ਚੰਡੀਗੜ੍ਹ, 16 ਸਤੰਬਰ (ਹਮਦਰਦ ਨਿਊਜ਼ ਸਰਵਿਸ) : ਚੰਡੀਗੜ੍ਹ ਦੇ ਸੈਕਟਰ-23 ਸਥਿਤ ਸਰਕਾਰੀ ਮਕਾਨ ਵਿੱਚ ਇੱਕ ਅਧਿਆਪਕਾ ਦੀ ਲਾਸ਼ ਸ਼ੱਕੀ ਹਾਲਾਤ ਵਿੱਚ ਮਿਲੀ ਹੈ। ਅਧਿਆਪਕਾ ਦਾ ਪਤੀ ਘਰੋਂ ਫਰਾਰ ਹੈ। ਪੁਲਿਸ ਨੂੰ ਸ਼ੱਕ ਜਤਾਇਆ ਹੈ ਕਿ ਅਧਿਆਪਕਾ ਦਾ ਕਤਲ ਉਸ ਦੇ ਪਤੀ ਨੇ ਹੀ ਕੀਤਾ ਅਤੇ ਉਹ ਫਰਾਰ ਹੋ ਗਿਆ।  ਮੰਗਲਵਾਰ ਰਾਤ ਅਧਿਆਪਕਾ ਦਾ ਮੁੰਡਾ ਸੈਕਟਰ-23 ਸਥਿਤ ਮਕਾਨ ਵਿੱਚ ਪਹੁੰਚਿਆ। ਜਦੋਂ ਦਰਵਾਜ਼ਾ ਖੋਲ੍ਹਿਆ ਤਾਂ ਮਕਾਨ 'ਚ ਅਧਿਆਪਕਾ ਦੀ ਲਾਸ਼ ਪਈ ਸੀ, ਜਿਸ ਦੀ ਸੂਚਨਾ ਚੰਡੀਗੜ੍ਹ ਸੈਕਟਰ-17 ਥਾਣਾ ਪੁਲਿਸ ਨੂੰ ਦਿੱਤੀ ਗਈ ਹੈ। ਦੇਰ ਰਾਤ ਤਕਰੀਬਨ 1.30 ਵਜੇ ਸੈਕਟਰ 17 ਥਾਣਾ ਇੰਚਾਰਜ ਰਾਮ ਰਤਨ ਸ਼ਰਮਾ ਪੁਲਿਸ ਟੀਮ ਨਾਲ ਮੌਕੇ 'ਤੇ ਪਹੁੰਚੇ। ਮ੍ਰਿਤਕਾ ਦੀ ਲਾਸ਼ ਨੂੰ ਜੀਐੱਮਐੱਸਐੱਚ 16 'ਚ ਰੱਖਵਾਉਣ ਤੋਂ ਬਾਅਦ ਪੁਲਿਸ ਨੇ ਮੁੰਡੇ ਦਾ ਬਿਆਨ ਦਰਜ ਕਰਵਾਇਆ ਹੈ। ਪੁਲਿਸ ਨੂੰ ਸ਼ੱਕ ਹੈ ਕਿ ਘਰੋਂ ਗ਼ਾਇਬ ਪਤੀ ਨੇ ਹੱਤਿਆ ਕੀਤੀ ਹੈ। ਸੈਕਟਰ 17 ਥਾਣਾ ਇੰਚਾਰਜ ਰਾਮਦੇਵ ਸ਼ਰਮਾ ਨੇ ਕਿਹਾ ਕਿ ਮਾਮਲੇ ਦਾ ਖੁਲਾਸਾ ਮ੍ਰਿਤਕਾ ਦੇ ਪਤੀ ਦੇ ਬਿਆਨ ਦਰਜ ਹੋਣ ਤੋਂ ਬਾਅਦ ਹੀ ਹੋਵੇਗਾ। ਫਿਲਹਾਲ ਪੁਲਿਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ। ਹਾਲਾਂਕਿ ਇਸ ਮਾਮਲੇ ਵਿੱਚ ਅਜੇ ਤਕ ਹੱਤਿਆ ਦੀ ਧਾਰਾ ਤਹਿਤ ਕੇਸ ਦਰਜ ਨਹੀਂ ਕੀਤਾ ਗਿਆ ਹੈ।

ਹੋਰ ਖਬਰਾਂ »

ਹਮਦਰਦ ਟੀ.ਵੀ.