ਨਵੀਂ ਦਿੱਲੀ, 29 ਜੁਲਾਈ, ਹ.ਬ. : ਅਯੁੱਧਿਆ ਵਿਚ 5 ਅਗਸਤ ਨੂੰ ਰਾਮ ਜਨਮ ਭੂਮੀ ਮੰਦਰ ਨਿਰਮਾਣ ਦੇ ਭੂਮੀ ਪੂਜਨ ਪ੍ਰੋਗਰਾਮ ਅਤੇ ਆਜ਼ਾਦੀ ਦਿਵਸ ਸਮਾਰੋਹ ਵਿਚ ਅੱਤਵਾਦੀ, ਹਮਲੇ ਦੀ ਸਾਜ਼ਿਸ਼ ਰਚ ਰਹੇ ਹਨ। ਸੂਤਰਾਂ ਮੁਤਬਕ ਖੁਫ਼ੀਆ ਏਜੰਸੀਆਂ ਨੇ ਇਸ ਨੂੰ ਲੈ ਕੇ ਅਲਰਟ ਜਾਰੀ ਕੀਤਾ, ਇਸ ਦੇ ਤਹਿਤ ਲਸ਼ਕਰ ਅਤੇ ਜੈਸ਼ ਦੇ ਅੱਤਵਾਦੀਆਂ ਨੂੰ ਅਫ਼ਗਾਨਿਸਤਨ ਵਿਚ ਭੇਜ ਕੇ ਵਿਸ਼ੇਸ਼ ਟਰੇਨਿੰਗ ਕਰਾਈ ਗਈ ਹੈ। ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਦੇ ਅਨੁਸਾਰ ਇਨ੍ਹਾਂ ਅੱਤਵਾਦੀਆਂ ਨੂੰ 3 ਤੋਂ ਪੰਜ ਅੱਤਵਾਦੀਆਂ ਦੇ ਗਰੁੱਪ ਵਿਚ ਅਲੱਗ ਅਲੱਗ ਗਰੁੱਪ ਵਿਚ ਭਾਰਤ ਭੇਜਿਆ ਗਿਆ ਹੈ।
ਆਈਐਸਆਈ ਨੇ ਇਨ੍ਹਾਂ ਅੱਤਵਾਦੀਆਂ ਨੂੰ ਅਲੱਗ ਅਲੱਗ ਹਮਲਾ ਕਰਨ ਦਾ ਫਰਮਾਨ ਸੁਣਾਇਆ ਹੈ ਤਾਕਿ ਇਸ ਨੂੰ ਭਾਰਤ ਦਾ ਅੰਦਰੂਨੀ ਮਾਮਲਾ ਦੱਸਿਆ ਜਾ ਸਕੇ। ਰਾਮ ਜਨਮ ਭੂਮੀ ਮੰਦਰ ਦੇ ਪ੍ਰੋਗਰਾਮ ਦੇ ਲਈ ਪ੍ਰਧਾਨ ਮੰਤਰੀ ਮੋਦੀ ਵਿਸ਼ੇਸ ਤੌਰ 'ਤੇ ਅਯੁੱਧਿਆ ਪਹੁੰਚ ਸਕਦੇ ਹਨ। ਇਸ ਤੋਂ ਇਲਾਵਾ ਬੀਜੇਪੀ ਦੇ ਸੀਨੀਅਰ ਨੇਤਾ ਲਾਲ ਕ੍ਰਿਸ਼ਣ ਅਡਵਾਨੀ, ਮੁਰਲੀ ਮਨੋਹਰ ਜੋਸ਼ੀ, ਉਮਾ ਭਾਰਤੀ ਅਤੇ ਆਰਐਸਐਸ ਦੇ ਕਈ ਨੇਤਾਵਾਂ ਸਣੇ ਕਈ ਧਾਰਮਿਕ ਹਸਤੀਆਂ ਦੇ ਵੀ ਪ੍ਰੋਗਰਾਮ ਵਿਚ ਮੌਜੂਦ ਰਹਿਣ ਦੀ ਸੰਭਾਵਨਾ ਹੈ।
ਖੁਫ਼ੀਆ ਏਜੰਸੀਆਂ ਦੀ ਰਿਪੋਰਟ ਅਨੁਸਾਰ ਵੀਆਈਪੀ ਵੀ ਅੱਤਵਾਦੀ ਸੰਗਠਨਾਂ ਦੇ ਨਿਸ਼ਾਨੇ 'ਤੇ ਦੱਸੇ ਗਏ ਹਨ। ਖੁਫ਼ੀਆ ਏਜੰਸੀਆਂ ਦੀ ਇਸ ਰਿਪੋਰਟ ਤੋਂ ਬਾਅਦ ਅਯੁਧਿਆ, ਜੰਮੂ ਅਤੇ ਕਸ਼ਮੀਰ ਅਤੇ ਕੌਮੀ ਰਾਜਧਾਨੀ ਦਿੱਲੀ ਵਿਚ ਵਿਸ਼ੇਸ਼ ਸੁਰੱਖਿਆ ਦਲ ਤੈਨਾਤ ਕਰਨ ਦੇ ਨਿਰਦੇਸ਼ ਗਏ ਹਨ। ਖੁਫ਼ੀਆ ਇਨਪੁਟ ਦੇ ਅਨੁਸਾਰ, ਰਾਮ ਮੰਦਰ ਦੇ ਭੂਮੀ ਪੂਜਨ ਪ੍ਰੋਗਰਾਮ ਤੋਂ ਇਲਾਵਾ 15 ਅਗਸਤ ਦੇ ਆਜ਼ਾਦੀ ਦਿਵਸ ਸਮਾਰੋਹ ਅਤੇ ਧਾਰਾ 370 ਤਹਿਤ ਜੰਮੂ ਕਸ਼ਮੀਰ ਦਾ ਵਿਸ਼ੇਸ਼ ਦਰਜਾ ਖਤਮ ਕਰਨ ਦੀ ਵਰ੍ਹੇਗੰਢ ਦੇ ਮੌਕੇ 'ਤੇ ਵੀ ਅੱਤਵਾਦੀ ਹਮਲਾ ਹੋ ਸਕਦਾ ਹੈ।

ਹੋਰ ਖਬਰਾਂ »

ਹਮਦਰਦ ਟੀ.ਵੀ.