ਚੰਡੀਗੜ, 6 ਜੁਲਾਈ (ਹਮਦਰਦ ਨਿਊਜ਼ ਸਰਵਿਸ) : ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਦਾ ਹਾਲਾਚਾਲ ਪੁੱਛਣ ਲਈ ਸਾਬਕਾ ਕੇਂਦਰੀ ਮੰਤਰੀ ਬਲਵੰਤ ਸਿੰਘ ਰਾਮੂਵਾਲੀਆ ਅਤੇ ਮਸ਼ਹੂਰ ਪੰਜਾਬੀ ਗਾਇਕ ਹਰਭਜਨ ਮਾਨ ਉਨ•ਾਂ ਦੇ ਨਿਵਾਸ ਸਥਾਨ 'ਤੇ ਪਹੁੰਚੇ। ਇਸ ਦੌਰਾਨ ਬਲਵੰਤ ਸਿੰਘ ਰਾਮੂਵਾਲੀਆ ਨੇ ਹਰਿਆਣਾ 'ਚ ਕਬੂਤਰਬਾਜ਼ੀ ਨੂੰ ਨੱਥ ਪਾਉਣ ਲਈ ਸਪੈਸ਼ਲ ਇਨਵੈਸਟੀਗੇਸ਼ਨ ਟੀਮ (ਐਸਆਈਟੀ) ਗਠਤ ਕਰਨ 'ਤੇ ਗ੍ਰਹਿ ਮੰਤਰੀ ਅਨਿਲ ਵਿਜ ਦੀ ਸ਼ਲਾਘਾ ਕੀਤੀ।
ਉਨ•ਾਂ ਨੇ ਕਿਹਾ ਕਿ ਸਿਆਸੀ ਜੀਵਨ ਵਿੱਚ ਉਨ•ਾਂ ਨੇ ਪੰਜਾਬ ਵਿੱਚ ਕਬੂਤਰਬਾਜ਼ੀ ਦੇ ਮਾਮਲਿਆਂ ਨੂੰ ਉਜਾਗਰ ਕਰਨ ਅਤੇ ਢੁਕਵੀਂ ਕਾਰਵਾਈ ਲਈ ਆਵਾਜ਼ ਚੁੱਕੀ, ਪਰ ਕਈ ਦਹਾਕਿਆਂ ਤੱਕ ਉਨ•ਾਂ ਦੇ ਯਤਨਾਂ ਦੇ ਬਾਵਜੂਦ ਪੰਜਾਬ ਦੀਆਂ ਸਰਕਾਰਾਂ ਨੇ ਇਸ ਪਾਸੇ ਕੋਈ ਧਿਆਨ ਨਹੀਂ ਦਿੱਤਾ। ਉਨ•ਾਂ ਕਿਹਾ ਕਿ ਅਨਿਲ ਵਿਜ ਨੇ ਹਰਿਆਣਾ ਵਿੱਚ ਐਸਆਈਟੀ ਗਠਤ ਕਰਕੇ ਕਬੂਤਰਬਾਜ਼ੀ ਨੂੰ ਡੂੰਘੀ ਸੱਟ ਮਾਰੀ ਹੈ। ਇਸ ਨਾਲ ਕਬੂਤਰਬਾਜ਼ਾਂ 'ਤੇ ਨਾ ਸਿਰਫ਼ ਸ਼ਿਕੰਜਾ ਕਸਿਆ ਜਾਵੇਗਾ, ਸਗੋਂ ਇਸ ਫ਼ੈਸਲੇ ਨਾਲ ਸੂਬੇ ਦੇ ਲੱਖਾਂ ਪੀੜਤ ਪਰਿਵਾਰਾਂ ਨੂੰ ਰਾਹਤ ਮਿਲੇਗੀ।
ਗ੍ਰਹਿ ਮੰਤਰੀ ਅਨਿਲ ਵਿਜ ਨੇ ਕਿਹਾ ਕਿ ਹਰਿਆਣਾ ਸਰਕਾਰ ਦੇ ਹੁਕਮ 'ਤੇ ਪੁਲਿਸ ਵੱਲੋਂ ਅਜਿਹੇ ਏਜੰਟਾਂ ਵਿਰੁੱਧ ਕਬੂਤਰਬਾਜ਼ੀ ਦੇ 254 ਮੁਕੱਦਮੇ ਦਰਜ ਕੀਤੇ ਗਏ ਹਨ। ਇਸ ਤੋਂ ਇਲਾਵਾ ਕਬੂਤਰਬਾਜ਼ੀ ਦੇ 156 ਨਵੇਂ ਮਾਮਲੇ ਦਰਜ ਕੀਤੇ ਹਨ। ਇਨ•ਾਂ ਸਾਰੇ ਮਾਮਲਿਆਂ ਦੀ ਜਾਂਚ ਇਹੀ ਐਸਆਈਟੀ ਕਰ ਰਹੀ ਹੈ।

ਹੋਰ ਖਬਰਾਂ »

ਹਮਦਰਦ ਟੀ.ਵੀ.