ਹਰੇ ਮਟਰ ਕਈ ਰੋਗਾਂ ਨੂੰ ਖਤਮ ਕਰਨ ਦੀ ਤਾਕਤ ਰੱਖਦੇ ਹਨ, ਕਿਉਂਕਿ ਇਨ੍ਹਾਂ ਵਿੱਚ ਕੈਲੋਰੀ, ਕਾਰਬੋਹਾਈਡ੍ਰੇਟ, ਫਾਈਬਰ, ਪ੍ਰੋਟੀਨ, ਵਿਟਾਮਿਨ ਵਰਗੇ ਕਈ ਜ਼ਰੂਰੀ ਪੋਸ਼ਕ ਤੱਤ ਮੌਜੂਦ ਹੁੰਦੇ ਹਨ। ਜੋ ਸਰੀਰ ਨੂੰ ਕਈ ਤਰ੍ਹਾਂ ਦੇ ਰੋਗਾਂ ਨਾਲ ਲੜਣ ਦੀ ਸ਼ਕਤੀ ਦਿੰਦੇ ਹਨ। ਹਰੇ ਮਟਰ ਖਾਣ ਨਾਲ ਯਾਦਦਾਸ਼ਤ ਤੇਜ਼ ਹੁੰਦੀ ਹੈ ਭਾਰ ਘੱਟ ਕਰਨ ਲਈ ਲੋਕ ਵਰਕਾਊਟ ਅਤੇ ਡਾਈਟਿੰਗ ਦਾ ਸਹਾਰਾ ਲੈਂਦੇ ਹਨ ਪਰ ਇਸ ਨਾਲ ਭਾਰ ਘੱਟ ਨਹੀਂ ਹੋ ਪਾਉਂਦਾ। ਅਜਿਹੇ 'ਚ ਸਭ ਤੋਂ ਬਿਹਤਰ ਆਪਸ਼ਨ ਹੈ ਕਿ ਰੋਜ਼ਾਨਾ ਮੁੱਠੀ ਭਰ ਮਟਰ ਦਾ ਸੇਵਨ ਕਰੋ। ਇਸ 'ਚ ਮੌਜੂਦ ਫਾਈਬਰ ਨਾਲ ਫੈਟ ਘੱਟਦੀ ਹੈ।ਮਟਰ ਖਾਣ ਦਾ ਸਭ ਤੋਂ ਵੱਡਾ ਫਾਇਦਾ ਹੈ ਕਿ ਇਹ ਕੋਲੈਸਟਰੋਲ ਦੀ ਮਾਤਰਾ ਨੂੰ ਘੱਟ ਕਰਦੇ ਹਨ ਅਤੇ ਤੁਹਾਨੂੰ ਮੋਟਾਪੇ ਦੇ ਨਾਲ-ਨਾਲ ਕਈ ਹੋਰ ਬੀਮਾਰੀਆਂ ਤੋਂ ਵੀ ਬਚਾਉਂਦੇ ਹੈ। ਇਹ ਬੈਡ ਕੋਲੈਸਟਰੋਲ ਨੂੰ ਵੀ ਘੱਟ ਕਰਦਾ ਹੈ। ਦਿਲ ਨੂੰ ਸਿਹਤਮੰਦ ਰੱਖੇ - ਦਿਲ ਦੇ ਰੋਗੀ ਲਈ ਤਾਂ ਹਰੇ ਮਟਰ ਦੀ ਵਰਤੋਂ ਬਹੁਤ ਹੀ ਫਾਇਦੇਮੰਦ ਹੈ। ਰੋਜ਼ਾਨਾ ਹਰੇ ਮਟਰ ਦਾ ਸੇਵਨ ਕਰਨ ਨਾਲ ਦਿਲ ਸਿਹਤਮੰਦ ਰਹਿੰਦਾ ਹੈ। ਕੈਂਸਰ ਤੋਂ ਬਚਾਏ - ਆਕਾਰ 'ਚ ਭਾਂਵੇ ਹੀ ਮਟਰ ਛੋਟੇ ਹਨ ਪਰ ਇਹ ਕੈਂਸਰ ਵਰਗੀਆਂ ਬੀਮਾਰੀਆਂ ਤੋਂ ਵੀ ਛੁਟਕਾਰਾ ਦਿਵਾ ਸਕਦਾ ਹੈ। ਇਸ ਨੂੰ ਨਿਯਮਿਤ ਖਾਣ ਨਾਲ ਕੈਂਸਰ ਦੀਆਂ ਬੀਮਾਰੀਆਂ ਦਾ ਖਤਰਾ ਵੀ ਘੱਟ ਹੁੰਦਾ ਹੈ। ਖਾਸ ਤੌਰ 'ਤੇ ਪੇਟ ਦੇ ਕੈਂਸਰ 'ਚ ਮਟਰ ਬਹੁਤ ਹੀ ਲਾਭਕਾਰੀ ਹੈ। ਗਰਭਵਤੀ ਔਰਤਾਂ ਲਈ ਹਰੇ ਮਟਰ ਕਾਫੀ ਫਾਇਦੇਮੰਦ ਹੈ। ਇਹ ਗਰਭਵਤੀ ਔਰਤਾਂ ਦੇ ਨਾਲ-ਨਾਲ ਭਰੂਣ ਨੂੰ ਵੀ ਭਰਪੂਰ ਪੋਸ਼ਣ ਦਿੰਦੇ ਹਨ। ਇਸ ਤੋਂ ਇਲਾਵਾ ਆਮ ਔਰਤਾਂ ਨੂੰ ਵੀ ਮਾਹਵਾਰੀ ਤੋਂ ਛੁਟਕਾਰਾ ਦਿਵਾਉਣ 'ਚ ਸਹਾਈ ਹੁੰਦੇ ਹਨ। ਹਰੇ ਮਟਰ 'ਚ ਪ੍ਰੋਟੀਨ ਦੇ ਨਾਲ-ਨਾਲ ਵਿਟਾਮਿਨ ਕੇ ਦੀ ਮਾਤਰਾ ਵੀ ਭਰਪੂਰ ਹੁੰਦੀ ਹੈ, ਜੋ ਹੱਡੀਆਂ ਨੂੰ ਮਜ਼ਬੂਤੀ ਦਿੰਦੀ ਹੈ।

ਹੋਰ ਖਬਰਾਂ »

ਹਮਦਰਦ ਟੀ.ਵੀ.