ਸਿੱਖਿਆ ਮੰਤਰੀ ਅਰਵਿੰਦ ਪਾਂਡੇ ਨੇ ਜਾਰੀ ਕੀਤੇ ਨਿਰਦੇਸ਼

ਦੇਹਰਾਦੂਨ, 16 ਸਤੰਬਰ (ਹਮਦਰਦ ਨਿਊਜ਼ ਸਰਵਿਸ) : ਉੱਤਰਾਖੰਡ ਵਿੱਚ 21 ਸਤੰਬਰ ਤੋਂ ਸਕੂਲ ਨਹੀਂ ਖੁੱਲ•ਣਗੇ। ਕੋਰੋਨਾ ਮਹਾਂਮਾਰੀ ਦੇ ਵਧਦੇ ਮਾਮਲਿਆਂ ਨੂੰ ਦੇਖਦੇ ਹੋਏ ਸਿੱਖਿਆ ਮੰਤਰੀ ਅਰਵਿੰਦ ਪਾਂਡੇ ਨੇ ਵਿਭਾਗੀ ਅਧਿਕਾਰੀਆਂ ਨੂੰ ਇਹ ਨਿਰਦੇਸ਼ ਜਾਰੀ ਕਰ ਦਿੱਤੇ ਹਨ। ਮੰਤਰੀ ਦੇ ਨਿਰਦੇਸ਼ਾਂ ਬਾਅਦ ਸਿੱਖਿਆ ਡਾਇਰੈਕਟਰ ਨੇ ਇਸ ਸਬੰਧ ਵਿੱਚ ਦੋਵਾਂ ਮੰਡਲਾਂ ਦੇ ਐਡੀਸ਼ਨਲ ਡਾਇਰੈਕਟਰਾਂ ਨੂੰ 30 ਸਤੰਬਰ ਤੱਕ ਸਕੂਲ ਬੰਦ ਰੱਖਣ ਦਾ ਨਿਰਦੇਸ਼ ਦਿੱਤਾ ਹੈ।
ਸਿੱਖਿਆ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ। ਜਦਕਿ ਕੇਂਦਰ ਸਰਕਾਰ ਵੱਲੋਂ 21 ਸਤੰਬਰ ਤੋਂ ਸਕੂਲ ਖੋਲ•ਣ ਸਬੰਧੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। ਕੇਂਦਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਵਿੱਚ ਕਿਹਾ ਗਿਆ ਹੈ ਕਿ ਵਿਦਿਆਰਥੀ ਸੁਝਾਅ ਲੈਣ ਲਈ ਸਕੂਲ  ਆ ਸਕਣਗੇ, ਪਰ ਅਜੇ ਸਕੂਲ ਖੋਲ•ਣਾ ਠੀਕ ਨਹੀਂ ਹੋਵੇਗਾ।
ਉਨ•ਾਂ ਕਿਹਾ ਕਿ ਬੱਚਿਆਂ ਦੇ ਜੀਵਨ ਨਾਲ ਖਿਲਵਾੜ ਨਹੀਂ ਕੀਤਾ ਜਾ ਸਕਦਾ, ਜਦ ਤੱਕ ਸਥਿਤੀ ਆਮ ਨਹੀਂ ਹੁੰਦੀ, ਸਕੂਲ ਨਹੀਂ ਖੋਲ•ੇ ਜਾਣਗੇ। ਉੱਧਰ ਸਿੱਖਿਆ ਮੰਤਰੀ ਦੇ ਨਿਰਦੇਸ਼ ਬਾਅਦ ਸਿੱਖਿਆ ਡਾਇਰੈਕਟਰ ਆਰ. ਕੇ. ਕੁੰਵਰ ਨੇ ਐਡੀਸ਼ਨਲ ਡਾਇਰੈਕਟਰ ਗੜ•ਵਾਲ ਤੇ ਕੁਮਾਊਂ ਨੂੰ ਇਸ ਸਬੰਧ ਵਿੱਚ ਨਿਰਦੇਸ਼ ਜਾਰੀ ਕਰ ਦਿੱਤੇ ਹਨ।

ਹੋਰ ਖਬਰਾਂ »

ਹਮਦਰਦ ਟੀ.ਵੀ.