁਰਦਾਸਪੁਰ ਪੁਲਿਸ ਨੇ 4 ਦਿਨ ਪਹਿਲਾਂ ਦੀਨਾਨਗਰ ਦੇ ਪਿੰਡ ਝੰਡੇਚੱਕ 'ਚ ਹੋਈ ਡਕੈਤੀ ਦੀ ਘਟਨਾ 'ਚ ਸ਼ਾਮਲ 3 ਮੁਲਜ਼ਮਾਂ ਨੂੰ ਕਾਬੂ ਕਰ ਲਿਆ ਹੈ। ਐੱਸਐੱਸਪੀ ਗੁਰਦਾਸਪੁਰ ਰਜਿੰਦਰ ਸਿੰਘ ਸੋਹਲ ਦੀ ਅਗਵਾਈ 'ਤੇ ਦਿਸ਼ਾ ਨਿਰਦੇਸ਼ਾਂ ਤਹਿਤ ਐੱਸਪੀ ਇੰਨਵੈਸਟੀਗੇਸ਼ਨ ਹਰਵਿੰਦਰ ਸਿੰਘ ਸੰਧੂ ਦੀ ਅਗਵਾਈ ਵਿਚ ਪੁਲਿਸ ਨੇ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਤੇ ਉਨ੍ਹਾਂ ਦੇ ਕਬਜ਼ੇ 'ਚੋਂ ਭਾਰੀ ਮਾਤਰਾ 'ਚ ਹਥਿਆਰ ਤੇ ਗੋਲੀ ਸਿੱਕਾ ਬਰਾਮਦ ਕੀਤਾ।  ਇਸ ਤੋਂ ਇਲਾਵਾ ਵਾਰਦਾਤ ਵਿਚ ਵਰਤੀ ਗਈ ਕਰੇਟਾ ਗੱਡੀ ਤੇ ਘਟਨਾ ਸਮੇਂ ਇਕ ਮੁਲਜ਼ਮ ਵੱਲੋਂ ਪਹਿਨੀ ਹੋਈ ਪੁਲਿਸ ਦੀ ਵਰਦੀ ਵੀ ਬਰਾਮਦ ਕਰ ਲਈ ।

ਹੋਰ ਖਬਰਾਂ »

ਹਮਦਰਦ ਟੀ.ਵੀ.