ਸਾਹ ਲੈਣ 'ਚ ਤਕਲੀਫ਼ ਕਾਰਨ ਲਿਜਾਇਆ ਗਿਆ ਹਸਪਤਾਲ

ਮੁੰਬਈ, 9 ਅਗਸਤ (ਹਮਦਰਦ ਨਿਊਜ਼ ਸਰਵਿਸ) : ਸਾਹ ਲੈਣ 'ਚ ਤਕਲੀਫ਼ ਆਉਣ ਦੇ ਚਲਦਿਆਂ ਬਾਲੀਵੁਡ ਅਦਾਕਾਰ ਸੰਜੇ ਦੱਤ ਨੂੰ ਲੀਲਾਵਤੀ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਉਨ੍ਹਾਂ ਦੀ ਕੋਵਿਡ-19 ਜਾਂਚ ਦੀ ਰਿਪੋਰਟ ਨੈਗੇਟਿਵ ਆਈ ਹੈ। ਉਨ੍ਹਾਂ ਨੂੰ ਆਈਸੀਯੂ 'ਚ ਦਾਖ਼ਲ ਕੀਤਾ ਗਿਆ ਹੈ। ਸੰਜੇ ਦੱਤ ਦੀ ਭੈਣ ਪ੍ਰਿਆ ਦੱਤ ਨੇ ਦੱਸਿਆ ਕਿ ਸਾਹ ਲੈਣ 'ਚ ਤਕਲੀਫ਼ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਲਿਆਂਦਾ ਗਿਆ। ਉਨ੍ਹਾਂ ਦੀ ਹਾਲਤ ਸਥਿਰ ਹੈ ਚੰਗੀ ਗੱਲ ਹੈ ਕਿ ਉਨ੍ਹਾਂ ਨੂੰ ਕੋਰੋਨਾ ਇਨਫੈਕਸ਼ਨ ਨਹੀਂ ਹੈ। ਹਸਪਤਾਲ ਦੇ ਸੂਤਰਾਂ ਨੇ ਦੱਸਿਆ ਕਿ ਅਦਾਕਾਰ ਨੂੰ ਸ਼ਨਿਚਰਵਾਰ ਦੁਪਹਿਰ ਹਸਪਤਾਲ ਦਾਖ਼ਲ ਕਰਵਾਇਆ ਗਿਆ। ਉਨ੍ਹਾਂ ਨੂੰ ਕੋਵਿਡ ਵਾਰਡ 'ਚ ਰੱਖਿਆ ਗਿਆ ਹੈ। ਡਾਕਟਰ ਉਨ੍ਹਾਂ ਦੀ ਜਾਂਚ ਕਰ ਰਹੇ ਹਨ ਉਨ੍ਹਾਂ ਦੀ ਹਾਲਤ ਸਥਿਰ ਹੈ।

ਹੋਰ ਖਬਰਾਂ »

ਹਮਦਰਦ ਟੀ.ਵੀ.