ਨਵੀਂ ਦਿੱਲੀ,24 ਜੁਲਾਈ,ਹ.ਬ. :  ਬਾਲੀਵੁੱਡ ਮਹਾਨਾਇਕ ਅਮਿਤਾਭ ਬੱਚਨ ਇਸ ਸਮੇਂ ਮੁੰਬਈ ਦੇ ਨਾਨਾਵਤੀ ਹਸਪਤਾਲ ਵਿਚ ਕੋਰੋਨਾ ਵਾਇਰਸ ਖ਼ਿਲਾਫ਼ ਜੰਗ ਲੜ ਰਹੇ ਹਨ। ਅਮਿਤਾਭ ਕਰੀਬ 13 ਦਿਨ ਤੋਂ ਹਸਪਤਾਲ ਵਿਚ ਦਾਖਲ ਹਨ। ਉਨ੍ਹਾਂ ਦੇ ਫੈਨਸ ਲਗਾਤਾਰ ਉਨ੍ਹਾਂ ਦੀ ਸਲਾਮਤੀ ਦੀ ਦੁਆ ਮੰਗ ਰਹੇ ਹਨ। ਇਸੇ ਵਿਚ ਉਨ੍ਹਾਂ ਨੂੰ ਲੈ ਕੇ ਸੋਸ਼ਲ ਮੀਡੀਆ ਤੇ ਇਕ ਨਿਊਜ਼ ਵਾਇਰਲ ਹੋ ਰਹੀ ਹੈ ਕਿ ਬਿੱਗ ਬੀ ਦਾ ਕੋਰੋਨਾ ਵਾਇਰਸ ਟੈਸਟ ਨੈਗੇਟਿਵ ਆਇਆ ਹੈ ਤੇ ਜਲਦ ਹੀ ਉਨ੍ਹਾਂ ਨੂੰ ਹਸਪਤਾਲ ਤੋਂ ਡਿਸਚਾਰਜ ਕਰ ਦਿੱਤਾ ਜਾਵੇਗਾ। ਬਿੱਗ ਬੀ ਨੇ ਖੁਦ ਟਵੀਟ ਕਰ ਕੇ ਇਨ੍ਹਾਂ ਸਾਰੀਆਂ ਖਬਰਾਂ ਨੂੰ ਝੂਠਾ ਕਰਾਰ ਦਿੱਤਾ ਹੈ। ਬਿੱਗ ਬੀ ਨੇ ਆਪਣੇ ਟਵਿੱਟਰ ਅਕਾਊਂਟ ਤੇ ਇਕ ਸੰਸਥਾਨ ਦਾ ਵੀਡੀਓ ਸ਼ੇਅਰ ਕਰਦੇ ਹੋਏ ਲਿਖਿਆ ਹੈ, 'ਇਹ ਖਬਰ ਗਲਤ, ਗੈਰ-ਜ਼ਿੰਮੇਦਾਰ, ਫਰਜ਼ੀ ਤੇ ਝੂਠੀ ਹੈ। ਤੁਹਾਨੂੰ ਦੱਸ ਦਈਏ ਕਿ ਅਮਿਤਾਭ ਨੂੰ 11 ਜੁਲਾਈ ਨੂੰ ਮੁੰਬਈ ਦੇ ਨਾਨਾਵਤੀ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਸੀ। ਅਮਿਤਾਭ ਦੇ ਬਾਅਦ ਅਭਿਸ਼ੇਕ ਬੱਚਨ, ਐਸ਼ਵਰਿਆ ਰਾਏ ਤੇ ਆਰਾਧਿਆ ਬੱਚਨ ਦੀ ਵੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ। ਅਮਿਤਾਭ ਦੇ ਇਲਾਵਾ ਬਾਕੀ ਤਿੰਨੋਂ ਵੀ ਨਾਨਾਵਟੀ ਹਸਪਤਾਲ 'ਚ ਹੀ ਦਾਖਲ ਹੈ। ਹਾਲਾਂਕਿ ਸਾਰਿਆਂ ਦੀ ਤਬੀਅਤ ਪਹਿਲਾਂ ਤੋਂ ਕਾਫੀ ਵਧੀਆ ਹੈ। ਅਮਿਤਾਭ ਬੱਚਨ ਨੇ ਖੁਦ ਆਪਣੇ ਕੋਰੋਨਾ ਪਾਜ਼ੇਟਿਵ ਹੋਣ ਦੀ ਜਾਣਕਾਰੀ ਦਿੱਤੀ ਸੀ।

ਹੋਰ ਖਬਰਾਂ »

ਹਮਦਰਦ ਟੀ.ਵੀ.