ਸੂਬੇ ਵਿਚ ਜ਼ਹਿਰੀਲੀ ਸ਼ਰਾਬ ਕਾਰਨ ਹੋਈਆਂ 116 ਮੌਤਾਂ
ਕੇਜਰੀਵਾਲ ਨੇ ਸੀਬੀਆਈ ਜਾਂਚ ਦੀ ਮੰਗ ਕੀਤੀ
ਚੰਡੀਗੜ੍ਹ, 3 ਅਗਸਤ, ਹ.ਬ. : ਪੰਜਾਬ ਵਿਚ ਜ਼ਹਿਰੀਲੀ ਸ਼ਰਾਬ ਨਾਲ ਹੋਈ 116 ਲੋਕਾਂ ਦੀ ਮੌਤ ਕਾਰਨ ਹਾਹਾਕਾਰ ਮਚੀ ਹੋਈ ਹੈ। ਕੈਪਟਨ ਅਮਰਿੰਦਰ ਸਿੰਘ ਪੂਰੇ ਮਾਮਲੇ ਨੂੰ ਲੈ ਕੇ ਵਿਰੋਧੀ ਧਿਰ ਦੇ ਨਿਸ਼ਾਨੇ 'ਤੇ ਹਨ।  ਸੂਬੇ ਵਿਚ ਇਸ ਮਾਮਲੇ 'ਤੇ ਰਾਜਨੀਤੀ ਹੋਣੀ ਸ਼ੁਰੂ ਹੋ ਗਈ ਹੈ। ਆਪ ਨੇ ਪੰਜਾਬ ਵਿਚ ਕਈ ਜਗ੍ਹਾ 'ਤੇ ਪ੍ਰਦਰਸ਼ਨ ਕੀਤਾ। ਇਸ ਦੇ ਨਾਲ ਹੀ ਇਸ ਮਾਮਲੇ ਨੂੰ ਲੈ ਕੇ ਦਿੱਲੀ ਦੇ ਮੁੱਖ ਮੰਤਰੀ ਕੇਜਰਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਪਸ ਵਿਚ ਭਿੜ ਗਏ। ਕੇਜਰੀਵਾਲ ਨੇ ਸੀਬੀਆਈ ਜਾਂਚ ਦੀ ਮੰਗ ਕੀਤੀ ਤਾਂ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਨੂੰ ਕਾਫੀ ਰਗੜੇ ਲਾਏ। ਕੇਜਰੀਵਾਲ ਦੇ ਨਾਲ ਹੀ ਆਪ ਦੇ ਪੰਜਾਬ ਪ੍ਰਧਾਨ ਨੇ ਵੀ ਪੰਜਾਬ ਸਰਕਾਰ 'ਤੇ ਹਮਲਾ ਕੀਤਾ।

ਹੋਰ ਖਬਰਾਂ »

ਹਮਦਰਦ ਟੀ.ਵੀ.