ਨਵੀਂ ਦਿੱਲੀ, 13 ਸਤੰਬਰ (ਹਮਦਰਦ ਨਿਊਜ਼ ਸਰਵਿਸ) : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਸਿਹਤ ਇੱਕ ਫਿਰ ਵਿਗੜ ਗਈ ਹੈ। ਉਨ•ਾਂ ਨੂੰ ਸਾਹ ਲੈਣ ਵਿੱਚ ਤਕਲੀਫ਼ ਹੋ ਰਹੀ ਹੈ। ਇਸ ਦੇ ਚਲਦਿਆਂ ਸ਼ਨਿੱਚਰਵਾਰ ਦੇਰ ਰਾਤ ਉਨ•ਾਂ ਨੂੰ ਮੁੜ ਏਮਜ਼ ਵਿੱਚ ਭਰਤੀ ਕਰਵਾਇਆ ਗਿਆ। ਦੱਸ ਦਈਏ ਕਿ ਅਮਿਤ ਸ਼ਾਹ ਦੀ ਜਾਂਚ ਰਿਪੋਰਟ 2 ਅਗਸਤ ਨੂੰ ਕੋਰੋਨਾ ਪੌਜ਼ੀਟਿਵ ਆਈ ਸੀ। ਇਸ ਤੋਂ ਬਾਅਦ ਉਨ•ਾਂ ਨੂੰ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ। ਮੇਦਾਂਤਾ ਹਸਪਤਾਲ ਵਿਚ ਇਲਾਜ ਤੋਂ ਬਾਅਦ, ਉਨ•ਾਂ ਦੀ ਜਾਂਚ ਰਿਪੋਰਟ ਨੈਗੇਟਿਵ ਆਈ ਸੀ। ਪੂਰੀ ਤਰ•ਾਂ ਠੀਕ ਹੋਣ ਬਾਅਦ ਉਨ•ਾਂ ਨੂੰ 14 ਅਗਸਤ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਸੀ। ਹਾਲਾਂਕਿ, 18 ਅਗਸਤ ਨੂੰ, ਉਨ•ਾਂ ਨੂੰ ਥਕਾਵਟ ਅਤੇ ਸਰੀਰ ਦੇ ਦਰਦ ਦੀ ਸ਼ਿਕਾਇਤ 'ਤੇ ਦੁਬਾਰਾ ਏਮਜ਼ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਤੰਦਰੁਸਤ ਹੋਣ 'ਤੇ ਉਨ•ਾਂ ਨੂੰ 31 ਅਗਸਤ ਨੂੰ ਛੁੱਟੀ ਦੇ ਦਿੱਤੀ ਗਈ। ਹੁਣ ਖ਼ਬਰਾਂ ਆ ਰਹੀਆਂ ਹਨ ਕਿ ਉਨ•ਾਂ ਨੂੰ ਸਾਹ ਦੀ ਤਕਲੀਫ ਹੋਣ ਤੋਂ ਬਾਅਦ ਸ਼ਨਿੱਚਰਵਾਰ ਰਾਤ ਨੂੰ ਇੱਕ ਵਾਰ ਫਿਰ ਆਲ ਇੰਡੀਆ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ਼ (ਏਮਜ਼) ਵਿੱਚ ਦਾਖਲ ਕਰਵਾਇਆ ਗਿਆ ਹੈ।

ਹੋਰ ਖਬਰਾਂ »

ਹਮਦਰਦ ਟੀ.ਵੀ.