ਪਟਿਆਲਾ, 4 ਜੁਲਾਈ, ਹ.ਬ.  ਪੁਲਿਸ ਵੱਲੋਂ ਗਿਮਫ਼ਤਾਰ ਕੀਤੇ ਗਏ ਕੇਐੱਲਐੱਫ ਦੇ ਤਿੰਨੇ ਮੈਂਬਰਾਂ ਨੂੰ ਅੱਜ ਆਦਲਤ ਵੱਲੋਂ ਜੇਲ੍ਹ ਭੇਜ ਦਿੱਤਾ ਗਿਆ ਹੈ। ਭਾਰੀ ਪੁਲਿਸ ਫੋਰਸ ਦੀ ਅਗਵਾਈ ਵਿਚ ਜਸਪ੍ਰੀਤ ਸਿੰਘ, ਸੁਖਚੈਨ ਸਿੰਘ ਤੇ ਅੰਮ੍ਰਿਤਪਾਲ ਸਿੰਘ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ। ਅਦਾਲਤ ਨੇ ਤਿੰਨਾਂ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿਚ ਜੇਲ੍ਹ ਭੇਜ ਦਿੱਤਾ ਹੈ। ਦੱਸਣਾ ਬਣਦਾ ਹੈ ਕਿ 30 ਜੂਨ ਨੂੰ ਪੁਲਿਸ ਵੱਲੋਂ ਪਿੰਡ ਸਿਹਰਾ ਵਾਸੀ ਸੁਖਚੈਨ ਸਿੰਘ, ਅੰਮ੍ਰਿਤਪਾਲ ਵਾਸੀ ਅਚਾਨਕ ਤੇ ਜਸਪ੍ਰਰੀਤ ਸਿੰਘ ਵਾਸੀ ਬੋਰੇਵਾਲ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਪੁਲਿਸ ਦਾ ਦਾਅਵਾ ਹੈ ਕਿ ਉਕਤ ਤਿੰਨੇ ਵਿਅਕਤੀ ਖ਼ਾਲਿਸਤਾਨ ਲਿਬਰੇਸ਼ਨ ਫਰੰਟ ਦੇ ਮੈਂਬਰ ਹਨ, ਜੋਕਿ ਪਾਕਿਸਤਾਨ ਵਿਚ ਬੈਠੇ ਕੁਝ ਲੋਕਾਂ ਦੇ ਕਹਿਣ 'ਤੇ ਪੰਜਾਬ ਵਿਚ ਵੱਡੀ ਵਾਰਦਾਤ ਦੀ ਸਾਜ਼ਿਸ਼ ਰੱਚ ਰਹੇ ਸਨ। ਪੁਲਿਸ ਨੇ ਇਨ੍ਹਾਂ ਕੋਲੋਂ .32 ਬੋਰ ਦੀ ਪਿਸਤੌਲ ਤੇ 7 ਰੋਂਦ ਵੀ ਬਰਾਮਦ ਕੀਤੇ ਸਨ ਗ੍ਰਿਫ਼ਤਾਰੀ ਤੋਂ ਬਾਅਦ ਪੁਲਿਸ ਰਿਮਾਂਡ 'ਤੇ ਚੱਲ ਰਹੇ ਤਿੰਨਾਂ ਮੁਲਜ਼ਮਾਂ ਨੂੰ ਸ਼ੁੱਕਰਵਾਰ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿਥੋਂ ਉਨ੍ਹਾਂ ਨੂੰ ਜੇਲ੍ਹ ਭੇਜ ਦਿੱਤਾ ਗਿਆ ਹੈ।

ਹੋਰ ਖਬਰਾਂ »

ਹਮਦਰਦ ਟੀ.ਵੀ.