ਵਾਸ਼ਿੰਗਟਨ, 6 ਜੁਲਾਈ (ਹਮਦਰਦ ਨਿਊਜ਼ ਸਰਵਿਸ) : ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦਾ ਚੀਨ 'ਤੇ ਇਸ਼ਾਰਿਆਂ-ਇਸ਼ਾਰਿਆਂ ਵਿੱਚ ਹਮਲਾ ਕਰਨਾ ਲਗਾਤਾਰ ਜਾਰੀ ਹੈ। ਸੋਮਵਾਰ ਨੂੰ ਇੱਕ ਵਾਰ ਫਿਰ ਡੋਨਾਲਡ ਟਰੰਪ ਨੇ ਕੋਰੋਨਾ ਵਾਇਰਸ ਨੂੰ 'ਚਾਈਨੀਜ਼ ਵਾਇਰਸ' ਦੱਸਿਆ। ਰਾਸ਼ਟਰਪਤੀ ਨੇ ਕਿਹਾ ਕਿ ਅਮਰੀਕਾ ਵਿੱਚ ਬਹੁਤ ਜ਼ਿਆਦਾ ਗਿਣਤੀ ਵਿੱਚ ਟੈਸਟ ਕੀਤੇ ਜਾ ਰਹੇ ਹਨ। ਇਸ ਲਈ ਕੋਰੋਨਾ ਵਾਇਰਸ ਦੇ ਮਾਮਲੇ ਵਧ ਰਹੇ ਹਨ।
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਆਪਣੇ ਟਵੀਟ ਵਿੱਚ ਲਿਖਿਆ ਕਿ ਅਮਰੀਕਾ ਵਿੱਚ ਹੁਣ ਮੌਤ ਦਾ ਅੰਕੜਾ ਘੱਟ ਹੁੰਦਾ ਜਾ ਰਿਹਾ ਹੈ। ਫੇਕ ਨਿਊਜ਼ ਵਾਲਿਆਂ ਨੂੰ ਇਸ ਨੂੰ ਵੀ ਦਿਖਾਉਣਾ ਚਾਹੀਦਾ ਹੈ। ਟਰੰਪ ਨੇ ਦਾਅਵਾ ਕੀਤਾ ਕਿ ਵੱਡੀ ਗਿਣਤੀ ਲੋਕਾਂ ਨੂੰ ਨੌਕਰੀਆਂ ਮਿਲ ਰਹੀਆਂ ਹਨ।
ਦੱਸ ਦੇਈÂੈ ਕਿ ਪਿਛਲੇ ਕੁਝ ਦਿਨਾਂ ਤੋਂ ਅਮਰੀਕਾ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਵਿੱਚ ਜਬਰਦਸਤ ਉਛਾਲ ਆਇਆ ਹੈ। ਹਰ ਰੋਜ਼ ਇੱਥੇ ਲਗਭਗ 50 ਹਜ਼ਾਰ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ।
ਵਰਲਡੋਮੀਟਰ ਦੇ ਅਨੁਸਾਰ ਅਮਰੀਕਾ ਵਿੱਚ ਹੁਣ ਤੱਥ 29 ਲੱਖ ਤੋਂ ਵੱਧ ਲੋਕ ਕੋਰੋਨਾ ਦੀ ਲਪੇਟ ਵਿੱਚ ਆ ਚੁੱਕੇ ਹਨ, ਜਦਕਿ 1 ਲੱਖ 32 ਹਜ਼ਾਰ ਲੋਕਾਂ ਦੀ ਮੌਤ ਹੋ ਚੁੱਕੀ ਹੈ। ਹੁਣ ਅਮਰੀਕਾ ਵਿੱਚ ਮੌਤਾਂ ਦਾ ਅੰਕੜਾ ਹਰ ਰੋਜ਼ 500 ਦੇ ਨੇੜੇ ਪੁੱਜ ਗਿਆ ਹੈ। ਜਦਕਿ ਇੱਕ ਸਮਾਂ ਅਜਿਹਾ ਆਇਆ ਸੀ, ਜਦੋਂ ਹਰ ਰੋਜ਼ 4-5 ਹਜ਼ਾਰ ਮੌਤਾਂ ਹੋ ਰਹੀਆਂ ਸਨ। ਦੱਸ ਦੇਈਏ ਕਿ ਡੋਨਾਲਡ ਟਰੰਪ ਕੋਰੋਨਾ ਵਾਇਰਸ ਨੂੰ ਲੈ ਕੇ ਚੀਨ 'ਤੇ ਲਗਾਤਾਰ ਟਿੱਪਣੀਆਂ ਕਰਦੇ ਆ ਰਹੇ ਹਨ। ਟਰੰਪ ਦਾ ਦੋਸ਼ ਹੈ ਕਿ ਜੇਕਰ ਚੀਨ ਨੇ ਸਹੀ ਸਮੇਂ 'ਤੇ ਦੁਨੀਆ ਨੂੰ ਆਗਾਹ ਕੀਤਾ ਹੁੰਦਾ ਤਾਂ ਇੰਨੇ ਮਾੜੇ ਹਾਲਾਤ ਨਾ ਹੁੰਦੇ। ਇਹੀ ਕਾਰਨ ਹੈ ਕਿ ਉਹ ਇਸ ਨੂੰ 'ਚਾਈਨੀਜ਼ ਵਾਇਰਸ' ਕਹਿੰਦੇ ਹਨ।
ਨਵੰਬਰ ਮਹੀਨੇ ਵਿੱਚ ਹੋਣ ਵਾਲੀਆਂ ਰਾਸ਼ਟਰਪਤੀ ਅਹੁਦੇ ਦੀਆਂ ਚੋਣਾਂ ਤੋਂ ਪਹਿਲਾਂ ਡੋਨਾਲਡ ਟਰੰਪ ਕੋਰੋਨਾ ਵਾਇਰਸ ਨੂੰਸਹੀ ਢੰਗ ਨਾਲ ਹੈਂਡਲ ਨਾ ਕਰਨ ਨੂੰ ਲੈ ਕੇ ਹਰ ਕਿਸੇ ਦੇ ਨਿਸ਼ਾਨੇ 'ਤੇ ਹਨ। ਜਦਕਿ ਜਵਾਬ ਵਿੱਚ ਉਹ ਇਹੀ ਕਹਿੰਦੇ ਹਨ ਕਿ ਅਮਰੀਕਾ ਵਿੱਚ ਸਭ ਤੋਂ ਜ਼ਿਆਦਾ ਟੈਸਟ ਹੋ ਰਹੇ ਹਨ, ਇਸ ਲਈ ਕੇਸ ਵੀ ਜ਼ਿਆਦਾ ਹਨ।

ਹੋਰ ਖਬਰਾਂ »

ਹਮਦਰਦ ਟੀ.ਵੀ.