ਸਵੇਰ ਦੀ ਸੈਰ ਲਈ ਘਰੋਂ ਨਿਕਲੇ ਸਨ ਸੰਜੇ ਖੋਖਰ

ਬਾਗਪਤ, 11 ਅਗਸਤ (ਹਮਦਰਦ ਨਿਊਜ਼ ਸਰਵਿਸ) : ਯੂਪੀ ਦੇ ਬਾਗਪਤ ਜ਼ਿਲੇ ਵਿੱਚ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਵਾਪਰੀ ਹੈ, ਜਿਸ ਵਿੱਚ ਬਦਮਾਸ਼ਾਂ ਨੇ ਭਾਜਪਾ ਦੇ ਸਾਬਕਾ ਜ਼ਿਲਾ ਪ੍ਰਧਾਨ ਸੰਜੇ ਖੋਖਰ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਬਦਮਾਸ਼ਾਂ ਨੇ ਸੰਜੇ ਖੋਖਰ ਨੂੰ ਉਸ ਵੇਲੇ ਗੋਲੀਆਂ ਮਾਰੀਆਂ, ਜਦੋਂ ਉਹ ਸਵੇਰ ਦੀ ਸੈਰ ਲਈ ਘਰੋਂ ਨਿਕਲਿਆ ਸੀ। ਪੁਲਿਸ ਨੇ ਲਾਸ਼ ਨੂੰ ਕਬਜੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਛਪਰੌਲੀ ਵਾਸੀ ਸੰਜੇ ਖੋਖਰ ਆਰਐਸਐਸ ਦੇ ਪੁਰਾਣੇ ਕਾਰਕੁੰਨਾਂ ਵਿੱਚੋਂ ਇੱਕ ਸਨ।
ਸੰਜੇ ਖੋਖਰ ਕਕੋਰ ਕਲਾਂ ਪਿੰਡ ਦੇ ਜੂਨੀਅਰ ਹਾਈ ਸਕੂਲ ਵਿੱਚ ਅਧਿਆਪਕ ਸਨ। ਮੰਗਲਵਾਰ ਸਵੇਰੇ ਉਹ ਆਪਣੇ ਘਰੋਂ ਤਿਲਵਾੜਾ ਮਾਰਗ 'ਤੇ ਸਵੈਰ ਦੀ ਸੈਰ ਕਰਨ ਲਈ ਨਿਕਲੇ ਸਨ। ਲਗਭਗ ਡੇਢ ਕਿਲੋਮੀਟਰ ਦੂਰ ਇੱਕ ਖੇਤ ਦੇ ਨੇੜੇ ਉਨ•ਾਂ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਗੋਲੀਆਂ ਦੀ ਆਵਾਜ਼ ਸੁਣ ਕੇ ਨੇੜੇ-ਤੇੜੇ ਦੇ ਕਿਸਾਨ ਮੌਕੇ 'ਤੇ ਪਹੁੰਚੇ, ਪਰ ਤਦ ਤੱਕ ਹਮਲਾਵਰ ਫਰਾਰ ਹੋ ਚੁੱਕੇ ਸਨ। ਕਤਲ ਦੀ ਸਨਸਨੀਖੇਜ ਵਾਰਦਾਤ ਮਗਰੋਂ ਮੌਕੇ 'ਤੇ ਸੈਂਕੜੇ ਲੋਕਾਂ ਦੀ ਭੀੜ ਲੱਗ ਗਈ। ਭਾਜਪਾ ਕਾਰਕੁੰਨ ਵੀ ਮੌਕੇ 'ਤੇ ਪਹੁੰਚ ਗਏ। ਗ੍ਰਾਮੀਣਾਂ ਨੇ ਵਧਦੇ ਅਪਰਾਧ 'ਤੇ ਗੁੱਸਾ ਜ਼ਾਹਿਰ ਕੀਤਾ। ਸੂਚਨਾ ਮਿਲਦੇ ਹੀ ਏਐਸਪੀ ਅਨਿਤ ਕੁਮਾਰ ਅਤੇ ਸੀਓ ਆਲੋਕ ਕੁਮਾਰ ਮੌਕੇ 'ਤੇ ਪਹੁੰਚ ਗਏ। ਸੰਜੇ ਖੋਖਰ ਸਾਲ 2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਦੇ ਜ਼ਿਲ•ਾ ਪ੍ਰਧਾਨ ਸਨ। ਕੇਂਦਰੀ ਮੰਤਰੀ ਸੰਜੀਵ ਬਾਲਿਆਨ ਅਤੇ ਪ੍ਰਦੇਸ਼ ਦੇ ਗੰਨਾ ਮੰਤਰੀ ਸੁਰੇਸ਼ ਰਾਣਾ ਤੋਂ ਇਲਾਵਾ ਭਾਜਪਾ ਦੇ ਸੂਬਾ ਪ੍ਰਧਾਨ ਸੁਤੰਤਰ ਦੇਵ ਸਿੰਘ ਦੇ ਵੀ ਉਹ ਨਜ਼ਦੀਕੀ ਸਨ।

ਹੋਰ ਖਬਰਾਂ »

ਹਮਦਰਦ ਟੀ.ਵੀ.