ਸ੍ਰੀਨਗਰ,  5 ਜੁਲਾਈ (ਹਮਦਰਦ ਨਿਊਜ਼ ਸਰਵਿਸ) :  ਜੰਮੂ-ਕਸ਼ਮੀਰ 'ਚ ਇਕ ਵਾਰ ਫਿਰ ਤੋਂ ਸੀਆਰਪੀਐੱਫ ਦੇ ਕਾਫਲੇ 'ਤੇ ਅੱਤਵਾਦੀਆਂ ਨੇ ਹਮਲਾ ਕੀਤਾ ਹੈ। ਜੰਮੂ-ਕਸ਼ਮੀਰ ਦੇ ਪੁਲਵਾਮਾ ਦੇ ਗਾਨਗੂ ਇਲਾਕੇ ਸੀਆਰਪੀਐੱਫ ਦੇ ਕਾਫਿਲੇ 'ਤੇ ਆਈਡੀਡੀ ਬਲਾਸਟ ਤੇ ਫਾਈਰਿੰਗ ਕੀਤੀ ਗਈ ਹੈ। ਇਸ ਹਮਲੇ 'ਚ 1 ਜਵਾਨ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ। ਹਮਲੇ ਤੋਂ ਬਾਅਦ ਫ਼ੌਜ ਤੇ ਸੁਰੱਖਿਆ ਬਲਾਂ ਨੇ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਹੈ, ਤਲਾਸ਼ੀ ਮੁਹਿੰਮ ਚੱਲ ਰਹੀ ਹੈ।
ਕਸ਼ਮੀਰ ਵਾਦੀ ਦੇ ਪੁਲਵਾਮਾ ਜ਼ਿਲ੍ਹੇ 'ਚ ਸੀਆਰਪੀਐੱਫ ਜਵਾਨਾਂ ਦੇ ਕਾਫਿਲੇ 'ਤੇ ਆਈਈਡੀ ਰਾਹੀਂ ਹਮਲਾ ਹੋਇਆ ਹੈ। ਇਸ ਹਮਲੇ 'ਚ ਸੀਆਰਪੀਐੱਫ ਦਾ ਇਕ ਜਵਾਨ ਗੰਭੀਰ ਰੂਪ ਨਾਲ ਜ਼ਖ਼ਮੀ ਹੋਇਆ ਹੈ, ਜਿਸ ਨੂੰ ਹਸਪਤਾਲ ਭੇਜਿਆ ਗਿਆ ਹੈ। ਜਾਣਕਾਰੀ ਮੁਤਾਬਕ ਜੰਮੂ-ਕਸ਼ਮੀਰ ਜ਼ਿਲ੍ਹੇ 'ਚ ਕੇਂਦਰੀ ਰਿਜ਼ਰਵ ਪੁਲਿਸ ਬਲ ਦੇ ਕਾਫਿਲੇ 'ਤੇ ਅੱਤਵਾਦੀਆਂ ਨੇ ਹਮਲਾ ਕੀਤਾ ਹੈ। ਅੱਤਵਾਦੀਆਂ ਨੇ ਸੀਆਰਪੀਐੱਫ ਦੇ ਗਸ਼ਤੀ ਦਰ 'ਤੇ ਆਈਡੀਡੀ ਬਲਾਸਟ ਰਾਹੀਂ ਨਿਸ਼ਾਨਾ ਬੰਨ੍ਹਿਆ ਤੇ ਤਾਬਡਤੋੜ ਫਾਈਰਿੰਗ ਕੀਤੀ ਹੈ। ਅੱਤਵਾਦੀਆਂ ਨੇ ਤਕਰੀਬਨ ਸਵੇਰ ਦੇ 7:40 ਵਜੇ ਸੀਆਰਪੀਐੱਫ ਦੇ ਕਾਫਿਲੇ ਨੂੰ ਨਿਸ਼ਾਨਾ ਬਣਾਇਆ। ਗਸ਼ਤ ਲਾ ਰਹੀ ਟੀਮ ਨੂੰ ਨਿਸ਼ਾਨਾ ਬਣਾਉਣ ਲਈ ਰੋਡ ਦੇ ਕਿਨਾਰੇ ਆਈਈਡੀ ਵਿਸਫੋਟਕ ਲਾਏ ਗਏ ਸਨ। ਇਸ ਵਿਸਫੋਟ 'ਚ ਸੀਆਰਪੀਐੱਫ ਦੇ 182 ਬਟਾਨੀਅਨ ਦਾ ਇਕ ਜ਼ਵਾਨ ਜ਼ਖ਼ਮੀ ਹੋ ਗਿਆ ਹੈ।

ਹੋਰ ਖਬਰਾਂ »

ਹਮਦਰਦ ਟੀ.ਵੀ.