ਪੇਸ਼ਾਵਰ, 9 ਜੁਲਾਈ, ਹ.ਬ. : ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਦੀ ਸਰਕਾਰ ਨੇ ਬੁਧਵਾਰ ਨੂੰ ਉਨ੍ਹਾਂ 21 ਸਿੱਖ ਸ਼ਰਧਾਲੂਆਂ ਦੇ ਪਰਵਾਰਾਂ ਨੂੰ ਇੱਕ ਕਰੋੜ ਰੁਪਏ ਦੀ ਮਦਦ ਦੇਣ ਦਾ ਐਲਾਨ ਕੀਤਾ ਹੈ ਜਿਨ੍ਹਾਂ ਦੀ ਪਿਛਲੇ ਹਫਤੇ ਟਰੇਨ-ਬਸ ਟੱਕਰ ਵਿਚ ਮੌਤ ਹੋ ਗਈ ਸੀ। ਭਾਈ ਜੋਗ ਸਿੰਘ ਗੁਰਦੁਆਰਾ ਪੁੱਜੇ ਖੈਬਰ ਪਖਤੂਨਖਵਾ  ਦੇ ਮੁੱਖ ਮੰਤਰੀ ਦੇ ਵਿਸ਼ੇਸ਼ ਸਹਿਯੋਗੀ ਵਜ਼ੀਰ ਜਾਦਾ ਨੇ ਹਾਦਸੇ 'ਤੇ ਦੁੱਖ ਜਤਾਇਆ ਅਤੇ ਮੁਆਵਜ਼ੇ ਦਾ ਐਲਾਨ ਕੀਤਾ।
ਪਾਕਿਸਤਾਨ ਦੇ ਪੰਜਾਬ ਸੂਬੇ ਦੇ ਸ਼ੇਖਪੁਰਾ ਜ਼ਿਲ੍ਹੇ ਵਿਚ ਸ਼ੁੱਕਰਵਾਰ ਨੂੰ ਟਰੇਨ ਨਾਲ ਮਿੰਨੀ ਬਸ ਦੀ ਟੱਕਰ ਹੋ ਗਈ ਸੀ। ਇਸ ਵਿਚ 21 ਸਿੱਖ ਸ਼ਰਧਾਲੂਆਂ ਦੀ ਮੌਤ ਹੋ ਗਈ ਸੀ। ਉਨ੍ਹਾਂ ਕਿਹਾ ਕਿ  ਮਾਰੇ ਗਏ ਸਾਰੇ ਲੋਕਾਂ ਦੇ ਘਰ ਵਾਲਿਆਂ ਨੂੰ ਪੰਜ-ਪੰਜ ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇਗਾ। ਭਾਰਤ ਵਿਚ ਵੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪਾਕਿਸਤਾਨ ਵਿਚ ਮਾਰੇ ਗਏ ਸਿੱਖ ਸ਼ਰਧਾਲੂਆਂ ਦੇ ਪਰਵਾਰਾਂ ਨੂੰ  ਇੱਕ-ਇੱਕ ਲੱਖ ਰੁਪਏ ਦੇਣ ਦਾ ਐਲਾਨ ਕੀਤਾ।

ਹੋਰ ਖਬਰਾਂ »

ਅੰਤਰਰਾਸ਼ਟਰੀ

ਹਮਦਰਦ ਟੀ.ਵੀ.