ਕਿਹਾ : ਪੰਜਾਬ ਦੀ ਆਤਮਾ 'ਤੇ ਹਮਲਾ ਬਰਦਾਸ਼ਤ ਨਹੀਂ ਕਰਾਂਗੇ

ਚੰਡੀਗੜ•, 18 ਸਤੰਬਰ (ਹਮਦਰਦ ਨਿਊਜ਼ ਸਰਵਿਸ) : ਖੇਤੀਬਾੜੀ ਬਿਲ ਨੂੰ ਲੈ ਕੇ ਪੰਜਾਬ ਵਿੱਚ ਮੋਦੀ ਸਰਕਾਰ ਦਾ ਜਮ ਕੇ ਵਿਰੋਧ ਹੋ ਰਿਹਾ ਹੈ। ਬੀਤੇ ਵੀਰਵਾਰ ਨੂੰ ਸ਼੍ਰੋਮਣੀ ਅਕਾਲ ਦਲ ਦੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਬਿਲ ਦਾ ਵਿਰੋਧ ਕਰਦੇ ਹੋਏ ਕੇਂਦਰੀ ਮੰਤਰੀ ਮੰਡਲ 'ਚੋਂ ਅਸਤੀਫ਼ਾ ਦੇ ਦਿੱਤਾ। ਉੱਥੇ ਹੀ ਹੋਰ ਵਿਰੋਧੀ ਦਲ ਵੀ ਮੋਦੀ ਸਰਕਾਰ ਦੇ ਇਸ ਬਿਲ ਦਾ ਵਿਰੋਧ ਕਰ ਰਹੇ ਹਨ। ਸ਼ੁੱਕਰਵਾਰ ਨੂੰ ਕਾਂਗਰਸ ਨੇਤਾ ਨਵਜੋਤ ਸਿੰਘ ਸਿੱਧੂ ਨੇ ਇਸ ਬਿਲ ਨੂੰ ਲੈ ਕੇ ਮੋਦੀ ਸਰਕਾਰ 'ਤੇ ਜਮ ਕੇ ਨਿਸ਼ਾਨਾ ਸਾਧਿਆ।
ਸਿੱਧੂ ਨੇ ਟਵੀਟ ਕਰਦਿਆਂ ਕਿਹਾ ਕਿ ਕਿਸਾਨ ਪੰਜਾਬ ਦੀ ਆਤਮਾ ਹੈ। ਸਰੀਰ ਦੇ ਜ਼ਖ਼ਮ ਭਰ ਜਾਂਦੇ ਹਨ, ਪਰ ਆਤਮਾ 'ਤੇ ਹਮਲਾ ਸਾਡੀ ਹੋਂਦ 'ਤੇ ਹਮਲਾ ਹੈ, ਜੋ ਕਿ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਭਾਰਤੀ ਜਨਤਾ ਪਾਰਟੀ ਦੀ ਸਭ ਤੋਂ ਪੁਰਾਣੀ ਸਹਿਯੋਗੀ ਪਾਰਟੀ ਅਕਾਲੀ ਦਲ ਵੀ ਇਸ ਬਿਲ ਦੇ ਵਿਰੁੱਧ ਹੈ। ਵੀਰਵਾਰ ਨੂੰ ਬਿਲ 'ਤੇ ਅਸਹਿਮਤੀ ਜਤਾਉਂਦੇ ਹੋਏ ਅਕਾਲੀ ਦਲ ਦੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਅਸਤੀਫ਼ਾ ਦੇ ਦਿੱਤਾ। ਰਾਸ਼ਟਰਪਤੀ ਨੇ ਉਨ•ਾਂ ਦਾ ਅਸਤੀਫ਼ਾ ਮਨਜ਼ੂਰ ਵੀ ਕਰ ਲਿਆ ਹੈ।
ਹਾਲਾਂਕਿ ਉਨ•ਾਂ ਦੇ ਅਸਤੀਫ਼ੇ ਨੂੰ ਲੈ ਕੇ ਵਿਰੋਧੀ ਦਲਾਂ ਨੇ ਅਲੱਗ ਢੰਗ ਦੀ ਪ੍ਰਤੀਕਿਰਿਆ ਦਿੱਤੀ ਹੈ। ਕਾਂਗਰਸ ਨੇ ਇਸ ਨੂੰ ਨਾਟਕ ਕਰਾਰ ਦਿੱਤਾ ਹੈ। ਪਾਰਟੀ ਜਨਰਲ ਸਕੱਤਰ ਅਤੇ ਮੁੱਖ ਬੁਲਾਰੇ ਰਣਦੀਪ ਸੂਰਜੇਵਾਲਾ ਨੇ ਕਿਹਾ ਕਿ ਹਰਿਆਣਾ ਦੇ ਉਪ ਮੁੱਖ ਮੰਤਰੀ ਅਤੇ ਜੇਜੇਪੀ ਨੇਤਾ ਦੁਸ਼ਯੰਤ ਚੌਟਾਲਾ ਨੂੰ ਵੀ ਮਨੋਹਰ ਲਾਲ ਖੱਟਰ ਸਰਕਾਰ ਕੋਲੋਂ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ।
ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਦੇ ਜਨਰਲ ਸਕੱਤਰ ਸਰਵਨ ਸਿੰਘ ਪੰਧੇਰ ਨੇ ਹਰਸਿਮਰਤ ਕੌਰ ਬਾਦਲ ਦੇ ਅਸਤੀਫ਼ੇ ਨੂੰ ਦੇਰ ਨਾਲ ਲਿਆ ਗਿਆ ਫ਼ੈਸਲਾ ਦੱਸਿਆ ਹੈ। ਉਨ•ਾਂ ਕਿਹਾ ਕਿ ਇਸ ਦਾ ਮਕਸਦ ਲੋਕਾਂ ਦੇ ਗੁੱਸੇ ਨੂੰ ਸ਼ਾਂਤ ਕਰਨਾ ਹੈ।

ਹੋਰ ਖਬਰਾਂ »

ਹਮਦਰਦ ਟੀ.ਵੀ.