ਚੰਡੀਗੜ, 15 ਸਤੰਬਰ (ਹਮਦਰਦ ਨਿਊਜ਼ ਸਰਵਿਸ) : ਆਪਣੇ ਹੀ ਤਰ•ਾਂ ਦੇ ਇੱਕ ਅਲੱਗ ਮਾਮਲੇ ਵਿੱਚ ਦੋ ਬੱਚਿਆਂ ਦੀ ਮਾਂ ਨੇ ਪ੍ਰੇਮੀ ਨਾਲ ਰਹਿਣ ਲਈ ਪਤੀ ਤੇ ਸਹੁਰਿਆਂ ਤੋਂ ਜਾਨ ਦਾ ਖ਼ਤਰਾ ਦੱਸਦੇ ਹੋਏ ਪੰਜਾਬ ਐਂਡ ਹਰਿਆਣਾ ਹਾਈਕੋਰਟ ਵਿੱਚ ਪਟੀਸ਼ਨ ਦਾਖ਼ਲ ਕਰਕੇ ਸੁਰੱਖਿਆ ਦੀ ਮੰਗ ਕੀਤੀ ਸੀ। ਇਹ ਮੰਗ ਕਰਨਾ ਉਸ ਨੂੰ ਇੰਨਾ ਭਾਰੀ ਪੈ ਗਿਆ ਕਿ ਹਾਈਕੋਰਟ ਨੇ ਉਸ 'ਤੇ 25 ਹਜ਼ਾਰ ਰੁਪਏ ਦਾ ਜੁਰਮਾਨਾ ਲਾਉਂਦੇ ਹੋਏ ਉਸ ਦੀ ਪਟੀਸ਼ਨ ਖਾਰਜ ਕਰ ਦਿੱਤੀ। ਰੋਹਤਕ ਵਾਸੀ ਔਰਤ ਨੇ ਪਟੀਸ਼ਨ ਦਾਖ਼ਲ ਕਰਦੇ ਹੋਏ ਪੰਜਾਬ ਐਂਡ ਹਰਿਆਣਾ ਹਾਈਕੋਰਟ ਨੂੰ ਦੱਸਿਆ ਕਿ ਉਸ ਦਾ ਵਿਆਹ 2008 ਵਿੱਚ ਹੋਇਆ ਸੀ। ਵਿਆਹ ਮਗਰੋਂ ਉਹ ਆਪਣੇ ਪਤੀ ਨਾਲ ਰਹਿ ਰਹੀ ਸੀ। ਇਸ ਦੌਰਾਨ ਉਸ ਕੋਲ ਦੋ ਬੱਚੇ ਵੀ ਹੋਏ। ਪਰ ਬੀਤੀ 22 ਅਗਸਤ ਤੋਂ ਉਹ ਆਪਣੇ ਇੱਕ ਸਾਥੀ ਸੁਮਿਤ ਨਾਲ ਝੱਜਰ ਵਿੱਚ ਕਿਸੇ ਅਣਪਛਾਤੀ ਥਾਂ ਰਹਿ ਰਹੀ ਹੈ।
ਪਟੀਸ਼ਨਕਰਤਾ ਨੇ ਕਿਹਾ ਕਿ ਉਹ ਆਪਣੇ ਸਾਥੀ ਨਾਲ ਖੁਸ਼ ਹੈ ਅਤੇ ਉਸ ਨਾਲ ਹੀ ਰਹਿਣਾ ਚਾਹੁੰਦਾ ਹੈ, ਪਰ ਉਸ ਨੂੰ ਉਸ ਦੇ ਪਤੀ ਤੇ ਸਹੁਰਾ ਪਰਿਵਾਰ ਦੇ ਹੋਰਨਾਂ ਮੈਂਬਰਾਂ ਤੋਂ ਜਾਨ ਦਾ ਖ਼ਤਰਾ ਹੈ। ਪਟੀਸ਼ਨਕਰਤਾ ਨੇ ਹਾਈਕੋਰਟ ਨੂੰ ਅਪੀਲ ਕੀਤੀ ਕਿ ਉਸ ਨੂੰ ਉਸ ਦੇ ਸਾਥੀ ਨਾਲ ਰਹਿਣ ਲਈ ਸੁਰੱਖਿਆ ਮੁਹੱਈਆ ਕਰਵਾਈ ਜਾਵੇ ਤਾਂ ਜੋ ਉਹ ਬਿਨਾ ਕਿਸੇ ਡਰ ਦੇ ਆਪਣਾ ਜੀਵਨ ਬਤੀਤ ਕਰ ਸਕੇ। ਉੱਧਰ ਪੰਜਾਬ ਐਂਡ ਹਰਿਆਣਾ ਹਾਈਕੋਰਟ ਨੇ ਔਰਤ ਨੂੰ ਝਾੜ ਪਾਉਂਦੇ ਹੋਏ ਉਸ ਦੀ ਪਟੀਸ਼ਨ ਖਾਰਜ ਕਰ ਦਿੱਤੀ ਅਤੇ ਉਸ ਨੂੰ 25 ਹਜ਼ਾਰ ਰੁਪਏ ਜੁਰਮਾਨਾ ਵੀ ਲਾ ਦਿੱਤਾ।

ਹੋਰ ਖਬਰਾਂ »

ਹਮਦਰਦ ਟੀ.ਵੀ.