ਇਸਲਾਮਾਬਾਦ, 18 ਸਤੰਬਰ (ਹਮਦਰਦ ਨਿਊਜ਼ ਸਰਵਿਸ) : ਪਾਕਿਸਤਾਨ ਵਿੱਚ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਮੁਲਜ਼ਮ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਪਾਕਿਸਤਾਨ ਦੀ ਅਦਾਲਤ ਨੇ ਇਮਰਾਨ ਸਰਕਾਰ ਨੂੰ ਕਿਹਾ ਹੈ ਕਿ ਉਹ ਨਵਾਜ਼ ਸ਼ਰੀਫ਼ ਨੂੰ ਅਗਲੇ ਹਫ਼ਤੇ ਤੱਕ ਪਾਕਿਸਤਾਨ ਲਿਆ ਕੇ ਅਦਾਲਤ 'ਚ ਪੇਸ਼ ਕਰੇ। ਪਾਕਿਸਤਾਨੀ ਹਾਈਕੋਰਟ ਦੇ ਇੱਕ ਅਧਿਕਾਰੀ ਨੇ ਇਮਰਾਨ ਸਰਕਾਰ ਦੇ ਵਿਦੇਸ਼ ਸਕੱਤਰ ਨੂੰ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਨੂੰ 22 ਸਤੰਬਰ ਤੱਕ ਅਦਾਲਤ ਵਿੱਚ ਪੇਸ਼ ਕਰਨ ਦੇ ਹੁਕਮ ਦਿੱਤੇ ਹਨ। 60 ਸਾਲਾ ਨਵਾਜ਼ ਸ਼ਰੀਫ਼ ਲਾਹੌਰ ਹਾਈ ਕੋਰਟ ਵੱਲੋਂ ਇਲਾਜ ਲਈ ਚਾਰ ਹਫ਼ਤੇ ਵਾਸਤੇ ਵਿਦੇਸ਼ ਜਾਣ ਦੀ ਆਗਿਆ ਦਿੱਤੇ ਜਾਣ ਮਗਰੋਂ ਪਿਛਲੇ ਸਾਲ ਨਵੰਬਰ 'ਚ ਲੰਡਨ ਗਏ ਸਨ, ਪਰ ਮੁੜ ਹੁਣ ਤੱਕ ਵਾਪਸ ਨਹੀਂ ਆਏ। ਅਦਾਲਤ ਨੇ ਤਿੰਨ ਵਾਰ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਰਹੇ ਨਵਾਜ਼ ਸ਼ਰੀਫ਼, ਉਸ ਦੀ ਧੀ ਮਰੀਅਮ ਅਤੇ ਜਵਾਈ ਮੁਹੰਮਦ ਸਫ਼ਦਰ ਨੂੰ 6 ਜੁਲਾਈ, 2018 ਨੂੰ ਅਵੇਨਫੀਲਡ ਸੰਪੱਤੀ ਮਾਮਲੇ ਵਿੱਚ ਦੋਸ਼ੀ ਠਹਿਰਾਇਆ ਸੀ।

ਹੋਰ ਖਬਰਾਂ »

ਹਮਦਰਦ ਟੀ.ਵੀ.