ਵਾਸ਼ਿੰਗਟਨ, 11 ਅਕਤੂਬਰ, ਹ.ਬ. : ਅਮਰੀਕਾ ਵਿਚ ਸੋਮਵਾਰ ਨੂੰ ਪ੍ਰੈਸ ਵਾਰਤਾ ਦੌਰਾਨ ਵਾਈਟ ਹਾਊਸ ਦੇ ਬਾਹਰ ਫਾਇਰਿੰਗ ਦੀ ਘਟਨਾ ਹੋਈ। ਜਿਸ ਸਮੇਂ ਇਹ ਫਾਇਰਿੰਗ ਹੋਈ ਉਸੇ ਸਮੇਂ ਰਾਸ਼ਟਰਪਤੀ ਟਰੰਪ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸੀ। ਰਾਸ਼ਟਰਪਤੀ ਟਰੰਪ ਨੇ ਖੁਦ ਇਸ ਘਟਨਾ ਦੀ ਜਾਣਕਾਰੀ ਪੱਤਰਕਾਰਾਂ ਨੂੰ ਦਿੱਤੀ। ਦੱਸਿਆ ਜਾ ਰਿਹਾ ਕਿ ਹੁਣ ਸਥਿਤੀ ਕੰਟਰੋਲ ਵਿਚ ਹੈ। ਘਟਨਾ ਦੀ ਜਾਣਕਾਰੀ ਮਿਲਦੇ ਹੀ ਸੀਕਰੇਟ ਸਰਵਿਸ ਦੇ ਅਧਿਕਾਰੀਆਂ ਨੇ ਤੁਰੰਤ ਹੀ ਕਾਰਵਾਈ ਕੀਤੀ। ਫਾਇਰਿੰਗ ਦੀ ਜਾਣਕਾਰੀ ਮਿਲਦੇ ਹੀ ਬਰੀਫਿੰਗ ਰੂਮ ਤੋਂ ਰਾਸ਼ਟਰਪਤੀ ਨੂੰ ਸੁਰੱਖਿਆ ਕੱਢਿਆ ਗਿਆ। ਲੇਕਿਨ ਥੋੜ੍ਹੀ ਹੀ ਦੇਰ ਬਾਅਦ ਉਹ ਵਾਪਸ ਆਏ ਅਤੇ ਬਰੀਫਿੰਗ ਨੂੰ ਮੁੜ ਸ਼ੁਰੂ ਕੀਤਾ ਅਤੇ ਕਿਹਾ ਕਿ ਹਾਲਾਤ ਕੰਟਰੋਲ ਵਿਚ ਹਨ। ਰਾਸ਼ਟਰਪਤੀ ਨੇ ਸੀਕਰੇਟ ਸਰਵਿਸ ਦਾ ਸ਼ੁਕਰਾਨ ਕੀਤਾ ਅਤੇ ਕਿਹਾ ਕਿ ਉਨ੍ਹਾਂ ਨੇ ਕਾਫੀ ਚੰਗਾ ਕੰਮ ਕੀਤਾ।
ਰਾਸ਼ਟਪਰਤੀ ਟਰੰਪ ਨੇ ਕਿਹਾ ਕਿ ਵਾਈਟ ਹਾਊਸ ਦੇ ਬਾਹਰ ਫਾਇਰਿੰਗ ਹੋਈ ਸੀ ਹੁਣ ਹਾਲਾਤ ਕੰਟਰੋਲ ਵਿਚ ਹਨ। ਮੈਂ ਸੀਕਰੇਟ ਸਰਵਿਸ ਦੇ ਕਰਮਚਾਰੀਆਂ ਨੂੰ ਉਨ੍ਹਾਂ ਵਲੋਂ ਤੁਰੰਤ ਅਤੇ ਪ੍ਰਭਾਵੀ ਕੰਮ ਕਰਨ ਦੇ ਲਈ ਧੰਨਵਾਦ ਦੇਣਾ ਚਾਹਾਂਗਾ। ਦੱਸ ਦੇਈਏ ਕਿ ਸੀਕਰੇਟ ਸਰਵਿਸ ਵਲੋਂ ਕੀਤੀ ਗਈ ਕਾਰਵਾਈ ਵਿਚ ਫਾਇਰਿੰਗ ਕਰਨ ਵਾਲੇ ਵਿਅਕਤੀ ਨੂੰ ਗੋਲੀ ਲੱਗੀ ਹੈ ਅਤੇ ਉਸ ਨੂੰ ਹਸਪਤਾਲ ਲਿਜਾਇਆ ਗਿਆ।
ਯੂਐਸ ਸੀਕਰੇਟ ਸਰਵਿਸ ਵਲੋਂ ਜਾਰੀ ਬਿਆਨ ਵਿਚ ਕਿਹਾ ਗਿਆ ਕਿ ਸੀਕਰੇਟ ਸਰਵਿਸ ਦੇ ਅਧਿਕਾਰੀ ਦੇ ਗੋਲੀਬਾਰੀ ਦੀ ਘਟਨਾ ਵਿਚ ਸ਼ਾਮਲ ਹੋਣ ਨੂੰ ਲੈ ਕੇ ਜਾਂਚ ਕੀਤੀ ਜਾ ਰਹੀ ਹੈ। ਇੱਕ ਸ਼ਖ਼ਸ ਅਤੇ ਸੀਕਰੇਟ ਸਰਵਿਸ ਦੇ ਅਧਿਕਾਰੀ ਦੋਵਾਂ ਨੂੰ ਹਸਪਤਾਲ ਭੇਜਿਆ ਗਿਆ ਹੈ। ਇਸ ਘਟਨਾ ਦੇ ਦੌਰਾਨ ਕਿਸੇ ਵੀ ਸਮੇਂ ਵਾਈਟ ਹਾਊਸ ਦਾ ਸੁਰੱਖਿਆ ਘੇਰਾ ਨਹੀਂ ਤੋੜਿਆ ਗਿਆ ਅਤੇ ਨਾ ਹੀ ਕੋਈ ਹੋਰ ਤਰ੍ਹਾਂ ਦਾ ਖ਼ਤਰਾ ਸੀ।

ਹੋਰ ਖਬਰਾਂ »

ਹਮਦਰਦ ਟੀ.ਵੀ.