ਪ੍ਰਵਾਸੀ ਪੰਜਾਬੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਨਿਭਾਉਣਗੇ ਅਹਿਮ ਭੂਮਿਕਾ

ਚੰਡੀਗੜ, 4 ਅਗਸਤ (ਹਮਦਰਦ ਨਿਊਜ਼ ਸਰਵਿਸ) : ਪੰਜਾਬ ਸਰਕਾਰ ਨੇ ਇੰਡੀਅਨ ਓਵਰਸੀਜ਼ ਕਾਂਗਰਸ ਕੈਨੇਡਾ ਦੇ ਪ੍ਰਧਾਨ ਅਮਰਪ੍ਰੀਤ ਸਿੰਘ ਔਲਖ ਨੂੰ ਪ੍ਰਵਾਸੀ ਮਾਮਲਿਆਂ ਸਬੰਧੀ ਵਿਭਾਗ ਦਾ ਕੈਨੇਡਾ ਲਈ ਕੋਆਰਡੀਨੇਟਰ ਨਿਯੁਕਤ ਕੀਤਾ ਹੈ। ਅਮਰਪ੍ਰੀਤ ਸਿੰਘ ਔਲਖ ਪੰਜਾਬ ਦੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਕਾਂਗਰਸ ਸਰਕਾਰ ਦੀਆਂ ਨੀਤੀਆਂ ਦਾ ਕੈਨੇਡਾ ਵਿੱਚ ਪ੍ਰਚਾਰ ਕਰਨ ਸਣੇ ਉੱਥੇ ਰਹਿ ਰਹੇ ਪ੍ਰਵਾਸੀ ਪੰਜਾਬੀਆਂ ਦੀਆਂ ਸਮੱਸਿਆਵਾਂ ਹੱਲ ਕਰਨ ਵਿੱਚ ਕੋਆਰਡੀਨੇਟਰ ਦੀ ਭੂਮਿਕਾ ਨਿਭਾਉਣਗੇ। ਅਮਰਪ੍ਰੀਤ ਸਿੰਘ ਔਲਖ ਨੇ ਆਪਣੀ ਨਿਯੁਕਤੀ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕਰਦੇ ਹੋਏ ਕਿਹਾ ਹੈ ਕਿ ਕੈਪਟਨ ਸਾਹਿਬ ਨੇ ਜਿਸ ਵਿਸ਼ਵਾਸ ਨਾਲ ਉਨ•ਾਂ ਨੂੰ ਇਹ ਜ਼ਿੰਮੇਦਾਰੀ ਸੌਂਪੀ ਹੈ, ਉਹ ਉਸ ਨੂੰ ਤਨਦੇਹੀ ਨਾਲ ਨਿਭਾਉਣਗੇ।

ਹੋਰ ਖਬਰਾਂ »

ਹਮਦਰਦ ਟੀ.ਵੀ.