ਟੋਰਾਂਟੋ, 12 ਅਗਸਤ (ਹਮਦਰਦ ਨਿਊਜ਼ ਸਰਵਿਸ) : ਕੈਨੇਡਾ ਵਿੱਚ ਵਿਸ਼ਵ ਮਹਾਂਮਾਰੀ ਕੋਰੋਨਾ ਦੇ 124 ਨਵੇਂ ਮਾਮਲਿਆਂ ਦੀ ਪੁਸ਼ਟੀ ਮਗਰੋਂ ਮਰੀਜ਼ਾਂ ਦੀ ਗਿਣਤੀ 1 ਲੱਖ 20 ਹਜ਼ਾਰ ਤੋਂ ਟੱਪ ਗਈ ਹੈ ਅਤੇ ਹੁਣ ਤੱਕ 8980 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਸਿਹਤ ਏਜੰਸੀਆਂ ਵੱਲੋਂ ਮੰਗਲਵਾਰ ਨੂੰ ਜਾਰੀ ਤਾਜ਼ਾ ਜਾਣਕਾਰੀ ਮੁਤਾਬਕ ਦੇਸ਼ ਦੇ ਉਨਟਾਰੀਓ ਅਤੇ ਕਿਊਬਿਕ ਸੂਬੇ ਵਿੱਚ 124 ਨਵੇਂ ਮਾਮਲੇ ਦਰਜ ਕੀਤੇ ਗਏ ਹਨ, ਜਿਸ ਤੋਂ ਬਾਅਦ ਕੋਰੋਨਾ ਮਾਮਲਿਆਂ ਦੀ ਗਿਣਤੀ ਵਧ ਕੇ 1 ਲੱਖ 20 ਹਜ਼ਾਰ ਤੋਂ ਟੱਪ ਗਈ ਹੈ।
ਕੈਨੇਡਾ ਦੀ ਜਨਤਕ ਸਿਹਤ ਏਜੰਸੀ ਮੁਤਾਬਕ ਪੂਰੇ ਦੇਸ਼ ਵਿੱਚ ਫਿਲਹਾਲ 4790 ਐਕਟਿਵ ਮਾਮਲੇ ਹਨ। ਦੇਸ਼ ਵਿੱਚ 10 ਅਗਸਤ ਤੱਕ 45 ਲੱਖ ਲੋਕਾਂ ਦੀ ਜਾਂਚ ਕੀਤੀ ਜਾ ਚੁੱਕੀ ਹੈ ਅਤੇ ਕੁੱਲ ਮਰੀਜ਼ਾਂ ਵਿੱਚੋਂ 88 ਫੀਸਦੀ ਲੋਕ ਪੂਰੀ ਤਰ•ਾਂ ਠੀਕ ਹੋ ਚੁੱਕੇ ਹਨ। ਸਿਹਤ ਅਧਿਕਾਰੀ ਹਾਲਾਂਕਿ ਨੌਜਵਾਨਾਂ ਵਿੱਚ ਕੋਰੋਨਾ ਵਾਇਰਸ ਦੇ ਵਧਦੇ ਮਾਮਲਿਆਂ ਨੂੰ ਲੈ ਕੇ ਚਿੰਤਤ ਹਨ ਅਤੇ ਉਨ•ਾਂ ਨੇ ਇਸ ਦੇ ਲਈ ਨੌਜਵਾਨਾਂ ਦੇ ਪਾਰਟੀਆਂ ਅਤੇ ਨਾਈਟ ਕਲੱਬਾਂ ਵਿੱਚ ਜਾਣ ਨੂੰ ਜ਼ਿੰਮੇਵਾਰ ਠਹਿਰਾਇਆ ਹੈ।

ਹੋਰ ਖਬਰਾਂ »

ਹਮਦਰਦ ਟੀ.ਵੀ.