ਚਾਰ ਕਾਬੂ, ਬਾਕੀ ਫਰਾਰ

ਚੰਡੀਗੜ, 13 ਜੁਲਾਈ (ਹਮਦਰਦ ਨਿਊਜ਼ ਸਰਵਿਸ) : ਚੰਡੀਗੜ• ਦੇ ਸੈਕਟਰ-32 ਸਥਿਤ ਸਰਕਾਰੀ ਮੈਡੀਕਲ ਕਾਲਜ ਤੇ ਹਸਪਤਾਲ ਦੀ ਐਮਰਜੈਂਸੀ ਵਿੱਚ ਤੈਨਾਤ ਸਕਿਓਰਿਟੀ ਗਾਰਡ ਦੀ ਕੁਝ ਵਿਅਕਤੀਆਂ ਨੇ ਇੰਨੀ ਬੁਰੀ ਤਰ•ਾਂ ਕੁੱਟਮਾਰ ਕੀਤੀ ਕਿ ਉਸ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸ਼ਿਆਮ ਸੁੰਦਰ ਵਜੋਂ ਹੋਈ, ਜੋ ਪਿੰਡ ਰਾਏਪੁਰ ਖੁਰਦ ਦਾ ਵਸਨੀਕ ਸੀ। ਜਾਣਕਾਰੀ ਮੁਤਾਬਕ ਐਤਵਾਰ ਦੇਰ ਰਾਤ ਹਸਪਤਾਲ ਦੀ ਐਮਰਜੈਂਸੀ ਵਿੱਚ 10-12 ਵਿਅਕਤੀਆਂ ਵੱਲੋਂ ਉਕਤ ਸਕਿਓਰਿਟੀ ਗਾਰਡ ਉੱਤੇ ਕੀਤੇ ਗਏ ਹਮਲੇ ਦੌਰਾਨ ਤਿੰਨ ਹੋਰ ਕਰਮਚਾਰੀ ਵੀ ਜ਼ਖ਼ਮੀ ਹੋ ਗਏ। ਸੂਚਨਾ ਮਿਲਦੇ ਹੀ ਮੌਕੇ 'ਤੇ ਪਹੁੰਚੀ ਪੁਲਿਸ ਨੇ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਦੋਂ ਕਿ ਬਾਕੀਆਂ ਦੀ ਭਾਲ਼ ਜਾਰੀ ਹੈ।

ਹੋਰ ਖਬਰਾਂ »

ਹਮਦਰਦ ਟੀ.ਵੀ.