ਹਿਰਾਸਤ 'ਚ ਲਏ ਗਏ ਲੋਕਾਂ ਦੀ ਰਿਹਾਈ ਦੀ ਮੰਗ

ਵੈਨਕੁਵਰ, 5 ਜੁਲਾਈ (ਹਮਦਰਦ ਨਿਊਜ਼ ਸਰਵਿਸ) : 'ਫਰੈਂਡਸ ਆਫ਼ ਇੰਡੀਆ' ਨਾਂ ਦੇ ਸੰਗਠਨ ਨਾਲ ਜੁੜੇ ਲੋਕਾਂ ਨੇ ਕੈਨੇਡਾ ਦੇ ਵੈਨਕੁਵਰ ਸ਼ਹਿਰ ਵਿੱਚ ਚੀਨੀ ਵਣਜ ਦੂਤਾਵਾਸ ਦੇ ਬਾਹਰ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨ ਦੌਰਾਨ ਚੀਨ ਵਿੱਚ ਹਿਰਾਸਤ ਵਿੱਚ ਲਏ ਗਏ ਕੈਨੇਡੀਅਨ ਲੋਕਾਂ ਦੀ ਰਿਹਾਈ ਦੀ ਮੰਗ ਕੀਤੀ ਗਈ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ 24 ਜੂਨ ਨੂੰ ਕੈਨੇਡਾ ਵਿੱਚ ਚੀਨ ਵਿਰੁੱਧ ਭਾਰਤੀ ਨਾਗਰਿਕਾਂ ਨੇ ਪ੍ਰਦਰਸ਼ਨ ਕੀਤਾ ਸੀ। ਕੈਨੇਡਾ ਦੇ ਵੈਨਕੁਵਰ ਵਿੱਚ ਚੀਨੀ ਵਣਜ ਦੂਤਾਵਾਸ ਦਫ਼ਤਰ ਦੇ ਬਾਹਰ ਭਾਰਤੀ ਭਾਈਚਾਰੇ ਦੇ ਲੋਕਾਂ ਨੇ ਇਕੱਠੇ ਹੋ ਕੇ ਪ੍ਰਦਰਸ਼ਨ ਕੀਤਾ ਸੀ। ਇਸ ਦੌਰਾਨ ਲੋਕਾਂ ਨੇ 'ਸਟਾਪ ਕਿਲਿੰਗ ਪੀਪਲ ਇਨ ਇੰਡੀਆ', 'ਬੈਕਆਫ਼ ਚਾਈਨਾ' ਅਤੇ 'ਡੋਂਟ ਥ੍ਰੈਟਨ' ਜਿਹੀਆਂ ਤਖ਼ਤੀਆਂ ਹੱਥਾਂ ਵਿੱਚ ਫੜੀਆਂ ਹੋਈਆਂ ਸਨ। ਪ੍ਰਦਰਸ਼ਨ ਦੌਰਾਨ ਕੁਝ ਲੋਕਾਂ ਨੇ ਹੱਥ ਵਿੱਚ ਭਾਰਤ ਦਾ ਝੰਡਾ ਵੀ ਫੜਿਆ ਹੋਇਆ ਸੀ।

ਹੋਰ ਖਬਰਾਂ »

ਹਮਦਰਦ ਟੀ.ਵੀ.