ਵਿਰੋਧੀ ਧਿਰਾਂ ਵੱਲੋਂ ਭਾਰੀ ਹੰਗਾਮੇ ਦੇ ਬਾਵਜੂਦ ਬਿਲ ਪਾਸ

ਨਵੀਂ ਦਿੱਲੀ, 20 ਸਤੰਬਰ (ਹਮਦਰਦ ਨਿਊਜ਼ ਸਰਵਿਸ) : ਭਾਰੀ ਹੰਗਾਮੇ ਦੇ ਬਾਵਜੂਦ ਲੋਕ ਸਭਾ ਮਗਰੋਂ ਰਾਜ ਸਭਾ ਵਿੱਚ ਵੀ ਖੇਤੀਬਾੜੀ ਸਬੰਧੀ ਦੋ ਬਿਲ ਪਾਸ ਹੋ ਗਏ। ਇਨ•ਾਂ ਬਿਲਾਂ ਨੂੰ ਜ਼ੁਬਾਨੀ ਵੋਟਿੰਗ ਰਾਹੀਂ ਪਾਸ ਕਰ ਦਿੱਤਾ ਗਿਆ। ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਉਚ ਸਦਨ 'ਚ ਬਿਲ ਦੇ ਪੱਖ ਵਿੱਚ ਜਵਾਬ ਦਿੱਤਾ। ਇਸ ਦੌਰਾਨ ਅਸੰਤੁਸ਼ਟ ਵਿਰੋਧੀ ਧਿਰਾਂ ਦੇ ਸੰਸਦ ਮੈਂਬਰਾਂ ਨੇ ਜ਼ੋਰਦਾਰ ਹੰਗਾਮਾ ਕੀਤਾ। ਉੱਥੇ ਹੀ ਬਿਲ ਪਾਸ ਹੋਣ 'ਤੇ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ, ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਭਾਜਪਾ ਦੇ ਕੌਮੀ ਪ੍ਰਧਾਨ ਜਗਤ ਪ੍ਰਕਾਸ਼ ਨੱਢਾ ਨੇ ਖੁਸ਼ੀ ਜਤਾਈ। ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਖੇਤੀ ਉਤਪਾਦਾਂ ਦਾ ਵਪਾਰ ਅਤੇ ਵਣਜ (ਤਰੱਕੀ ਅਤੇ ਸਰਲਤਾ) ਬਿੱਲ 2020 ਅਤੇ ਕਿਸਾਨ (ਸਸ਼ਕਤੀਕਰਨ ਅਤੇ ਸੁਰੱਖਿਆ) ਮੁੱਲ ਇੰਸ਼ੋਰੈਂਸ ਅਤੇ ਖੇਤੀ ਸੇਵਾਵਾਂ ਕਰਾਰ ਬਿੱਲ 2020 ਪੇਸ਼ ਕੀਤੇ ਜੋ ਭਾਰੀ ਰੌਲੇ ਰੱਪੇ ਦੌਰਾਨ ਜ਼ੁਬਾਨੀ ਵੋਟਾਂ ਨਾਲ ਪਾਸ ਕਰ ਦਿੱਤੇ ਗਏ। ਸਦਨ ਵਿੱਚ ਕਾਫੀ ਰੌਲਾ ਰੱਪਾ ਪਿਆ, ਜਿਸ ਕਾਰਨ ਬਾਅਦ ਦੁਪਹਿਰ ਸਦਨ ਦੀ ਕਾਰਵਾਈ ਕੁੱਝ ਸਮੇਂ ਲਈ ਰੋਕਣੀ ਪਈ। ਇਸ ਤੋਂ ਪਹਿਲਾਂ ਬਿੱਲ ਪੇਸ਼ ਕਰਨ ਮੌਕੇ ਤੋਮਰ ਨੇ ਕਿਹਾ ਕਿ ਦੋਵੇਂ ਬਿੱਲ ਇਤਿਹਾਸਕ ਹਨ ਅਤੇ ਕਿਸਾਨਾਂ ਦੇ ਜੀਵਨ ਵਿੱਚ ਇਨਕਲਾਬੀ ਤਬਦੀਲੀਆਂ ਲਿਆਉਣਗੇ। ਉਨ•ਾਂ ਕਿਹਾ ਕਿ ਇਨ•ਾਂ ਬਿੱਲਾਂ ਦੀਆਂ ਵਿਵਸਥਾਵਾਂ ਅਨੁਸਾਰ ਕਿਸਾਨ ਆਪਣੀ ਫਸਲ ਕਿਤੇ ਵੀ ਵੇਚ ਸਕਣਗੇ ਅਤੇ ਉਨ•ਾਂ ਨੂੰ ਲੋੜੀਂਦੀ ਕੀਮਤ 'ਤੇ ਫਸਲ ਵੇਚਣ ਦੀ ਆਜ਼ਾਦੀ ਮਿਲੇਗੀ। ਉਨ•ਾਂ ਕਿਹਾ ਕਿ ਇਸ ਵਿੱਚ ਵਿਵਸਥਾ ਹੈ ਕਿ ਬੀਜਾਈ ਸਮੇਂ ਹੀ ਕੀਮਤ ਦਾ ਭਰੋਸਾ ਦੇਣਾ ਹੋਵੇਗਾ। ਉਨ•ਾਂ ਯਕੀਨ ਦਵਾਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਕਿਹਾ ਹੈ ਕਿ ਐੱਮਐੱਸਪੀ ਕਾਇਮ ਹੈ ਤੇ ਅੱਗੇ ਵੀ ਜਾਰੀ ਰਹੇਗੀ। ਇਸ ਤੋਂ ਬਾਅਦ ਸ਼ੁਰੂ ਹੋਈ ਬਹਿਸ 'ਤੇ ਕਾਂਗਰਸ ਨੇ ਸਰਕਾਰ ਉੱਤੇ ਘੱਟੋ ਘੱਟ ਸਮਰਥਨ ਮੁੱਲ (ਐੱਮਐੱਸਪੀ) ਖਤਮ ਕਰਨ ਅਤੇ ਕਾਰਪੋਰੇਟ ਜਗਤ ਨੂੰ ਲਾਭ ਪਹੁੰਚਾਉਣ ਲਈ ਨਵਾਂ ਖੇਤੀਬਾੜੀ ਬਿੱਲ ਲਿਆਉਣ ਦਾ ਦੋਸ਼ ਲਾਇਆ। ਹਾਲਾਂਕਿ ਸਰਕਾਰ ਨੇ ਇਸ ਤੋਂ ਇਨਕਾਰ ਕਰਦਿਆਂ ਕਿਹਾ ