ਬੈਠਕ 'ਚ ਉਠੀ ਮੰਗ, ਮੋਦੀ ਨੂੰ ਸਿਰਫ਼ ਰਾਹੁਲ ਗਾਂਧੀ ਹੀ ਦੇ ਸਕਦੇ ਨੇ ਚੁਣੌਤੀ : ਕਾਂਗਰਸੀ ਸੰਸਦ ਮੈਂਬਰ

ਨਵੀਂ ਦਿੱਲੀ, 31 ਜੁਲਾਈ (ਹਮਦਰਦ ਨਿਊਜ਼ ਸਰਵਿਸ) : ਰਾਹੁਲ ਗਾਂਧੀ ਕਾਂਗਰਸ ਦੇ ਮੁੜ ਪ੍ਰਧਾਨ ਬਣ ਸਕਦੇ ਹਨ, ਕਿਉਂਕਿ ਕਾਂਗਰਸੀ ਸੰਸਦ ਮੈਂਬਰਾਂ ਨੇ ਉਨ•ਾਂ ਨੂੰ ਮੁੜ ਇਹ ਜ਼ਿੰਮੇਵਾਰੀ ਸੌਂਪਣ ਦੀ ਮੰਗ ਕੀਤੀ ਹੈ। ਮੌਜੂਦਾ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਬੀਤੇ ਦਿਨ ਪਾਰਟੀ ਦੇ ਰਾਜ ਸਭਾ ਮੈਂਬਰਾਂ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਬੈਠਕ ਕੀਤੀ। ਇਸ ਵਿੱਚ ਕਈ ਮੈਂਬਰਾਂ ਨੇ ਰਾਹੁਲ ਗਾਂਧੀ ਨੂੰ ਮੁੜ ਪ੍ਰਧਾਨ ਬਣਾਏ ਜਾਣ ਦੀ ਮੰਗ ਚੁੱਕੀ। ਸੂਤਰਾਂ ਮੁਤਾਬਕ ਤਿੰਨ ਘੰਟੇ ਚੱਲੀ ਬੈਠਕ ਵਿੱਚ ਰਿਪੁਨ ਬੋਰਾ, ਪੀਐਲ ਪੁਨੀਆ, ਛਾਇਆ ਸ਼ਰਮਾ ਅਤੇ ਕੁਝ ਹੋਰ ਮੈਂਬਰਾਂ ਨੇ ਰਾਹੁਲ ਨੂੰ ਫਿਰ ਤੋਂ ਪਾਰਟੀ ਦੀ ਕਮਾਨ ਸੌਂਪਣ ਦੀ ਪੈਰਵੀ ਕੀਤੀ। ਇੱਕ ਸੂਤਰ ਨੇ ਕਿਹਾ ਕਿ ਕਈ ਮੈਂਬਰਾਂ ਨੇ ਕਿਹਾ ਕਿ ਮੌਜੂਦਾ ਸਮੇਂ ਪਾਰਟੀ ਵਰਕਰਾਂ ਦੀ ਭਾਵਨਾ ਹੈ ਕਿ ਰਾਹੁਲ ਗਾਂਧੀ ਨੂੰ ਮੁੜ ਕਾਂਗਰਸ ਪ੍ਰਧਾਨ ਬਣਾਇਆ ਜਾਵੇ। ਉਨ•ਾਂ ਨੇ ਇਹ ਵੀ ਕਿਹਾ ਕਿ ਰਾਹੁਲ ਗਾਂਧੀ ਹੀ ਵਿਰੋਧੀ ਧਿਰ ਵਿੱਚ ਇਕਲੌਤੀ ਆਵਾਜ਼ ਹੈ, ਜੋ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚੁਣੌਤੀ ਦੇ ਰਹੀ ਹੈ।
ਬੈਠਕ ਦੀ ਸ਼ੁਰੂਆਤ ਕਰਦੇ ਹੋਏ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਕਿਹਾ ਕਿ ਰਾਜਸਥਾਨ ਦੇ ਰਾਜਪਾਲ ਭਾਜਪਾ ਦੇ ਇਸ਼ਾਰੇ 'ਤੇ ਕੰਮ ਕਰ ਰਹੇ ਹਨ, ਜਿਸ ਨਾਲ ਲੋਕਤੰਤਰ ਦੇ ਅਕਸ ਨੂੰ ਢਾਹ ਲੱਗ ਰਹੀ ਹੈ। ਕਾਂਗਰਸ ਪ੍ਰਧਾਨ ਨੇ ਕਿਹਾ ਕਿ ਕੋਰੋਨਾ ਨੂੰ ਰੋਕਣ 'ਤੇ ਸਰਕਾਰ ਪੂਰੀ ਤਰ•ਾਂ ਫੇਲ• ਸਾਬਤ ਹੋਈ ਹੈ। ਇਸ ਤੋਂ ਪਹਿਲਾਂ 