ਵਾਸ਼ਿੰਗਟਨ, 11 ਅਗਸਤ (ਹਮਦਰਦ ਨਿਊਜ਼ ਸਰਵਿਸ) : ਅਮਰੀਕੀ ਅਕੈਡਮੀ ਆਫ਼ ਪੀਡੀਆਟ੍ਰਿਕਸ ਅਤੇ ਚਿਲਡਰਨ ਹੌਸਪਿਟਲ ਐਸੋਸੀਏਸ਼ਨ ਦੀ ਇੱਕ ਨਵੀਂ ਰਿਪੋਰਟ ਮੁਤਾਬਕ ਜੁਲਾਈ ਦੇ ਅਖੀਰਲੇ ਦੋ ਹਫ਼ਤਿਆਂ ਵਿੱਚ ਅਮਰੀਕਾ ਦੇ 97 ਹਜ਼ਾਰ ਤੋਂ ਵੱਧ ਬੱਚਿਆਂ ਦੀ ਕੋਰੋਨਾ ਰਿਪੋਰਟ ਪੌਜ਼ੀਟਿਵ ਆਈ। ਜਾਰੀ ਕੀਤੀ ਗਈ ਰਿਪੋਰਟ ਵਿੱਚ ਦੱਸਿਆ ਗਿਆ ਕਿ 16 ਤੋਂ 30 ਜੁਲਾਈ ਤੱਕ 97 ਹਜ਼ਾਰ 78 ਨਵੇਂ ਬੱਚਿਆਂ ਵਿੱਚ ਕੋਰੋਨਾ ਦੇ ਮਾਮਲੇ ਸਾਹਮਣੇ ਆਏ। ਇਹ 40 ਫੀਸਦੀ ਵਾਧਾ ਸੀ। ਰਿਪੋਰਟ ਵਿੱਚ ਕਿਹਾ ਗਿਆ ਕਿ ਮਹਾਂਮਾਰੀ ਦੀ ਸ਼ੁਰੂਆਤ ਤੋਂ ਹੁਣ ਤੱਥ 3 ਲੱਖ 38 ਹਜ਼ਾਰ ਬੱਚਿਆਂ 'ਚ ਕੋਰੋਨਾ ਦੇ ਲੱਛਣ ਮਿਲੇ। ਇਹ ਕੁੱਲ ਆਬਾਦੀ ਵਿੱਚ ਪ੍ਰਤੀ ਇੱਕ ਲੱਖ ਬੱਚਿਆਂ 'ਤੇ 447 ਮਾਮਲੇ ਹਨ।

ਹੋਰ ਖਬਰਾਂ »

ਹਮਦਰਦ ਟੀ.ਵੀ.