ਜਾਂਚ 'ਚ ਹੋਇਆ ਖੁਲਾਸਾ

ਨਵੀਂ ਦਿੱਲੀ, 13 ਜੁਲਾਈ (ਹਮਦਰਦ ਨਿਊਜ਼ ਸਰਵਿਸ) : ਜੰਮੂ-ਕਸ਼ਮੀਰ ਦੇ ਮੁਅੱਤਲ ਡੀਐਸਪੀ ਦਵਿੰਦਰ ਸਿੰਘ ਨੇ ਪਾਕਿਸਤਾਨ ਹਾਈ ਕਮਿਸ਼ਨ ਨੂੰ ਕਥਿਤ ਤੌਰ 'ਤੇ ਕਈ ਗੁਪਤ ਤੇ ਮਹੱਤਵਪੂਰਨ ਜਾਣਕਾਰੀਆਂ ਮੁਹੱਈਆ ਕਰਵਾਈਆਂ ਸਨ। ਅਧਿਕਾਰੀਆਂ ਨੇ ਕਿਹਾ ਕਿ ਪਾਕਿਸਤਾਨ ਹਾਈ ਕਮਿਸ਼ਨ ਦਵਿੰਦਰ ਨੂੰ ਗੁਪਤ ਜਾਣਕਾਰੀ ਕਢਾਉਣ ਲਈ ਤਿਆਰ ਕਰ ਰਿਹਾ ਸੀ।
ਦਵਿੰਦਰ ਦੀ ਭੂਮਿਕਾ ਦੀ ਜਾਂਚ ਦੌਰਾਨ ਐਨਆਈਏ ਨੇ ਉਸ ਦੇ ਸੋਸ਼ਲ ਮੀਡੀਆ ਅਕਾਊਂਟ ਦੇ ਪਾਸਵਰਡ ਦਾ ਪਤਾ ਲਾਇਆ, ਜਿਸ ਵਿੱਚ ਹਾਲ ਹੀ ਵਿੱਚ ਜਾਸੂਸੀ ਦੇ ਮਾਮਲੇ ਵਿੱਚ ਵਾਪਸ ਭੇਜੇ ਗਏ ਪਾਕਿਸਤਾਨੀ ਕਰਮਚਾਰੀਆਂ ਨਾਲ ਵੀ ਉਸ ਦੀ ਮਿਲੀਭੁਗਤ ਦਾ ਖੁਲਾਸਾ ਹੋਇਆ ਹੈ। ਐਨਆਈਏ ਨੇ ਦਵਿੰਦਰ ਸਿੰਘ ਅਤੇ ਪੰਜ ਹੋਰ ਵਿਅਕਤੀਆਂ ਵਿਰੁੱਧ ਕਥਿਤ ਤੌਰ 'ਤੇ ਹਿਜਬੁਲ ਮੁਜਾਹਿਦੀਨ ਜਿਹੇ ਅੱਤਵਾਦੀ ਸੰਗਠਨਾਂ ਨਾਲ ਮਿਲ ਕੇ ਭਾਰਤ ਵਿਰੁੱਧ ਜੰਗ ਛੇੜਨ ਦੇ ਮਾਮਲੇ ਵਿੱਚ 6 ਜੁਲਾਈ ਨੂੰ ਇੱਕ ਦੋਸ਼ ਪੱਤਰ ਦਾਖ਼ਲ ਕੀਤਾ ਸੀ। ਗ੍ਰਿਫ਼ਤਾਰੀ ਤੋਂ ਪਹਿਲਾਂ ਦਵਿੰਦਰ ਸ੍ਰੀਨਗਰ ਹਵਾਈ ਅੱਡੇ 'ਤੇ ਜਹਾਜ਼ ਅਗਵਾ ਵਿਰੋਧੀ ਯੂਨਿਟ ਵਿੱਚ ਤੈਨਾਤ ਸੀ।
ਅਧਿਕਾਰੀਆਂ ਨੇ ਕਿਹਾ ਕਿ ਦਵਿੰਦਰ ਸਿੰਘ 2019 ਦੇ ਅੰਤ ਤੋਂ ਹੀ ਪਾਕਿਸਤਾਨ ਨਾਲ ਗੁਪਤ ਜਾਣਕਾਰੀਆਂ ਸਾਂਝੀਆਂ ਕਰ ਰਿਹਾ ਸੀ। ਉਨ•ਾਂ ਨੇ ਇਸ ਮਾਮਲੇ ਸਬੰਧੀ ਜ਼ਿਆਦਾ ਜਾਣਕਾਰੀ ਦੇਣ ਤੋਂ ਮਨ•ਾ ਕਰ ਦਿੱਤਾ। ਅਧਿਕਾਰੀਆਂ ਨੇ ਕਿਹਾ ਕਿ ਦਵਿੰਦਰ ਸਿੰਘ ਪਾਕਿਸਤਾਨੀ ਹਾਈ ਕਮਿਸ਼ਨ ਵਿੱਚ ਸਹਾਇਕ ਦੇ ਤੌਰ 'ਤੇ ਕੰਮ ਕਰ ਰਹੇ ਸ਼ਫਕਤ ਨਾਮਕ ਵਿਅਕਤੀ ਦੇ ਕਾਫ਼ੀ ਨਜ਼ਦੀਕੀ ਸੰਪਰਕ ਵਿੱਚ ਸੀ। ਪਿਛਲੇ ਮਹੀਨੇ ਹਾਈ ਕਮਿਸ਼ਨ ਦੇ ਅੱਧੇ ਕਰਮਚਾਰੀਆਂ ਨੂੰ ਪਾਕਿਸਤਾਨ ਵਾਪਸ ਭੇਜ ਦਿੱਤਾ ਗਿਆ ਸੀ, ਜਿਨ•ਾਂ ਵਿੱਚ ਸ਼ਫਕਤ ਵੀ ਸ਼ਾਮਲ ਸੀ।

ਹੋਰ ਖਬਰਾਂ »

ਹਮਦਰਦ ਟੀ.ਵੀ.