ਓਸਲੋ, 15 ਜੁਲਾਈ, ਹ.ਬ. : ਦੱਖਣੀ ਨਾਰਵੇ ਦੇ ਸਪਰਸਬੋਰਗ ਵਿਚ ਮੰਗਲਵਾਰ ਦੇਰ ਰਾਤ ਚਾਕੂਬਾਜ਼ੀ ਦੀ ਘਟਨਾ ਸਾਹਮਣੇ ਆਈ ਹੈ। ਜਾਣਕਾਰੀ ਦੇ ਅਨੁਸਾਰ ਸ਼ਹਿਰ ਦੀ ਅਲੱਗ ਅਲੱਗ ਥਾਵਾਂ 'ਤੇ 3 ਮਹਿਲਾਵਾਂ ਨੂੰ ਚਾਕੂ ਨਾਲ ਮਾਰਨ ਦੇ ਦੋਸ਼ ਵਿਚ ਇੱਕ ਵਿਅਕਤੀ ਨੂੰ ਪੁਲਿਸ ਨੇ ਕਾਬੂ ਕੀਤਾ ਹੈ। ਘਟਨਾ ਵਿਚ ਜ਼ਖਮੀ ਹੋਈ ਪੀੜਤ ਔਰਤਾਂ ਵਿਚੋਂ ਇੱਕ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।
ਘਟਨਾ ਤੋਂ ਪਹਿਲਾਂ ਨਾਰਵੇ ਦੀ ਰਾਜਧਾਨੀ ਓਸਲੋ ਵਿਚ ਕਰੀਬ 70 ਕਿਲੋਮੀਟਰ ਦੇ ਇਲਾਕੇ ਵਿਚ ਪੁਲਿਸ ਫੋਰਸ ਨੂੰ ਤੈਨਾਤ ਕੀਤਾ ਗਿਆ ਸੀ। ਇਸ ਦੇ ਨਾਲ ਹੀ ਲੋਕਾਂ ਨੂੰ ਘਰਾਂ ਵਿਚ ਹੀ ਰਹਿਣ ਦੀ ਅਪੀਲ ਕੀਤੀ ਗਈ ਸੀ। ਪੁਲਿਸ ਦੇ ਅਨੁਸਾਰ ਚਾਕੂਬਾਜ਼ੀ ਦੀ ਪਹਿਲੀ ਘਟਨਾ ਦੀ ਜਾਣਕਾਰੀ ਮੰਗਲਵਾਰ ਨੂੰ ਸਥਾਨਕ ਸਮੇਂ ਅਨੁਸਾਰ ਰਾਤ ਕਰੀਬ 11.30 ਵਜੇ ਮਿਲੀ ਸੀ। ਪੁਲਿਸ ਦਾ ਕਹਿਣਾ ਹੇ ਕਿ ਇਸ ਗੱਲ ਦਾ ਪਤਾ ਲਾਇਆ ਜਾ ਰਿਹਾ ਹੈ ਕਿ ਵਾਰਦਾਤ ਦੇ ਪਿੱਛੇ ਦੇ ਕਾਰਨ ਕੀ ਸੀ। ਨਾਲ ਹੀ ਜਾਣਕਾਰੀ ਜੁਟਾਈ ਜਾ ਰਹੀ ਹੈ ਕਿ ਹਮਲਾਵਰਾਂ ਦੀ ਗਿਣਤੀ ਕਿੰਨੀ ਸੀ।

ਹੋਰ ਖਬਰਾਂ »

ਹਮਦਰਦ ਟੀ.ਵੀ.