ਚੀਨੀ ਨਾਗਰਿਕਾਂ ਨੂੰ ਕੈਨੇਡਾ ਦੀ ਯਾਤਰਾ ਨਾ ਕਰਨ ਦੀ ਸਲਾਹ

ਟੋਰਾਂਟੋ, 10 ਜੁਲਾਈ (ਹਮਦਰਦ ਨਿਊਜ਼ ਸਰਵਿਸ) : ਹੁਵਾਈ ਤੋਂ ਬਾਅਦ ਹੁਣ ਹਾਂਗਕਾਂਗ ਨੂੰ ਲੈ ਕੇ ਚੀਨ ਅਤੇ ਕੈਨੇਡਾ ਵਿਚਕਾਰ ਤਣਾਅ ਵਧਦਾ ਜਾ ਰਿਹਾ ਹੈ। ਚੀਨ ਨੇ ਤਿੱਖੀ ਪ੍ਰਤੀਕਿਰਿਆ ਦਿੰਦੇ ਹੋਏ ਕਿਹਾ ਹੈ ਕਿ ਕੈਨੇਡਾ ਨਤੀਜੇ ਭੁਗਤਣ ਲਈ ਤਿਆਰ ਰਹੇ। ਇਸ ਵਿਚਕਾਰ ਚੀਨ ਨੇ ਆਪਣੇ ਨਾਗਰਿਕਾਂ ਨੂੰ ਟਰੈਵਲ ਐਡਵਾਇਜ਼ਰੀ ਜਾਰੀ ਕਰਦੇ ਹੋਏ ਕੈਨੇਡਾ ਦੀ ਯਾਤਰਾ ਨਾ ਕਰਨ ਦੀ ਸਲਾਹ ਦਿੱਤੀ ਹੈ। ਚੀਨ ਨੇ ਕਿਹਾ ਹੈ ਕਿ ਨਾਗਰਿਕਾਂ ਨੂੰ ਸਥਾਨਕ ਸੁਰੱਖਿਆ ਦੇ ਹਾਲਾਤ ਦਾ ਖਾਸ ਧਿਆਨ ਰੱਖਣਾ ਚਾਹੀਦਾ ਹੈ। ਟੋਰਾਂਟੋ ਸਥਿਤ ਚੀਨੀ ਦੂਤਾਵਾਸ ਨੇ ਇਹ ਜਾਣਕਾਰੀ ਸੋਸ਼ਲ ਮੀਡੀਆ ਐਪ ਵੀਚੈਟ 'ਤੇ ਜਾਰੀ ਕੀਤੀ ਹੈ। ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕੁਝ ਦਿਨ ਪਹਿਲਾਂ ਹੀ ਹਾਂਗਕਾਂਗ ਨਾਲ ਆਪਣੀ ਹਵਾਲਗੀ ਸੰਧੀ ਖਤਮ ਕਰ ਦਿੱਤਾ ਸੀ। ਇਸ ਤੋਂ ਇਲਾਵਾ ਕੈਨੇਡਾ ਨੇ ਹਾਂਗਕਾਂਗ ਨੂੰ ਭੇਜੇ ਜਾਣ ਵਾਲੇ ਫ਼ੌਜੀ ਉਪਕਰਨਾਂ ਦੇ ਨਿਰਯਾਤ 'ਤੇ ਵੀ ਪਾਬੰਦੀ ਲਾ ਦਿੱਤੀ ਸੀ। ਕੈਨੇਡਾ ਨੇ ਇਹ ਕਦਮ ਚੀਨ ਦੇ ਵਿਵਾਦਤ ਕੌਮੀ ਸੁਰੱਖਿਆ ਕਾਨੂੰਨ ਨੂੰ ਹਾਂਗਕਾਂਗ ਦੇ ਉਪਰ ਲਾਗੂ ਕਰਨ ਤੋਂ ਬਾਅਦ ਚੁੱÎਕਿਆ ਹੈ। ਚੀਨੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਝਾਓ ਲਿਜਿਆਨ ਨੇ ਕੈਨੇਡਾ ਦੇ ਹਾਲੀਆ ਫ਼ੈਸਲਿਆਂ ਬਾਅਦ ਕਿਹਾ ਕਿ ਚੀਨ ਸਖ਼ਤ ਸ਼ਬਦਾਂ ਵਿੱਚ ਇਸ ਦੀ ਨਿੰਦਾ ਕਰਦਾ ਹੈ ਅਤੇ ਇਸ ਮਾਮਲੇ ਵਿੱਚ ਅੱਗੇ ਵੀ ਜਵਾਬ ਦੇਣ ਦਾ ਅਧਿਕਾਰ ਰੱਖਦਾ ਹੈ। ਇਸ ਦੇ ਜੋ ਵੀ ਨਤੀਜੇ ਹੋਣਗੇ, ਇਸ ਦੇ ਲਈ ਕੈਨੇਡਾ ਜ਼ਿੰਮੇਦਾਰ ਹੋਵੇਗਾ। ਉਨ•ਾਂ ਕਿਹਾ ਕਿ ਚੀਨ 'ਤੇ ਕਿਸੇ ਤਰ•ਾਂ ਦਾ ਦਬਾਅ ਪਾਉਣ ਦਾ ਯਤਨ ਕਦੇ ਸਫ਼ਲ ਨਹੀਂ ਹੋਵੇਗਾ।
ਚੀਨ ਨੇ ਕੈਨੇਡਾ ਨੂੰ ਚੇਤਾਵਨੀ ਦਿੰਦੇ ਹੋਏ ਕਿਹਾ ਹੈ ਕਿ ਉਹ ਆਪਣੀ ਗ਼ਲਤੀ ਨੂੰ ਤੁਰੰਤ ਠੀਕ ਕਰੇ। ਦੋਵਾਂ ਮੁਲਕਾਂ ਦੇ ਆਪਸੀ ਸਬੰਧਾਂ ਨੂੰ ਹੋਰ ਨੁਕਸਾਨ ਪਹੁੰਚਾਉਣ ਤੋਂ ਬਚਾਉਣ ਲਈ ਕੈਨੇਡਾ ਹਾਂਗਕਾਂਗ ਅਤੇ ਚੀਨ ਦੇ ਅੰਦਰੂਨੀ ਮਾਮਲਿਆਂ ਵਿੱਚ ਕਿਸੇ ਤਰ•ਾਂ ਦਾ ਦਖ਼ਲ ਨਾ ਦੇਵੇ।

ਹੋਰ ਖਬਰਾਂ »

ਹਮਦਰਦ ਟੀ.ਵੀ.