ਕਾਹਨੂੰਵਾਨ, 4 ਜੁਲਾਈ, ਹ.ਬ.  ਜ਼ਿਲ੍ਹਾ ਗੁਰਦਾਸਪੁਰ ਦੇ ਇਕਾਂਤਵਾਸ ਕੇਂਦਰ ਸੇਖਵਾਂ ਵਿੱਚ ਅੱਜ ਫਿਰ ਅੱਠ ਵਿਅਕਤੀਆਂ ਨੂੰ ਉਨ੍ਹਾਂ ਦੀ ਰਿਪੋਰਟ ਨੈਗਟਿਵ ਆਉਣ ਤੇ ਉਹਨਾਂ ਨੂੰ ਘਰਾਂ ਨੂੰ ਤੋਰ ਦਿੱਤਾ ਗਿਆ ਹੈ ਅਤੇ ਬਾਅਦ ਵਿੱਚ ਉਨ੍ਹਾਂ ਨੂੰ ਕੁਝ ਦਿਨਾਂ ਲਈ ਘਰਾਂ ਅੰਦਰ ਹੀ ਇਕਾਂਤਵਾਸ ਕਰ ਦਿੱਤਾ ਗਿਆ ਹੈ।  ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਗੁਰਦਾਸਪੁਰ ਦੇ ਸਹਾਇਕ ਮਲੇਰੀਆ ਅਫਸਰ ਰਸਪਾਲ ਸਿੰਘ ਅਤੇ ਸਾਥੀ ਮੈਡੀਕਲ ਟੀਮ ਨੇ ਦੱਸਿਆ ਕਿ ਉਨ੍ਹਾਂ ਕੋਲ 37 ਵਿਅਕਤੀ ਸਨ, ਜਿਨ੍ਹਾਂ ਵਿੱਚੋਂ 8 ਦੀ ਰਿਪੋਰਟ ਅੱਜ ਨੈੱਟ ਅੱਜ ਨੈਗਟਿਵ ਆਈ ਹੈ ਇਨ੍ਹਾਂ 8 ਵਿਅਕਤੀਆਂ ਨੂੰ ਉਨ੍ਹਾਂ ਦੇ ਘਰਾਂ ਵਿੱਚ ਭੇਜ ਦਿੱਤਾ ਗਿਆ ਹੈ ਤੇ ਵੱਖ ਵੱਖ ਸਿਹਤ ਟੀਮਾਂ ਵੱਲੋਂ ਉਨ੍ਹਾਂ ਨੂੰ ਘਰਾਂ ਅੰਦਰ ਹੀ ਕੁਝ ਦਿਨਾਂ ਲਈ ਇਕਾਂਤਵਾਸ ਕਰ ਦਿੱਤਾ ਗਿਆ।

ਹੋਰ ਖਬਰਾਂ »

ਹਮਦਰਦ ਟੀ.ਵੀ.