ਵਾਸ਼ਿੰਗਟਨ, 26 ਜੁਲਾਈ (ਹਮਦਰਦ ਨਿਊਜ਼ ਸਰਵਿਸ) : ਕੋਰੋਨਾ ਨੇ ਪੂਰੀ ਦੁਨੀਆ ਵਿਚ ਕਹਿਰ ਮਚਾਇਆ ਹੋਇਆ ਹੈ।  ਵਿਸ਼ਵ ਭਰ ਵਿੱਚ ਹੁਣ ਤੱਕ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ 1 ਕਰੋੜ 62 ਲੱਖ ਤੋਂ ਟੱਪ ਚੁੱਕੀ ਹੈ, ਜਦਕਿ ਮਰਨ ਵਾਲਿਆਂ ਦੀ ਗਿਣਤੀ ਸਾਢੇ ਛੇ ਲੱਖ ਦੇ ਕਰੀਬ ਪਹੁੰਚ ਗਈ ਹੈ। ਉੱਥੇ ਹੀ ਹੁਣ ਤੱਕ 99 ਲੱਖ ਤੋਂ ਵੱਧ ਮਰੀਜ਼ ਠੀਕ ਵੀ ਹੋ ਚੁੱਕੇ ਹਨ। ਵਰਲਡਓ ਮੀਟਰ ਦੁਆਰਾ ਜਾਰੀ ਕੀਤੇ ਅੰਕੜਿਆਂ ਅਨੁਸਾਰ ਦੁਨੀਆ ਵਿਚ ਕੋਰੋਨਾ ਦੇ ਮਾਮਲੇ ਵੱਧ ਕੇ 16,202,385 ਹੋ ਗਏ ਹਨ ਅਤੇ ਮ੍ਰਿਤਕਾਂ ਦੀ ਗਿਣਤੀ 648,445 ਤੱਕ ਪਹੁੰਚ ਗਈ ਹੈ। ਉੱਥੇ ਹੀ ਹੁਣ ਤੱਕ 9,913,232 ਮਰੀਜ਼ ਕੋਰੋਨਾ ਨੂੰ ਹਰਾ ਕੇ ਸਿਹਤਯਾਬ ਵੀ ਹੋ ਚੁੱਕੇ ਹਨ ਜਿਸ ਕਰਕੇ ਐਕਟਿਵ ਕੇਸਾਂ ਦੀ ਸੰਖਿਆ 5,640,708 ਹੋ ਗਈ ਹੈ। ਕੋਰੋਨਾ ਨਾਲ ਸੱਭ ਤੋਂ ਵੱਧ ਪ੍ਰਭਾਵਿਤ ਸੰਯੁਕਤ ਰਾਜ ਅਮਰੀਕਾ ਹੋ ਰਿਹਾ ਹੈ। ਇੱਥੇ ਹੁਣ ਤੱਕ 4,315,709 ਕੇਸਾਂ ਦੀ ਪੁਸ਼ਟੀ ਹੋ ਚੁੱਕੀ ਹੈ, ਜਿਨ੍ਹਾਂ ਵਿਚੋਂ 149,398 ਜਾਨਾਂ ਜਾ ਚੁੱਕੀਆਂ ਹਨ। ਉੱਥੇ ਹੀ ਹੁਣ ਤੱਕ 2,061,692 ਮਰੀਜ਼ ਠੀਕ ਵੀ ਹੋ ਚੁੱਕੇ ਹਨ। ਇਸ ਤੋਂ ਇਲਾਵਾ ਬ੍ਰਾਜ਼ੀਲ, ਭਾਰਤ, ਰੂਸ, ਸਪੇਨ, ਇਟਲੀ, ਫਰਾਂਸ, ਜ਼ਰਮਨੀ, ਯੂਕੇ, ਤੁਰਕੀ, ਚਿਲੀ, ਈਰਾਨ, ਕਨੇਡਾ, ਪੇਰੂ,ਸਾਊਦੀ ਅਰਬ, ਕਤਰ, ਬੰਗਲਾਦੇਸ਼, ਪਾਕਿਸਤਾਨ,ਸਾਊਥ ਅਫਰੀਕਾ, ਕੋਲੰਬੀਆ, ਮਿਸਰ, ਇੰਡੋਨੇਸ਼ੀਆ,ਅਰਜਨਟੀਨਾ ਅਤੇ ਇਰਾਕ ਸਮੇਤ ਦੁਨੀਆ ਭਰ ਦੇ ਦੇਸ਼ ਕੋਰੋਨਾ ਮਹਾਂਮਾਰੀ ਦੀ ਮਾਰ ਝੱਲ ਰਹੇ ਹਨ।

ਹੋਰ ਖਬਰਾਂ »

ਹਮਦਰਦ ਟੀ.ਵੀ.