ਸੀਐਮ ਯੋਗੀ ਅਦਿੱਤਿਆਨਾਥ ਦਾ ਅਯੋਧਿਆ ਦੌਰਾ ਰੱਦ

ਲਖਨਊ , 2 ਅਗਸਤ (ਹਮਦਰਦ ਨਿਊਜ਼ ਸਰਵਿਸ) :  ਯੂਪੀ ਦੀ ਯੋਗੀ ਸਰਕਾਰ ਵਿਚ ਕੈਬਨਿਟ ਮੰਤਰੀ ਕਮਲ ਰਾਣੀ ਵਰੁਣ ਦੀ ਅੱਜ ਸਵੇਰੇ ਕੋਰੋਨਾ ਨਾਲ ਮੌਤ ਹੋ ਗਈ। ਕੈਬਨਿਟ ਮੰਤਰੀ ਦਾ ਕੋਰੋਨਾ ਹੋਣ ਦੇ ਸ਼ੱਕ ਦੇ ਚਲਦਿਆਂ 17 ਜੁਲਾਈ ਨੂੰ ਸੈਂਪਲ ਲਿਆ ਗਿਆ ਸੀ। 18 ਜੁਲਾਈ ਨੂੰ ਉਨ੍ਹਾਂ ਦੀ ਕੋਰੋਨਾ ਰਿਪੋਰਟ ਪੋਜ਼ੀਟਿਵ ਆਉਣ ਬਾਅਦ ਉਨ੍ਹਾਂ ਨੂੰ ਪੀਜੀਆਈ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਸੀ। ਸ਼ਨੀਵਾਰ ਨੂੰ ਉਨ੍ਹਾਂ ਦੀ ਹਾਲਤ ਅਚਾਨਕ ਖਰਾਬ ਹੋ ਗਈ। ਉਨ੍ਹਾਂ ਨੂੰ ਵੇਂਟੀਲੇਟਰ ਉਤੇ ਰੱਖਿਆ ਗਿਆ, ਐਤਵਾਰ ਸਵੇਰੇ ਲਗਭਗ 9 ਵਜੇ ਉਨ੍ਹਾਂ ਦੀ ਮੌਤ ਹੋ ਗਈ।
ਕੈਬਨਿਟ ਮੰਤਰੀ ਕਮਲਾ ਰਾਣੀ ਦੀ ਮੌਤ ਦੀ ਖ਼ਬਰ ਮਿਲਦਿਆਂ ਹੀ ਯੂਪੀ ਦੇ ਮੁੱਖ ਮੰਤਰੀ ਯੋਗੀ ਅਦਿੱਤਿਆਨਾਥ ਨੇ ਅਯੋਧਿਆ ਰੱਦ ਕਰ ਦਿੱਤਾ ਹੈ ਮੰਤਰੀ ਦੀ ਮੌਤ ਦੇ ਸੋਗ ਵਜੋਂ ਸਰਕਾਰ ਨੇ ਇੱਕ ਦਿਨ ਦੀ ਸਰਕਾਰੀ ਛੁੱਟੀ ਦਾ ਐਲਾਨ ਕਰ ਦਿੱਤਾ ਹੈ

ਹੋਰ ਖਬਰਾਂ »

ਰਾਸ਼ਟਰੀ

ਹਮਦਰਦ ਟੀ.ਵੀ.