ਮੁੰਬਈ, 12 ਅਗਸਤ, ਹ.ਬ. :  ਬਾਲੀਵੁੱਡ ਅਭਿਨੇਤਾ ਸੰਜੇ ਦੱਤ ਨੂੰ ਸਟੇਜ-3 ਫੇਫੜਿਆਂ ਦਾ ਕੈਂਸਰ ਹੋਣ ਦਾ ਪਤਾ ਲੱਗਿਆ ਹੈ। ਸੰਜੇ ਦੱਤ ਨੂੰ ਸਟੇਜ-3 ਲੰਗ ਕੈਂਸਰ ਡਾਇਗਨੋਸ ਹੋਇਆ ਹੈ। ਉਨ੍ਹਾਂ ਦੇ ਇਕ ਨਜ਼ਦੀਕੀ ਦੋਸਤ ਨੇ ਇਸ ਦਾ ਖ਼ੁਲਾਸਾ ਕੀਤਾ ਹੈ। ਸੰਜੇ ਦੋ ਦਿਨ ਪਹਿਲਾਂ ਹੀ ਲੀਲਾਵਤੀ ਹਸਪਤਾਲ ਵਿਚ ਦਾਖ਼ਲ ਹੋਏ ਸਨ, ਜਦੋਂ ਉਨ੍ਹਾਂ ਨੂੰ ਸਾਹ ਲੈਣ ਵਿਚ ਤਕਲੀਫ਼ ਦੀ ਸ਼ਿਕਾਇਤ ਸੀ। ਇਸ ਤੋਂ ਬਾਅਦ ਉਨ੍ਹਾਂ ਦਾ ਕੋਰੋਨਾ ਟੈਸਟ ਕੀਤਾ ਕੀਤਾ ਗਿਆ ਜੋ ਨੈਗੇਟਿਵ ਆਇਆ ਸੀ ਹੁਣ ਜਦੋਂ ਇਹ ਖ਼ਬਰ ਸਾਹਮਣੇ ਆਈ ਹੈ ਤਾਂ ਉਹ ਇਲਾਜ ਲਈ ਅਮਰੀਕਾ ਰਵਾਨਾ ਹੋ ਗਏ ਹਨ। ਫਿਲਮ ਸਮੀਖਿਅਕ ਕੋਮਲ ਨਾਹਟਾ ਅਤੇ ਅਭਿਨੇਤਾ ਸ਼ੇਖਰ ਸੁਮਨ ਦੇ ਬੇਟੇ ਅਧਿਐਨ ਸੁਮਨ ਨੇ ਟਵੀਟ ਕਰਕੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ। ਅਧਿਐਨ ਸੁਮਨ ਨੇ ਮੰਗਲਵਾਰ ਨੂੰ ਆਪਣੇ ਟਵਿਟਰ 'ਤੇ ਲਿਖਿਆ, 'ਸੰਜੂ ਸਰ ਨੂੰ ਫੇਫੜੇ ਦੇ ਕੈਂਸਰ ਦਾ ਪਤਾ ਲੱਗਿਆ ਹੈ।' ਇਸ ਤੋਂ ਪਹਿਲਾਂ ਸੰਜੇ ਨੇ ਆਪਣੇ ਇੰਸਟਗ੍ਰਾਮ ਤੇ ਇਕ ਨੋਟ ਪੋਸਟ ਕਰਦੇ ਹੋਏ ਕਿਹਾ ਸੀ ਕਿ ਉਹ ਕੁਝ ਇਲਾਜ ਲਈ ਕੰਮ ਤੋਂ ਛੁੱਟੀ ਲੈ ਰਹੇ ਹਨ। ਸੰਜੇ ਨੇ ਲਿਖਿਆ, 'ਹਾਇ ਦੋਸਤੋ! ਮੈਂ ਕੁਝ ਮੈਡੀਕਲ ਟ੍ਰੀਟਮੈਂਟ ਲਈ ਕੰਮ ਤੋਂ ਥੋੜ੍ਹਾ ਬ੍ਰੇਕ ਲੈ ਰਿਹਾ ਹਾਂ। ਮੇਰਾ ਪਰਿਵਾਰ ਅਤੇ ਦੋਸਤ ਮੇਰੇ ਨਾਲ ਹਨ ਅਤੇ ਮੈਂ ਆਪਣੇ ਸ਼ੁਭਚਿੰਤਕਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਚਿੰਤਾ ਨਾ ਕਰਨ, ਮੈਂ ਜਲਦ ਵਾਪਸ ਆਵਾਂਗਾ।'

ਹੋਰ ਖਬਰਾਂ »

ਹਮਦਰਦ ਟੀ.ਵੀ.