ਈਟਾਨਗਰ, 11 ਜੁਲਾਈ, ਹ.ਬ. : ਅਰੁਣਾਚਲ ਪ੍ਰਦੇਸ਼ 'ਚ ਸ਼ੁੱਕਰਵਾਰ ਨੂੰ ਹੋਈਆਂ ਕਈ ਜ਼ਮੀਨ ਖਿਸਕਣ ਦੀ ਘਟਨਾਵਾਂ ਵਿਚ ਇਕ 8 ਸਾਲਾ ਬੱਚੇ ਸਮੇਤ ਘੱਟ ਤੋਂ ਘੱਟ ਅੱਠ ਲੋਕ ਮਾਰੇ ਗਏ। ਸੂਬੇ ਵਿਚ ਲਗਾਤਾਰ ਮੀਂਹ ਪੈਣ ਤੋਂ ਬਾਅਦ ਪਾਪੁਮ ਪਾਰੇ ਜ਼ਿਲ੍ਹੇ ਤੇ ਮੋਦੀਰੀਜੋ ਖੇਤਰ ਵਿਚ ਤਿਗੜੋ ਪਿੰਡ ਵਿਚ ਘਟਨਾਵਾਂ ਹੋਈਆਾਂ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਅਰੁਣਾਚਲ ਪ੍ਰਦੇਸ਼ ਵਿਚ ਭਾਰੀ ਮੀਂਹ ਤੇ ਆਉਣ ਵਾਲੇ ਜ਼ਮੀਨ ਖਿਸਕਣ ਕਾਰਨ ਜਾਨ ਗਵਾਉਣ ਵਾਲਿਆਂ ਦੇ ਪਰਿਵਾਰਾਂ ਪ੍ਰਤੀ ਸੋਗ ਪ੍ਰਗਟ ਕੀਤਾ ਹੈ ਤੇ ਕਿਹਾ ਕਿ ਜ਼ਰੂਰਤਮੰਦ ਲੋਕਾਂ ਦੀ ਸਹਾਇਤਾ ਕੀਤੀ ਜਾ ਰਹੀ ਹੈ। ਪ੍ਰਧਾਨ ਮੰਤਰੀ ਨੇ ਟਵੀਟ ਕਰਦੇ ਹੋਏ ਕਿਹਾ ਕਿ ਇਨ੍ਹਾਂ ਘਟਨਾਵਾਂ ਤੇ ਦੁੱਖ ਜਤਾਇਆ ਹੈ। ਨਾਲ ਹੀ ਇਸ ਭੂਮੀ ਖਿਸਕਣ ਵਿਚ ਜ਼ਖ਼ਮੀ ਲੋਕਾਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਪ੍ਰਭਾਵਿਤਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ।

ਹੋਰ ਖਬਰਾਂ »

ਹਮਦਰਦ ਟੀ.ਵੀ.