ਫਾਜ਼ਿਲਕਾ, 18 ਸਤੰਬਰ, ਹ.ਬ : ਫਾਜ਼ਿਲਕਾ ਦੇ ਪਿੰਡ ਮੁੱਠਿਆਂ ਵਾਲੀ ਵਿਚ ਕੇਨਰਾ ਬੈਂਕ ਨੂੰ ਲੁੱਟਣ ਦੀ ਕੋਸ਼ਿਸ਼ ਉਦੋਂ ਨਾਕਾਮ ਹੋ ਗਈ ਜਦੋਂ ਪਿੰਡ ਵਾਸੀਆਂ ਨੇ ਬੈਂਕ ਨੂੰ ਸੰਨ੍ਹ ਲਾਉਂਦਿਆਂਚੋਰ ਨੂੰ ਕਾਬੂ ਕਰ ਲਿਆ। ਜਾਣਕਾਰੀ ਦਿੰਦੇ ਹੋਏ ਪਿੰਡ ਵਾਸੀਆਂ ਨੇ ਦੱਸਿਆ ਕਿ ਦੋ ਦਿਨ ਪਹਿਲਾਂ ਕੁਝ ਵਿਅਕਤੀਆਂ ਵੱਲੋਂ ਇਸੇ ਬੈਂਕ ਨੂੰ ਲੁੱਟਣ ਦੀ ਵਾਰਦਾਤ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਕੀਤੀ ਗਈ ਸੀ। ਜਿਸ ਤੋਂ ਬਾਅਦ ਬੈਂਕ ਕਰਮਚਾਰੀਆਂ ਨੇ ਉਨ੍ਹਾਂ ਨੂੰ ਚੌਕੰਨਾ ਰਹਿਣ ਬਾਰੇ ਕਿਹਾ। ਇਸ ਲਈ ਜਦੋਂ ਬੁੱਧਵਾਰ- ਵੀਰਵਾਰ ਦੀ ਰਾਤ ਨੂੰ ਇੱਕ ਵਾਰ ਫੇਰ ਬੈਂਕ ਨੂੰ ਲੁੱਟਣ ਦੀ ਕੋਸ਼ਿਸ਼ ਕੀਤੀ ਗਈ ਤਾਂ ਉਨ੍ਹਾਂ ਵੱਲੋਂ ਇਸ ਨੂੰ ਨਾਕਾਮ ਕਰ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਚਾਰ ਚੋਰਾਂ ਵਿਚੋਂ ਇਕ ਨੂੰ ਰੰਗੇ ਹੱਥੀਂ ਕਾਬੂ ਕਰ ਲਿਆ ਅਤੇ ਬਾਕੀ ਫ਼ਰਾਰ ਹੋ ਗਏ। ਜਿਸ ਤੋਂ ਬਾਅਦ ਉਨ੍ਹਾਂ ਵੱਲੋਂ ਪੁਲਸ ਨੂੰ ਮੌਕੇ 'ਤੇ ਬੁਲਾ ਕੇ ਉਸ ਨੂੰ ਪੁਲਸ ਦੇ ਹਵਾਲੇ ਕਰ ਦਿੱਤਾ।

ਹੋਰ ਖਬਰਾਂ »

ਹਮਦਰਦ ਟੀ.ਵੀ.