11 ਜੁਲਾਈ ਨੂੰ ਸੋਨੀਆ ਨੇ ਕਾਂਗਰਸ ਦੇ ਲੋਕ ਸਭਾ ਮੈਂਬਰਾਂ ਨਾਲ ਆਨਲਾਈਨ ਬੈਠਕ ਕੀਤੀ ਸੀ। ਉਸ ਬੈਠਕ ਵਿੱਚ ਵੀ ਪਾਰਟੀ ਦੇ ਕਈ ਸੰਸਦ ਮੈਂਬਰਾਂ ਨੇ ਰਾਹੁਲ ਗਾਂਧੀ ਨੂੰ ਮੁੜ ਪਾਰਟੀ ਪ੍ਰਧਾਨ ਦੀ ਜ਼ਿੰਮੇਦਾਰੀ ਦੇਣ ਦੀ ਮੰਗ ਕੀਤੀ ਸੀ।
ਦੱਸ ਦੇਈਏ ਕਿ ਪਿਛਲੇ ਸਾਲ ਲੋਕ ਸਭਾ ਚੋਣਾਂ ਵਿੱਚ ਕਾਂਗਰਸ ਦੀ ਹਾਰ ਬਾਅਦ ਰਾਹੁਲ ਗਾਂਧੀ ਨੇ ਇਸ ਦੀ ਨੈਤਿਕ ਜ਼ਿੰਮੇਦਾਰੀ ਲੈਂਦੇ ਹੋਏ ਪ੍ਰਧਾਨ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। ਇਸ ਤੋਂ ਬਾਅਦ ਸੋਨੀਆ ਗਾਂਧੀ ਨੂੰ ਪਾਰਟੀ ਦਾ ਅੰਤਰਿਮ ਪ੍ਰਧਾਨ ਬਣਾਇਆ ਗਿਆ ਸੀ। ਸੋਨੀਆ ਦੀ ਅਗਵਾਈ ਵਿੱਚ ਇਸ ਬੈਠਕ 'ਚ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ, ਰਾਜ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਗੁਲਾਮ ਨਬੀ ਆਜ਼ਾਦ, ਕਾਂਗਰਸ ਦੇ ਸੰਗਠਨ ਜਨਰਲ ਸਕੱਤਰ ਦੇ ਸੀ ਵੇਣੂਗੋਪਾਲ, ਸੀਨੀਅਰ ਨੇਤਾ ਅਹਿਮਦ ਪਟੇਲ, ਦਿੱਗ ਵਿਜੇ ਸਿੰਘ, ਜੈ ਰਾਮ ਰਮੇਸ਼ ਅਤੇ ਕਈ ਹੋਰ ਰਾਜ ਸਭਾ ਮੈਂਬਰ ਮੌਜੂਦ ਸਨ।
ਇਸ ਬੈਠਕ ਵਿੱਚ ਪਾਰਟੀ ਮੈਂਬਰਾਂ ਵਿਚਕਾਰ ਇੱਕ-ਦੂਜੇ 'ਤੇ ਦੂਸ਼ਣਬਾਜ਼ੀ ਦਾ ਦੌਰ ਵੀ ਚੱਲਿਆ। ਬੈਠਕ ਵਿੱਚ ਕੋਰੋਨਾ ਮਹਾਂਮਾਰੀ ਦੇ ਹਾਲਾਤ, ਰਾਜਸਥਾਨ ਸੰਕਟ ਸਣੇ ਮੌਜੂਦਾ ਸਿਆਸੀ ਹਾਲਾਤ, ਲੱਦਾਖ ਵਿੱਚ ਚੀਨ ਨਾਲ ਝੜਪ ਅਤੇ ਅਰਥਵਿਵਸਥਾ ਦੀ ਸਥਿਤੀ 'ਤੇ ਵੀ ਚਰਚਾ ਹੋਈ। ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਅਰਥਵਿਵਸਥਾ ਦੀ ਸਥਿਤੀ 'ਤੇ ਆਪਣੀ ਗੱਲ ਰੱਖੀ। ਪਾਰਟੀ ਦੇ ਰਾਜ ਸਭਾ ਸੰਸਦ ਮੈਂਬਰ ਅਖਿਲੇਸ਼ ਪ੍ਰਸਾਦ ਸਿੰਘ ਨੇ ਕਿਹਾ ਕਿ ਰਾਜਸਥਾਨ ਵਿੱਚ ਸੰਵਿਧਾਨਕ ਰਵਾਇਤਾਂ ਦਾ ਉਲੰਘਣਾ ਹੋ ਰਿਹਾ ਹੈ, ਜੋ ਕਿ ਬਰਦਾਸ਼ਤ ਕਰਨ ਯੋਗ ਨਹੀਂ ਹੈ।

ਹੋਰ ਖਬਰਾਂ »

ਹਮਦਰਦ ਟੀ.ਵੀ.