ਮੋਹਾਲੀ, 31 ਜੁਲਾਈ, ਹ.ਬ. : 29 ਸਾਲ ਪੁਰਾਣੇ ਬਲਵੰਤ ਸਿੰਘ ਮੁਲਤਾਨੀ ਅਗਵਾ ਕੇਸ ਵਿਚ ਚੰਡੀਗੜ੍ਹ ਦੇ ਸਾਬਕਾ ਐਸਐਸਪੀ ਸੁਮੇਧ ਸੈਣੀ ਦੀ ਮੁਸ਼ਕਲਾਂ ਵਧਣ ਵਾਲੀਆਂ  ਹਨ। ਸੈਣੀ ਖ਼ਿਲਾਫ਼ ਉਨ੍ਹਾਂ ਦੇ ਸਾਥੀ ਰਹੇ ਚੰਡੀਗੜ੍ਹ ਪੁਲਿਸ ਦੇ ਸਾਬਕਾ ਇੰਸਪੈਕਟਰ  ਜਗੀਰ ਸਿੰਘ ਗਵਾਹੀ ਦੇਣ ਦੇ ਲਈ ਤਿਆਰ ਹੋ ਗਏ ਹਨ। ਮੋਹਾਲੀ ਪੁਲਿਸ ਦੇ ਸੂਤਰਾਂ ਦੀ ਮੰਨੀਏ ਤਾਂ ਪੁਲਿਸ ਵਲੋਂ ਜਗੀਰ ਸਿੰਘ ਦੇ 164 ਦੇ ਬਿਅਨ ਦਰਜ ਕਰਾਉਣ ਦੀ ਪੂਰੀ ਤਿਆਰੀ ਕਰ ਲਈ ਗਈ ਹੈ। ਇਸ ਮਾਮਲੇ ਦੇ ਮੁਲਜ਼ਮ ਚੰਡੀਗੜ੍ਹ ਪੁਲਿਸ ਦੇ ਸੇਵਾ ਮੁਕਤ ਇੰਸਪੈਕਟਰ ਅਨੋਖ ਸਿੰਘ ਦੀ ਗ੍ਰਿਫਤਾਰੀ ਵੀ ਦਬਾਅ ਬਣਾਉਣ ਦੇ ਲਈ ਕੀਤੀ ਗਈ ਹੈ। ਉਨ੍ਹਾਂ ਕੋਰਟ ਨੇ ਜ਼ਮਾਨਤ ਦੇ ਦਿੱਤੀ ਹੈ। ਵੀਰਵਾਰ ਨੂੰ ਮੋਹਾਲੀ ਕੋਰਟ ਵਿਚ ਸੈਣੀ ਦੇ ਮਾਮਲੇ ਦੀ ਸੁਣਵਾਈ ਸੀ। ਕੋਰਟ ਨੇ ਦੋਵਾਂ ਦੀ ਜਿਰ੍ਹਾ ਸੁਣਨ ਤੋਂ ਬਾਅਦ ਅਗਲੀ ਸੁਣਵਾਈ 7 ਅਗਸਤ ਤੱਕ ਟਾਲ ਦਿੱਤੀ ਹੈ।  ਪੁਲਿਸ ਸੂਤਰਾਂ ਦੇ ਅਨੁਸਾਰ 7 ਅਗਸਤ ਨੂੰ ਇਸ ਮਾਮਲੇ ਵਿਚ ਜਗੀਰ ਸਿੰਘ ਦੇ ਬਿਆਨਾਂ ਤੋਂ ਬਾਅਦ ਨਵਾਂ ਮੋੜ ਆ ਸਕਦਾ ਹੈ ਅਤੇ ਸੁਮੇਧ ਸੈਣੀ 'ਤੇ ਗ੍ਰਿਫਤਾਰੀ ਦੀ ਤਲਵਾਰ ਲਟਕ ਸਕਦੀ ਹੈ।

ਹੋਰ ਖਬਰਾਂ »

ਹਮਦਰਦ ਟੀ.ਵੀ.