ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੀਤਾ ਸਵਾਗਤ

ਔਟਾਵਾ, 26 ਜੁਲਾਈ (ਹਮਦਰਦ ਨਿਊਜ਼ ਸਰਵਿਸ) : ਕੈਨੇਡਾ ਨੇ ਭਾਰਤ ਦੇ ਪੰਜਾਬ ਵਿੱਚ ਵੱਖਵਾਦੀਆਂ ਵੱਲੋਂ ਅਲੱਗ ਰਾਜ ਖਾਲਿਸਤਾਨ ਬਣਾਉਣ ਦੀ ਮੰਗ ਨੂੰ ਲੈ ਕੇ ਰਾਏਸ਼ੁਮਾਰੀ ਨੂੰ ਮਾਨਤਾ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਕੈਨੇਡਾ ਸਰਕਾਰ ਨੇ ਦੋ ਟੁੱਕ ਕਿਹਾ ਹੈ ਕਿ ਉਹ ਅਜਿਹੀ ਕਿਸੇ ਮੰਗ ਦਾ ਸਮਰਥਨ ਨਹੀਂ ਕਰੇਗਾ, ਜੋ ਭਾਰਤ ਵਿਰੁੱਧ ਹੋਵੇ। ਕੈਨੇਡਾ ਦੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਨੇ ਇਸ ਰਾਏਸ਼ੁਮਾਰੀ ਨੂੰ ਲੈ ਕੇ ਕੈਨੇਡਾ ਸਰਕਾਰ ਦੇ ਰੁਖ਼ ਸਬੰਧੀ ਨਿਊਜ਼ ਏਜੰਸੀ ਏਐਨਆਈ ਦੇ ਸਵਾਲਾਂ ਦੇ ਜਵਾਬ ਵਿੱਚ ਦੱਸਿਆ ਕਿ ਕੈਨੇਡਾ, ਭਾਰਤ ਦੀ ਖੁਦਮੁਖਤਿਆਰੀ, ਏਕਤਾ ਅਤੇ ਖੇਤਰੀ ਅਖੰਡਤਾ ਦਾ ਸਨਮਾਨ ਕਰਦਾ ਹੈ। ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਸਰਕਾਰ ਅਜਿਹੀ ਕਿਸੇ ਵੀ ਮੰਗ ਦਾ ਸਮਰਥਨ ਨਹੀਂ ਕਰਦੀ, ਜੋ ਭਾਰਤ ਦੀ ਖੁਦਮੁਖਤਿਆਰੀ ਅਤੇ ਅਖੰਡਤਾ ਦੇ ਵਿਰੁੱਧ ਹੋਵੇ।
ਅਮਰੀਕਾ ਸਥਿਤ ਵੱਖਵਾਦੀ ਸਮੂਹ ਵੱਲੋਂ ਭਾਰਤ ਵਿੱਚ ਸਿੱਖਾਂ ਲਈ ਖਾਲਿਸਤਾਨ ਦੀ ਮੰਗ ਨੂੰ ਲੈ ਕੇ ਨਵੰਬਰ ਵਿੱਚ ਪੰਜਾਬ 2020 ਰਾਏਸ਼ੁਮਾਰੀ ਕਰਾਉਣ ਦੀ ਮੰਗ ਕੀਤੀ ਜਾ ਰਹੀ ਸੀ, ਜਿਸ ਨੂੰ ਕੈਨੇਡਾ ਨੇ ਮਾਨਤਾ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਕੈਨੇਡਾ ਦੇ ਇਸ ਰੁਖ਼ ਨੂੰ ਸਿੱਖ ਨੇਤਾਵਾਂ ਅਤੇ ਮਾਹਰਾਂ ਨੇ ਵੀ ਭਾਰਤ ਸਰਕਾਰ ਲਈ ਇੱਕ ਕੂਟਨੀਤਕ ਜਿੱਤ ਮੰਨਿਆ ਹੈ।
ਇਸ ਘਟਨਾਕ੍ਰਮ 'ਤੇ ਪੰਜਾਬ ਦੇ ਸਾਬਕਾ ਡੀਜੀਪੀ ਸ਼ਸ਼ੀ ਕਾਂਤ ਨੇ ਕਿਹਾ ਕਿ ਕੈਨੇਡਾ ਸਰਕਾਰ ਦਾ ਜਾਤੀ ਅਤੇ ਧਾਰਮਿਕ ਸਮੂਹਾਂ ਦੇ ਮਾਮਲਿਆਂ ਵਿੱਚ ਦਖ਼ਲਅੰਦਾਜ਼ੀ ਨਾ ਕਰਨ ਦਾ ਇੱਕ ਰੁਖ਼ ਰਿਹਾ ਹੈ। ਹਾਲੀਆ ਬਿਆਨ ਭਾਰਤ ਸਰਕਾਰ ਦੀ ਇਸ ਵਿਦੇਸ਼ ਨੀਤੀ ਲਈ ਇੱਕ ਵੱਡੀ ਜਿੱਤ ਹੈ, ਜੋ ਇਹ ਦਰਸਾਉਂਦਾ ਹੈ ਕਿ ਹੋਰ ਦੇਸ਼ ਭਾਰਤ ਦੀ ਖੁਦਮੁਖਤਿਆਰੀ ਦਾ ਬਹੁਤ ਸਨਮਾਨ ਕਰ ਰਹੇ ਹਨ।
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੈਨੇਡਾ ਸਰਕਾਰ ਦੇ ਇਸ ਫ਼ੈਸਲੇ ਦਾ ਸਵਾਗਤ ਕੀਤਾ ਹੈ। ਨਾਲ ਹੀ ਉਨ•ਾਂ ਨੇ ਉਮੀਦ ਜਤਾਈ ਹੈ ਕਿ ਹੋਰ ਦੇਸ਼ ਵੀ ਕੈਨੇਡਾ ਦੀ ਉਦਾਹਰਨ ਦਾ ਪਾਲਣ ਕਰਨਗੇ ਅਤੇ ਵੱਖਵਾਦੀਆਂ ਦੀ 'ਰਾਏਸ਼ੁਮਾਰੀ 2020' ਨੂੰ ਸਵੀਕਾਰ ਨਹੀਂ ਕਰਨਗੇ। ਰਾਏਸ਼ੁਮਾਰੀ ਦੇ ਨਾਮ 'ਤੇ ਕੱਟੜਪੰਥੀ ਸੰਗਠਨ 'ਸਿਖਸ ਫਾਰ ਜਸਟਿਸ' (ਐਸਐਫਜੇ) ਭਾਰਤ ਨੂੰ ਫਿਰਕਾਪ੍ਰਸਤੀ ਦੇ ਆਧਾਰ 'ਤੇ ਵੰਡਣ ਦੇ ਯਤਨ ਨੂੰ ਹੱਲਾਸ਼ੇਰੀ ਦੇ ਰਿਹਾ ਹੈ।

ਹੋਰ ਖਬਰਾਂ »

ਹਮਦਰਦ ਟੀ.ਵੀ.