ਟੋਰਾਂਟੋ 'ਚ ਨਾਅਰੇਬਾਜ਼ੀ ਕਰਦਿਆਂ ਕੈਨੇਡਾ ਦੇ ਇੰਮੀਗ੍ਰੇਸ਼ਨ ਨਿਯਮਾਂ 'ਚ ਤਬਦੀਲੀ ਦੀ ਕੀਤੀ ਮੰਗ

ਟੋਰਾਂਟੋ, 13 ਸਤੰਬਰ (ਹਮਦਰਦ ਨਿਊਜ਼ ਸਰਵਿਸ) : ਕੈਨੇਡਾ ਦੇ ਇੰਮੀਗ੍ਰੇਸ਼ਨ ਨਿਯਮਾਂ ਵਿੱਚ ਤਬਦੀਲੀ ਦੀ ਮੰਗ ਨੂੰ ਲੈ ਕੇ ਮੌਜੂਦਾ ਅਤੇ ਸਾਬਕਾ ਕੌਮਾਂਤਰੀ ਵਿਦਿਆਰਥੀਆਂ ਵੱਲੋਂ ਉਪ ਪ੍ਰਧਾਨ ਮੰਤਰੀ ਕ੍ਰਿਸਟੀਆ ਫਰੀਲੈਂਡ ਦੇ ਟੋਰਾਂਟੋ ਸਥਿਤ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਵਾਸੀ ਵਿਦਿਆਰਥੀਆਂ ਦੀ ਸਾਂਝੀ ਮੁਹਿੰਮ ਦੀ ਅਗਵਾਈ ਕਰ ਰਹੇ ਸੰਗਠਨ 'ਮਾਈਗ੍ਰੈਂਟ ਵਰਕਰਜ਼ ਅਲਾਇੰਸ ਫਾਰ ਚੇਂਜ' ਦੀ ਇੱਕ ਪ੍ਰਬੰਧਕ ਸਰੋਮ ਰੋਹ ਨੇ ਕਿਹਾ ਕਿ ਕੋਰੋਨਾ ਮਹਾਂਮਾਰੀ ਕਾਰਨ ਕੈਨੇਡਾ ਦੀ ਜੌਬ ਮਾਰਕਿਟ ਵਿੱਚ ਕੌਮਾਂਤਰੀ ਵਿਦਿਆਰਥੀਆਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਕੈਨੇਡਾ 'ਚ ਕੋਵਿਡ-19 ਸੰਕਟ ਦੌਰਾਨ ਲੱਖਾਂ ਲੋਕਾਂ ਦੀ ਨੌਕਰੀ ਚਲੀ ਗਈ, ਜਿਨ•ਾਂ ਵਿੱਚ ਵੱਡੀ ਗਿਣਤੀ ਕੌਮਾਂਤਰੀ ਵਿਦਿਆਰਥੀ ਵੀ ਸ਼ਾਮਲ ਹਨ। ਬੇਰੁਜ਼ਗਾਰ ਹੋਣ ਕਾਰਨ ਉਹ ਕੈਨੇਡਾ ਦੀ ਪਰਮਾਨੈਂਟ ਰੈਜ਼ੀਡੈਂਸੀ (ਪੀ. ਆਰ.) ਲਈ ਅਪਲਾਈ ਨਹੀਂ ਕਰ ਸਕਦੇ। ਇੱਥੋਂ ਤੱਕ ਕਿ ਉਨ•ਾਂ ਨੂੰ ਦੇਸ਼-ਨਿਕਾਲਾ (ਡਿਪੋਰਟ) ਵੀ ਦਿੱਤਾ ਜਾ ਸਕਦਾ ਹੈ।
ਇਸ ਦੇ ਚਲਦਿਆਂ ਕੌਮਾਂਤਰੀ ਵਿਦਿਆਰਥੀਆਂ ਨੇ ਫੈਡਰਲ ਅਤੇ ਸੂਬਾ ਸਰਕਾਰ ਕੋਲੋਂ ਮੰਗ ਕੀਤੀ ਹੈ ਕਿ ਉਨ•ਾਂ ਨੂੰ ਇੰਮੀਗ੍ਰੇਸ਼ਨ ਨਿਯਮਾਂ ਵਿੱਚ ਢਿੱਲ ਦਿੱਤੀ ਜਾਵੇ। ਇਸ ਤੋਂ ਇਲਾਵਾ ਉਨ•ਾਂ ਨੂੰ ਰੁਜ਼ਗਾਰ ਵੀ ਮੁਹੱਈਆ ਕਰਵਾਏ ਜਾਵੇ ਤਾਂ ਜੋ ਉਹ ਆਪਣੀ ਪੜ•ਾਈ ਅਤੇ ਰਹਿਣ-ਸਹਿਣ ਦਾ ਖਰਚਾ ਕੱਢ ਸਕਣ। ਦੱਸ ਦੇਈਏ ਕਿ ਬੀਤੇ ਦਿਨੀਂ ਇਨ•ਾਂ ਕੌਮਾਂਤਰੀ ਵਿਦਿਆਰਥੀਆਂ ਨੇ ਇੱਕ ਆਨਲਾਈਨ ਪਟੀਸ਼ਨ ਜਾਰੀ ਕਰਕੇ ਫੈਡਰਲ ਸਰਕਾਰ ਅੱਗੇ ਆਪਣੀਆਂ ਮੰਗਾਂ ਰੱਖੀਆਂ ਹਨ। ਇਸ ਪਟੀਸ਼ਨ 'ਤੇ 18 ਹਜ਼ਾਰ ਤੋਂ ਵੱਧ ਕੌਮਾਂਤਰੀ ਵਿਦਿਆਰਥੀਆਂ ਵੱਲੋਂ ਦਸਤਖ਼ਤ ਕੀਤੇ ਗਏ ਹਨ। ਪਟੀਸ਼ਨ ਰਾਹੀਂ ਵਰਕ ਪਰਮਿਟ ਨੂੰ ਰਿਨਿਊਏਬਲ ਬਣਾਉਣ ਸਣੇ ਹੋਰ ਮੁੱਖ ਮੰਗਾਂ ਦਾ ਜ਼ਿਕਰ ਕੀਤਾ ਗਿਆ ਹੈ। ਇਨ•ਾਂ 'ਚ ਕੌਮਾਂਤਰੀ ਵਿਦਿਆਰਥੀਆਂ ਦੇ ਪਰਿਵਾਰਾਂ ਨੂੰ ਵਰਕ ਪਰਮਿਟ ਮੁਹੱਈਆ ਕਰਵਾਉਣਾ, ਅਸਮਾਨੀ ਚੜ•ੀ ਫੀਸ ਵਿੱਚ ਕਟੌਤੀ ਕਰਨਾ ਅਤੇ ਪ੍ਰਵਾਸੀ ਵਿਦਿਆਰਥੀਆਂ ਨੂੰ ਕੈਨੇਡਾ ਦੀ ਪੱਕੀ ਰਿਹਾਇਸ਼ ਦਾ ਰੁਤਬਾ ਦੇਣਾ ਆਦਿ ਮੰਗਾਂ ਸ਼ਾਮਲ ਹਨ।

ਹੋਰ ਖਬਰਾਂ »

ਕੈਨੇਡਾ

ਹਮਦਰਦ ਟੀ.ਵੀ.