ਕੁਰਾਲੀ, 2 ਅਗਸਤ (ਹਮਦਰਦ ਨਿਊਜ਼ ਸਰਵਿਸ) : ਕੁਰਾਲੀ 'ਚ ਬਾਲੀਵੁੱਡ ਅਦਾਕਾਰ ਸੁਸ਼ਾਂਤ ਰਾਜਪੂਤ ਦੀ ਮੌਤ ਤੋਂ ਪ੍ਰ੍ਰੇਸ਼ਾਨ ਚਲੀ ਆ ਰਹੀ ਇਕ ਕੁੜੀ ਨੇ ਖੁਦਕੁਸ਼ੀ ਕਰ ਲਈ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਜਾਣਕਾਰੀ ਮੁਤਾਬਕ ਸਥਾਨਕ ਸ਼ਹਿਰ ਦੇ ਵਾਰਡ ਨੰਬਰ 6 ਮਾਡਲ ਟਾਊਨ ਦੀ ਵਾਸੀ ਮਨਵੀਰ ਕੌਰ ਬਾਲੀਵੁੱਡ ਅਦਾਕਾਰ ਸੁਸ਼ਾਂਤ ਰਾਜਪੂਤ ਦੀ ਪੱਕੀ ਫੈਨ ਸੀ। ਸੁਸ਼ਾਂਤ ਵਲੋਂ ਕੀਤੀ ਖੁਦਕੁਸ਼ੀ ਨੂੰ ਲੈ ਕੇ ਇਹ ਕੁੜੀ ਕਾਫੀ ਪ੍ਰੇਸ਼ਾਨ ਰਹਿਣ ਲੱਗ ਪਈ। ਇਸੇ ਦੌਰਾਨ ਬੋਰਡ ਦੀ ਪ੍ਰੀਖਿਆਂ ਦੀ ਦਸਵੀਂ ਜਮਾਤ ਦੇ ਆਏ ਨਤੀਜੇ ਵਿਚ ਮਨਵੀਰ ਕੌਰ ਦੇ ਅੰਕ ਘੱਟ ਆਉਣ ਕਾਰਨ ਉਸਦੀ ਮਾਨਸਿਕ ਪਰੇਸ਼ਾਨੀ ਹੋਰ ਵੀ ਵਧ ਗਈ।
ਮਨਵੀਰ ਕੌਰ ਦੀ ਮਾਂ ਅੰਮ੍ਰਿਤਪਾਪਲ ਕੌਰ ਨੇ ਦੱਸਿਆ ਕਿ ਅੱਜ ਉਹ ਕਿਧਰੇ ਗਏ ਹੋਏ ਸਨ ਜਿਸ ਦੌਰਾਨ ਉਨ੍ਹਾਂ ਦੀ ਬੇਟੀ ਮਨਵੀਰ ਕੌਰ ਘਰ ਵਿਚ ਇਕੱਲੀ ਹੀ ਸੀ। ਜਦੋਂ ਉਹ ਵਾਪਸ ਪਰਤੀ ਤਾਂ ਉਸ ਨੇ ਦੇਖਿਆ ਕਿ ਮਨਵੀਰ ਕੌਰ ਨੇ ਗਲ ਫਾਹਾ ਲਿਆ ਹੋਇਆ ਸੀ ਉਹ ਮਨਵੀਰ ਨੂੰ ਤੁਰੰਤ ਸਰਕਾਰੀ ਹਸਪਤਾਲ ਵਿਖੇ ਲੈ ਗਏ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਇਸੇ ਦੌਰਾਨ ਸਥਾਨਕ ਸਿਟੀ ਪੁਲਿਸ ਨੇ ਮਨਵੀਰ ਕੌਰ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਸਥਾਨਕ ਸਿਟੀ ਪੁਲਿਸ ਦੇ ਜਾਂਚ ਅਧਿਕਾਰੀ ਕੇਸਰ ਸਿੰਘ ਨੇ ਦੱਸਿਆ ਕਿ ਮਨਵੀਰ ਕੌਰ ਦੀ ਮਾਤਾ ਦੇ ਬਿਆਨਾਂ ਦੇ ਆਧਾਰ 'ਤੇ ਧਾਰਾ 174 ਤਹਿਤ ਕਾਰਵਾਈ ਕੀਤੀ ਗਈ ਹੈ । ਇਸੇ ਦੌਰਾਨ ਏ ਐਸ ਆਈ ਕੇਸਰ ਸਿੰਘ ਨੇ ਦੱਸਿਆ ਕਿ ਮ੍ਰਿਤਕਾ ਦਾ ਐਤਵਾਰ ਨੂੰ ਪੋਸਟਮਾਰਟਮ ਕਰਵਾਇਆ ਜਾਵੇਗਾ। ਸਥਾਨਕ ਸਿਟੀ ਥਾਣਾ ਪੁਲੀਸ ਵਲੋਂ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

ਹੋਰ ਖਬਰਾਂ »

ਹਮਦਰਦ ਟੀ.ਵੀ.