24 ਘੰਟਿਆਂ ਦੌਰਾਨ ਮਿਲੇ ਕੋਰੋਨਾ ਦੇ 94 ਹਜ਼ਾਰ ਨਵੇਂ ਮਰੀਜ਼

ਨਵੀਂ ਦਿੱਲੀ, 13 ਸਤੰਬਰ (ਹਮਦਰਦ ਨਿਊਜ਼ ਸਰਵਿਸ) : ਭਾਰਤ ਵਿੱਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ 47 ਲੱਖ ਤੋਂ ਟੱਪ ਗਈ ਹੈ। ਪਿਛਲੇ 24 ਘੰਟਿਆਂ ਦੌਰਾਨ ਦੇਸ਼ ਵਿੱਚ ਕੋਰੋਨਾ ਦੇ 94 ਹਜ਼ਾਰ 372 ਨਵੇਂ ਮਰੀਜ਼ ਮਿਲੇ, ਜਦਕਿ 1114 ਮਰੀਜ਼ਾਂ ਨੇ ਦਮ ਤੋੜ ਦਿੱਤਾ। ਨਵੇਂ ਕੇਸ ਆਉਣ ਬਾਅਦ ਮਰੀਜ਼ਾਂ ਦੀ ਗਿਣਤੀ 47 ਲੱਖ 54 ਹਜ਼ਾਰ 300 ਤੋਂ ਟੱਪ ਗਈ ਹੈ। ਸਿਹਤ ਮੰਤਰਾਲੇ ਦੇ ਅਨੁਸਾਰ ਦੇਸ਼ ਵਿੱਚ ਕੋਰੋਨਾ ਦੇ ਮਰੀਜ਼ਾਂ ਦੀ ਰਿਕਵਰੀ ਦੀ ਦਰ ਤੇਜ਼ੀ ਨਾਲ ਵੱਧ ਰਹੀ ਹੈ। ਦੇਸ਼ ਵਿਚ ਕੋਰੋਨਾ ਦੇ 9 ਲੱਖ 73 ਹਜ਼ਾਰ 175 ਐਕਟਿਵ ਕੇਸ ਹਨ, ਜਦੋਂ ਕਿ 37 ਲੱਖ 2 ਹਜ਼ਾਰ 595 ਲੋਕ ਠੀਕ ਹੋ ਗਏ ਹਨ। ਉਨ•ਾਂ ਨੂੰ ਹਸਪਤਾਲ ਵਿੱਚੋਂ ਛੁੱਟੀ ਦੇ ਦਿੱਤੀ ਗਈ ਹੈ। ਭਾਰਤ ਵਿੱਚ ਕੋਰੋਨਾ ਨਾਲ ਹੁਣ ਤੱਕ 78 ਹਜ਼ਾਰ 586 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਆਈਸੀਐਮਆਰ ਦੇ ਮੁਤਾਬਕ ਦੇਸ਼ ਵਿੱਚ ਪਿਛਲੇ 24 ਘੰਟਿਆਂ ਵਿੱਚ 10 ਲੱਖ 71 ਹਜ਼ਾਰ 702 ਲੋਕਾਂ ਦਾ ਕੋਰੋਨਾ ਟੈਸਟ ਕੀਤਾ ਗਿਆ। ਹੁਣ ਤੱਕ ਕੁੱਲ 5 ਕਰੋੜ 62 ਲੱਖ 60 ਹਜ਼ਾਰ 928 ਲੋਕਾਂ ਦੀ ਕੋਰੋਨਾ ਜਾਂਚ ਕੀਤੀ ਜਾ ਚੁੱਕੀ ਹੈ।

ਹੋਰ ਖਬਰਾਂ »

ਹਮਦਰਦ ਟੀ.ਵੀ.