ਬੇਹੱਦ ਜ਼ਰੂਰੀ ਹੋਣ 'ਤੇ ਹੀ ਅਰਜ਼ੀ ਭੇਜਣ ਦੀ ਅਪੀਲ

ਟੋਰਾਂਟੋ, 3 ਅਗਸਤ (ਹਮਦਰਦ ਨਿਊਜ਼ ਸਰਵਿਸ) : ਕੈਨੇਡਾ ਸਰਕਾਰ ਨੇ ਪਾਸਪੋਰਟ ਸੇਵਾਵਾਂ ਮੁੜ ਸ਼ੁਰੂ ਕਰ ਦਿਤੀਆਂ ਹਨ ਅਤੇ ਜਿਹੜੇ ਕੈਨੇਡੀਅਨਜ਼ ਨੂੰ ਤੁਰਤ ਪਾਸਪੋਰਟ ਦੀ ਜ਼ਰੂਰਤ ਹੈ, ਉਹ ਡਾਕ ਰਾਹੀਂ ਅਰਜ਼ੀ ਭੇਜ ਸਕਦੇ ਹਨ। ਸਰਕਾਰ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜਿਨ੍ਹਾਂ ਨੇ ਨੇੜ ਭਵਿੱਖ ਵਿਚ ਕੈਨੇਡਾ ਤੋਂ ਬਾਹਰ ਨਹੀਂ ਜਾਣਾ, ਉਹ ਫ਼ਿਲਹਾਲ ਪਾਸਪੋਰਟ ਅਰਜ਼ੀ ਦਾਖ਼ਲ ਨਾ ਕਰਨ। ਦੂਜੇ ਪਾਸੇ ਕੈਨੇਡਾ ਸਰਕਾਰ ਵੱਲੋਂ ਆਵਾਜਾਈ ਬੰਦਿਸ਼ਾਂ 31 ਅਗਸਤ ਤੱਕ ਵਧਾ ਦਿਤੀਆਂ ਗਈਆਂ ਹਨ।

ਸਰਕਾਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਵਿਚ ਕਿਹਾ ਗਿਆ ਹੈ ਕਿ ਪਾਸਪੋਰਟਾਂ ਦੀ ਮੰਗ ਬਹੁਤ ਜ਼ਿਆਦਾ ਹੋਣ ਕਾਰਨ ਅਰਜ਼ੀਆਂ ਦੀ ਪ੍ਰੋਸੈਸਿੰਗ ਵਿਚ ਸਮਾਂ ਲੱਗ ਸਕਦਾ ਹੈ ਕਿਉਂਕਿ ਕੋਰੋਨਾ ਵਾਇਰਸ ਮਹਾਂਮਾਰੀ ਦੇ ਮੱਦੇਨਜ਼ਰ ਸਟਾਫ਼ ਵਾਸਤੇ ਸੁਰੱਖਿਆ ਮਾਪਦੰਡ ਲਾਗੂ ਕੀਤੇ ਗਏ ਹਨ। ਦੂਜੇ ਪਾਸੇ ਕੈਨੇਡਾ ਸਰਕਾਰ ਨੇ ਪਾਸਪੋਰਟ ਨਵਿਆਉਣ ਦੀ ਪ੍ਰਕਿਰਿਆ ਸੁਖਾਲੀ ਕਰ ਦਿਤੀ ਹੈ।

ਹੋਰ ਖਬਰਾਂ »

ਹਮਦਰਦ ਟੀ.ਵੀ.