ਰਾਸ਼ਟਰਪਤੀ ਨੇ ਮਨਜ਼ੂਰ ਕੀਤਾ ਗਿਰੀਸ਼ ਚੰਦਰ ਮੁਰਮੂ ਦਾ ਅਸਤੀਫ਼ਾ

ਸ੍ਰੀਨਗਰ, 6 ਅਗਸਤ (ਹਮਦਰਦ ਨਿਊਜ਼ ਸਰਵਿਸ) : ਜੰਮੂ-ਕਸ਼ਮੀਰ ਦੇ ਨਵੇਂ ਉਪ ਰਾਜਪਾਲ (ਐਲਜੀ) ਸਾਬਕਾ ਕੇਂਦਰੀ ਮੰਤਰੀ ਅਤੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਨੇਤਾ ਮਨੋਜ ਸਿਨਹਾ ਹੋਣਗੇ। ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਗਿਰੀਸ਼ ਚੰਦਰ ਮੁਰਮੂ ਦਾ ਅਸਤੀਫ਼ਾ ਸਵੀਕਾਰ ਕਰ ਲਿਆ ਹੈ ਅਤੇ ਮਨੋਜ ਸਿਨਹਾ ਨੂੰ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ-ਕਸ਼ਮੀਰ ਦਾ ਨਵਾਂ ਉਪ ਰਾਜਪਾਲ ਨਿਯੁਕਤ ਕੀਤਾ ਹੈ। ਦਰਅਸਲ, ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਗਿਰੀਸ਼ ਚੰਦਰ ਮੁਰਮੂ ਨੇ ਬੁੱਧਵਾਰ ਸ਼ਾਮ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। ਮੁਰਮੂ ਨੇ ਅਜਿਹੇ ਸਮੇਂ ਅਸਤੀਫ਼ਾ ਦਿੱਤਾ, ਜਦੋਂ ਜੰਮੂ-ਕਸ਼ੀਮਰ 'ਚੋਂ ਧਾਰਾ 370 ਹਟਾਏ ਜਾਣ ਨੂੰ ਇੱਕ ਸਾਲ ਪੂਰਾ ਹੋ ਗਿਆ ਹੈ।
ਦੱਸ ਦੇਈਏ ਕਿ ਮੋਦੀ ਸਰਕਾਰ ਨੇ ਜੰਮੂ-ਕਸ਼ਮੀਰ 'ਚੋਂ ਧਾਰਾ 370 ਹਟਾ ਕੇ ਰਾਜ ਨੂੰ ਜੰਮੂ-ਕਸ਼ਮੀਰ ਅਤੇ ਲੱਦਾਖ ਦੇ ਰੂਪ ਵਿੱਚ ਦੋ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ ਵੰਡ ਦਿੱਤਾ ਸੀ।  ਗਿਰੀਸ਼ ਚੰਦਰ ਮੁਰਮੂ ਨੇ 31 ਅਕਤੂਬਰ 2019 ਨੂੰ ਉਪ ਰਾਜਪਾਲ ਦਾ ਸੰਭਾਲਿਆ ਸੀ। ਮੁਰਮੂ ਦੇ ਸ਼ਾਸਨਕਾਲ ਵਿੱਚ ਕਸ਼ਮੀਰ ਸ਼ਾਂਤੀ, ਸਥਿਰਤਾ ਅਤੇ ਵਿਕਾਸ ਵੱਲ ਤੇਜ਼ੀ ਨਾਲ ਵਧਿਆ ਹੈ। ਸੂਬੇ ਵਿੱਚ ਅੱਤਵਾਦ ਜਾਂ ਪੱਥਰਬਾਜ਼ੀ ਦੀਆਂ ਘਟਨਾਵਾਂ ਵਿੱਚ ਭਰੀ ਕਮੀ ਆਈ ਹੈ।
