ਮੌਤਾਂ ਦਾ ਅੰਕੜਾ 8711 'ਤੇ ਪੁੱਜਾ

ਔਟਾਵਾ, 8 ਜੁਲਾਈ (ਹਮਦਰਦ ਨਿਊਜ਼ ਸਰਵਿਸ) : ਕੈਨੇਡਾ ਦੇ ਉਨਟਾਰੀਓ ਅਤੇ ਕਿਊਬਿਕ ਸੂਬੇ ਵਿੱਚ ਵਿਸ਼ਵ ਮਹਾਂਮਾਰੀ ਕੋਰੋਨਾ ਵਾਇਰਸ ਦੇ ਨਵੇਂ ਮਾਮਲਿਆਂ ਦੀ ਪੁਸ਼ਟੀ ਤੋਂ ਬਾਅਦ ਦੇਸ਼ ਵਿੱਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ 1 ਲੱਖ 6 ਹਜ਼ਾਰ ਤੋਂ ਟੱਪ ਗਈ ਹੈ। ਇੱਥੇ ਮੌਤਾਂ ਦਾ ਅੰਕੜਾ 8711 'ਤੇ ਪੁੱਜ ਗਿਆ ਹੈ।
ਕੋਰੋਨਾ ਦੇ ਜ਼ਿਆਦਾ ਮਾਮਲੇ ਕਿਊਬਿਕ ਵਿੱਚ ਸਾਹਮਣੇ ਆਏ ਹਨ, ਜਿੱਥੇ ਹੁਣ ਤੱਕ 55 ਹਜ਼ਾਰ 997 ਲੋਕ ਇਸ ਮਹਾਂਮਾਰੀ ਦੀ ਲਪੇਟ ਵਿੱਚ ਆ ਚੁੱਕੇ ਹਨ, ਜਦਕਿ 5590 ਲੋਕਾਂ ਦੀ ਮੌਤ ਹੋ ਚੁੱਕੀ ਹੈ। ਕਿਊਬਿਕ ਤੋਂ ਬਾਅਦ ਉਨਟਾਰੀਓ ਦੂਜਾ ਸਭ ਤੋਂ ਪ੍ਰਭਾਵਿਤ ਖੇਤਰ ਹੈ। ਰਾਹਤ ਦੀ ਖ਼ਬਰ ਇਹ ਹੈ ਕਿ ਕੈਨੇਡਾ ਵਿੱਚ ਹੁਣ ਤੱਕ 69 ਹਜ਼ਾਰ 883 ਮਰੀਜ਼ ਬਿਲਕੁਲ ਠੀਕ ਹੋ ਕੇ ਆਪਣੇ ਘਰਾਂ ਨੂੰ ਜਾ ਚੁੱਕੇ ਹਨ। ਜਦਕਿ 27 ਹਜ਼ਾਰ 573 ਮਰੀਜ਼ਾਂ ਦੀ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਇਨ•ਾਂ ਵਿੱਚੋਂ 2150 ਮਰੀਜ਼ਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ। ਇਸ ਤੋਂ ਇਲਾਵਾ ਕੈਨੇਡਾ ਵਿੱਚ ਹੁਣ ਤੱਕ 30 ਲੱਖ 20 ਹਜ਼ਾਰ ਤੋਂ ਵੱਧ ਲੋਕਾਂ ਦਾ ਹੁਣ ਤੱਕ ਕੋਰੋਨਾ ਟੈਸਟ ਕੀਤਾ ਜਾ ਚੁੱਕਾ ਹੈ।
ਜੇਕਰ ਗੱਲ ਕੀਤੀ ਜਾਵੇ ਭਾਰਤ ਦੀ ਤਾਂ ਇਹ ਦੁਨੀਆ ਦੇ ਸਭ ਤੋਂ ਜ਼ਿਆਦਾ ਕੋਰੋਨਾ ਪ੍ਰਭਾਵਿਤ ਦੇਸ਼ਾਂ ਵਿੱਚ ਤੀਜੇ ਨੰਬਰ 'ਤੇ ਪਹੁੰਚ ਗਿਆ ਹੈ। ਪਰ ਰਾਹਤ ਦੀ ਗੱਲ ਇਹ ਹੈ ਕਿ ਇੱਥੇ ਰਿਕਵਰੀ ਰੇਟ ਕਾਫ਼ੀ ਚੰਗਾ ਹੈ। ਬੀਤੇ ਦਿਨ ਭਾਰਤ ਵਿੱਚ ਕੋਰੋਨਾ ਦਾ ਰਿਕਵਰੀ ਰੇਟ 61.16 ਫੀਸਦੀ ਦਰਜ ਕੀਤਾ ਗਿਆ, ਜਦਕਿ 1 ਕਰੋੜ ਲੋਕਾਂ ਦੀ ਜਾਂਚ ਵਿੱਚ ਦੇਸ਼ ਭਰ ਦੀਆਂ 1115 ਲੈਬਜ਼ ਦੀ ਮਦਦ ਮਿਲੀ ਹੈ।

ਹੋਰ ਖਬਰਾਂ »

ਹਮਦਰਦ ਟੀ.ਵੀ.