ਹੁਣ ਤੱਕ ਕਾਰੋਬਾਰੀਆਂ ਨੂੰ ਮਿਲ ਚੁੱਕੀ ਹੈ 18 ਅਰਬ ਡਾਲਰ ਦੀ ਆਰਥਿਕ ਮਦਦ

ਔਟਵਾ, 14 ਜੁਲਾਈ (ਵਿਸ਼ੇਸ਼ ਪ੍ਰਤੀਨਿਧ) : ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕਾਰੋਬਾਰੀਆਂ ਦੀ ਆਰਥਿਕ ਮਦਦ ਲਈ ਸ਼ੁਰੂ ਕੀਤੇ ਐਮਰਜੰਸੀ ਵੇਜ ਸਬਸਿਡੀ ਪ੍ਰੋਗਰਾਮ ਨੂੰ ਦਸੰਬਰ ਤੱਕ ਜਾਰੀ ਰੱਖਣ ਦਾ ਐਲਾਨ ਕੀਤਾ ਹੈ। ਇਸ ਯੋਜਨਾ ਅਧੀਨ ਕੈਨੇਡਾ ਸਰਕਾਰ, ਮਹਾਂਮਾਰੀ ਦੇ ਅਸਰ ਹੇਠ ਆਈਆਂ ਕੰਪਨੀਆਂ ਨੂੰ ਉਨ੍ਹਾਂ ਦੇ ਮੁਲਾਜ਼ਮਾਂ ਦੀ 75 ਫ਼ੀ ਸਦੀ ਤਨਖ਼ਾਹ ਦੇ ਬਰਾਬਰ ਆਰਥਿਕ ਸਹਾਇਤਾ ਮੁਹੱਈਆ ਕਰਵਾ ਰਹੀ ਹੈ। ਜਸਟਿਨ ਟਰੂਡੋ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ, ''ਮੁਲਕ ਦੇ ਅਰਥਚਾਰੇ ਨੂੰ ਮੁੜ ਲੀਹ 'ਤੇ ਲਿਆਉਣ ਦੇ ਯਤਨਾਂ ਤਹਿਤ ਵੇਜ ਸਬਸਿਡੀ ਪ੍ਰੋਗਰਾਮ ਨੂੰ ਇਸ ਸਾਲ ਦਸੰਬਰ ਤੱਕ ਜਾਰੀ ਰੱਖਣ ਦਾ ਫ਼ੈਸਲਾ ਲਿਆ ਗਿਆ ਹੈ।

ਹੋਰ ਖਬਰਾਂ »

ਹਮਦਰਦ ਟੀ.ਵੀ.