ਦੱਸ ਦੇਈਏ ਕਿ ਮਨੋਜ ਸਿਨਹਾ ਭਾਰਤੀ ਜਨਤਾ ਪਾਰਟੀ ਦੇ ਕੱਦਾਵਰ ਨੇਤਾ ਹਨ। ਉਹ ਗਾਜ਼ੀਪੁਰ ਤੋਂ ਸੰਸਦ ਮੈਂਬਰ ਰਹਿ ਚੁੱਕੇ ਹਨ ਤੇ ਪੂਰਬੀ ਉੱਤਰ ਪ੍ਰਦੇਸ਼ ਵਿੱਚ ਭਾਰਤੀ ਜਨਤਾ ਪਾਰਟੀ ਦੇ ਵੱਡੇ ਚੇਹਰੇ ਹਨ। ਹਾਲਾਂਕਿ, 2019 ਦੀਆਂ ਲੋਕ ਸਭਾ ਚੋਣਾਂ 'ਚ ਉਹ ਹਾਰ ਗਏ ਸਨ। ਇਹੀ ਕਾਰਨ ਹੈ ਕਿ ਇਸ ਵਾਰ ਉਨ•ਾਂ ਨੂੰ ਕੇਂਦਰੀ ਮੰਤਰੀ ਮੰਡਲ ਵਿੱਚ ਥਾਂ ਨਹੀਂ ਮਿਲੀ। ਹਾਲਾਂਕਿ ਮੋਦੀ ਸਰਕਾਰ ਦੇ ਪਹਿਲੇ ਕਾਰਜਕਾਲ ਵਿੱਚ ਮਨੋਜ ਸਿਨਹਾ ਮੰਤਰੀ ਰਹਿ ਚੁੱਕੇ ਹਨ ਅਤੇ ਉਨ•ਾਂ ਕੋਲ ਰੇਲਵੇ ਦੇ ਰਾਜ ਮੰਤਰੀ ਤੇ ਸੰਚਾਰ ਰਾਜ ਮੰਤਰੀ ਦਾ ਕਾਰਜਭਾਰ ਸੀ।
ਦਰਅਸਲ, ਮੁਰਮੂ 1985 ਬੈਚ ਦੇ ਗੁਜਰਾਤ ਕੈਡਰ ਦੇ ਆਈਏਐਸ ਅਫ਼ਸਰ ਰਹੇ ਹਨ। ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਭਰੋਸੇਮੰਦ ਅਧਿਕਾਰੀਆਂ ਵਿੱਚ ਮੰਨੇ ਜਾਂਦੇ ਹਨ। ਗੁਜਰਾਤ ਵਿੱਚ ਜਦੋਂ ਨਰਿੰਦਰ ਮੋਦੀ ਮੁੱਖ ਮੰਤਰੀ ਸਨ, ਉਸ ਸਮੇਂ ਉਹ ਉਨ•ਾਂ ਦੇ ਪ੍ਰਮੁੱਖ ਸਕੱਤਰ ਸਨ। ਇੱਕ ਮਾਰਚ 2019 ਤੋਂ ਉਹ ਵਿੱਤ ਮੰਤਰਾਲੇ ਵਿੱਚ ਵਿ•ਪ ਸਕੱਤਰ ਦੀ ਜ਼ਿੰਮੇਦਾਰੀ ਸੰਭਾਲ ਰਹੇ ਸਨ। ਉਨ•ਾਂ ਨੇ ਜੰਮੂ-ਕਸ਼ਮੀਰ ਦੇ ਆਖਰੀ ਰਾਜਪਾਲ ਸੱਤਿਆਪਾਲ ਮਲਿਕ ਤੋਂ ਬਾਅਦ ਉਪ-ਰਾਜਪਾਲ ਦੀ ਥਾਂ ਲਈ ਸੀ।
ਦੱਸ ਦੇਈਏ ਕਿ ਭਾਰਤ ਸਰਕਾਰ ਨੇ ਪਿਛਲੇ ਸਾਲ 5 ਅਗਸਤ 2019 ਨੂੰ ਧਾਰਾ 370 ਅਤੇ 35 ਏ ਹਟਾ ਕੇ ਜੰਮੂ-ਕਸ਼ਮੀਰ ਦਾ ਵਿਸ਼ੇਸ਼ ਦਰਜਾ ਖਤਮ ਕਰ ਦਿੱਤਾ ਸੀ। ਇਸ ਦੇ ਨਾਲ ਹੀ ਜੰਮੂ-ਕਸ਼ਮੀਰ ਅਤੇ ਲੱਦਾਖ ਨੂੰ ਦੋ ਅਲੱਗ ਹਿੱਸਿਆਂ ਵਿੱਚ ਵੰਡ ਕੇ ਉਸ ਨੂੰ ਕੇਂਦਰ ਸ਼ਾਸਿਤ ਪ੍ਰਦੇਸ਼ ਬਣਾ ਦਿੱਤਾ ਸੀ।

ਹੋਰ ਖਬਰਾਂ »

ਹਮਦਰਦ ਟੀ.ਵੀ.