ਲੁਧਿਆਣਾ, 12 ਜੁਲਾਈ (ਹਮਦਰਦ ਨਿਊਜ਼ ਸਰਵਿਸ) : ਇੱਥੋਂ ਦੇ ਪੌਸ਼ ਇਲਾਕੇ ਦੇ ਨੈਸ਼ਨਲ ਪ੍ਰਾਪਰਟੀ ਡੀਲਰ ਦੇ ਮਾਲਕ ਸ਼ਮਸ਼ੇਰ ਸਿੰਘ ਅਟਵਾਲ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਇਸ ਤੋਂ ਬਾਅਦ ਇਲਾਕੇ ਵਿੱਚ ਸਹਿਮ ਦਾ ਮਾਹੌਲ ਹੈ। ਮੌਕੇ 'ਤੇ ਪਹੁੰਚੀ ਪੁਲਿਸ ਮੁਤਾਬਕ ਵਾਰਦਾਤ ਨੂੰ ਮ੍ਰਿਤਕ ਦੇ ਨੌਕਰ ਨੇ ਅੰਜ਼ਾਮ ਦਿੱਤਾ ਹੈ। ਨੌਕਰ ਨੂੰ ਕੁਝ ਦੇਰ ਪਹਿਲਾਂ ਹੀ ਨੌਕਰੀ 'ਤੇ ਰੱਖਿਆ ਗਿਆ ਸੀ। ਪੂਰੀ ਵਾਰਦਾਤ ਸਬੰਧੀ ਜਾਣਕਾਰੀ ਦਿੰਦਿਆਂ ਏਸੀਪੀ ਜਤਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਦੇਰ ਸ਼ਾਮ ਇਸ ਘਟਨਾ ਬਾਰੇ ਜਾਣਕਾਰੀ ਮਿਲੀ ਸੀ ਜਿਸ ਤੋਂ ਬਾਅਦ ਜਾਂਚ ਸ਼ੁਰੂ ਕੀਤੀ ਗਈ।
ਉਨ੍ਹਾਂ ਕਿਹਾ ਸ਼ਮਸ਼ੇਰ ਪ੍ਰਾਪਰਟੀ ਡੀਲਰ ਦਾ ਕੰਮ ਕਰਦਾ ਸੀ। ਉਸ ਨੂੰ ਬੇਸਬਾਲ ਦੇ ਬੈਟ ਦੇ ਨਾਲ ਕੁੱਟ-ਕੁੱਟ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਪੁਲਿਸ ਨੂੰ ਇਹ ਜਾਣਕਾਰੀ ਮਿਲੀ ਹੈ ਕਿ ਨੌਕਰ ਇਸ ਵਾਰਦਾਤ ਨੂੰ ਅੰਜ਼ਾਮ ਦੇਣ ਮਗਰੋਂ ਕਿਸੇ ਨਿੱਜੀ ਹਸਪਤਾਲ 'ਚ ਜਾ ਕੇ ਦਾਖਲ ਹੋ ਗਿਆ।

ਹੋਰ ਖਬਰਾਂ »

ਹਮਦਰਦ ਟੀ.ਵੀ.