ਨਵੀਂ ਦਿੱਲੀ, 13 ਸਤੰਬਰ (ਹਮਦਰਦ ਨਿਊਜ਼ ਸਰਵਿਸ) : ਸਾਬਕਾ ਕੇਂਦਰੀ ਮੰਤਰੀ ਰਘੂਵੰਸ਼ ਪ੍ਰਸਾਦ ਸਿੰਘ ਦਾ ਦਿੱਲੀ ਦੇ ਏਮਜ਼ ਵਿੱਚ ਦੇਹਾਂਤ ਹੋ ਗਿਆ। ਹਾਲ ਹੀ ਵਿੱਚ ਰਘੂਵੰਸ਼ ਪ੍ਰਸਾਦ ਸਿੰਘ ਦੀ ਸਿਹਤ ਖ਼ਰਾਬ ਹੋਣ ਕਾਰਨ ਉਨ•ਾਂ ਨੂੰ ਦਿੱਲੀ ਏਮਜ਼ ਵਿੱਚ ਦਾਖਲ ਕਰਵਾਇਆ ਗਿਆ ਸੀ। ਜਿੱਥੇ ਸ਼ੁੱਕਰਵਾਰ ਦੀ ਦੇਰ ਰਾਤ ਸਿਹਤ ਅਚਾਨਕ ਖਰਾਬ ਹੋ ਗਈ, ਜਿਸ ਤੋਂ ਬਾਅਦ ਉਨ•ਾਂ ਨੂੰ ਵੈਂਟੀਲੇਟਰ 'ਤੇ ਪਾ ਦਿੱਤਾ ਗਿਆ ਪਰ ਅੱਜ ਉਨ•ਾਂ ਦੀ ਮੌਤ ਹੋ ਗਈ। ਉਨ•ਾਂ ਨੇ ਹਾਲ ਹੀ ਵਿੱਚ ਬਿਹਾਰ ਦੀ ਵਿਰੋਧੀ ਧਿਰ ਆਰਜੇਡੀ ਤੋਂ ਅਸਤੀਫਾ ਦੇ ਦਿੱਤਾ ਸੀ, ਪਰ ਪਾਰਟੀ ਸੁਪਰੀਮੋ ਲਾਲੂ ਪ੍ਰਸਾਦ ਯਾਦਵ ਨੇ ਉਨ•ਾਂ ਦਾ ਅਸਤੀਫਾ ਨਾਮਨਜ਼ੂਰ ਕਰ ਦਿੱਤਾ ਸੀ।

ਹੋਰ ਖਬਰਾਂ »

ਹਮਦਰਦ ਟੀ.ਵੀ.