ਦਿੱਲੀ ਦੇ ਆਰਮੀ ਹਸਪਤਾਲ 'ਚ ਹੋਈ ਬ੍ਰੇਨ ਸਰਜਰੀ

ਨਵੀਂ ਦਿੱਲੀ, 11 ਅਗਸਤ (ਹਮਦਰਦ ਨਿਊਜ਼ ਸਰਵਿਸ) : ਕੋਰੋਨਾ ਮਹਾਂਮਾਰੀ ਦੀ ਲਪੇਟ 'ਚ ਆ ਚੁੱਕੇ ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਦੀ ਆਰਮੀ ਹਸਪਤਾਲ 'ਚ ਬ੍ਰੇਨ ਸਰਜਰੀ ਹੋਈ ਹੈ। ਸੂਤਰਾਂ ਮੁਤਾਬਕ ਮੁਖਰਜੀ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ ਤੇ ਉਨ•ਾਂ ਨੂੰ ਵੈਂਟੀਲੇਟਰ ਸਪੋਰਟ 'ਚ ਰੱਖਿਆ ਗਿਆ ਹੈ। ਡਾਕਟਰਾਂ ਦੀ ਇਕ ਟੀਮ ਉਨ•ਾਂ ਦੀ ਸਿਹਤ 'ਤੇ ਨਜ਼ਰ ਰੱਖ ਰਹੀ ਹੈ। 2012 ਤੋਂ 2017 ਤੱਕ ਦੇਸ਼ ਦੇ ਰਾਸ਼ਟਰਪਤੀ ਰਹੇ 84 ਸਾਲਾ ਪ੍ਰਣਬ ਮੁਖਰਜੀ ਨੇ ਸੋਮਵਾਰ ਨੂੰ ਖ਼ੁਦ ਟਵੀਟ ਕਰਕੇ ਦੱਸਿਆ ਸੀ ਕਿ ਉਨ•ਾਂ ਦੀ ਕੋਰੋਨਾ ਰਿਪੋਰਟ ਪੌਜ਼ੀਟਿਵ ਆਈ ਹੈ। ਉਨ•ਾਂ ਨੇ ਆਪਣੇ ਸੰਪਰਕ 'ਚ ਆਉਣ ਵਾਲੇ ਲੋਕਾਂ ਨੂੰ ਕਿਹਾ ਸੀ ਕਿ ਉਹ ਆਈਸੋਲੇਸ਼ਨ ਵਿੱਚ ਚਲੇ ਜਾਣ ਅਤੇ ਕੋਰੋਨਾ ਟੈਸਟ ਕਰਵਾਉਣ। ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਪ੍ਰਣਬ ਮੁਖਰਜੀ ਦੇ ਜਲਦੀ ਸਿਹਤ ਹੋਣ ਦੀ ਕਾਮਨਾ ਕੀਤੀ ਹੈ। ਉਨ•ਾਂ ਨੇ ਮੁਖਰਜੀ ਦੀ ਬੇਟੀ ਸ਼ਰਮੀਸ਼ਾ ਮੁਖਰਜੀ ਨਾਲ ਗੱਲ ਕਰਕੇ ਉਨ•ਾਂ ਦੇ ਪਿਤਾ ਦੀ ਸਿਹਤ ਬਾਰੇ ਜਾਣਕਾਰੀ ਲਈ।
ਇਸ ਤੋਂ ਪਹਿਲਾਂ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਆਰਆਰ ਹਸਪਤਾਲ ਜਾ ਕੇ ਸਾਬਕਾ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ ਸੀ। ਕਾਂਗਰਸ ਦੇ ਮੁੱਖ ਬੁਲਾਰੇ ਰਣਦੀਪ ਸਿੰਘ ਸੁਰਜੇਵਾਲਾ ਸਮੇਤ ਪਾਰਟੀ ਦੇ ਕਈ ਆਗੂਆਂ ਨੇ ਮੁਖਰਜੀ ਦੇ ਜਲਦ ਸਿਹਤਮੰਦ ਹੋਣ ਦੀ ਕਾਮਨਾ ਕੀਤੀ ਹੈ। ਕਾਂਗਰਸੀ ਆਗੂ ਤੇ ਸਾਬਕਾ ਰਾਸ਼ਟਰਪਤੀ ਦੇ ਪੁੱਤਰ ਅਭਿਜੀਤ ਮੁਖਰਜੀ ਨੇ ਟਵੀਟ ਕਰਕੇ ਆਪਣੇ ਪਿਤਾ ਦੇ ਜਲਦ ਠੀਕ ਹੋਣ ਦੀ ਪ੍ਰਾਰਥਨਾ ਕੀਤੀ ਅਤੇ ਉਨ•ਾਂ ਨੇ ਸਾਰੇ ਦੇਸ਼ਵਾਸੀਆਂ ਨੂੰ ਵੀ ਅਪੀਲ ਕੀਤ ਹੈ ਕਿ ਉਹ ਉਨ•ਾਂ ਦੇ ਠੀਕ ਹੋਣ ਤੇ ਚੰਗੀ ਸਿਹਤ ਲਈ ਪ੍ਰਾਰਥਨਾ ਕਰਨ। ਕੇਂਦਰੀ ਮੰਤਰੀ ਪੀਯੂਸ਼ ਗੋਇਲ, ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਲੋਤ ਤੇ ਕਈ ਆਗੂਆਂ ਨੇ ਸਾਬਕਾ ਰਾਸ਼ਟਰਪਤੀ ਦੇ ਜਲਦ ਠੀਕ ਹੋਣ ਦੀ ਕਾਮਨਾ ਕੀਤੀ ਹੈ।

ਹੋਰ ਖਬਰਾਂ »

ਹਮਦਰਦ ਟੀ.ਵੀ.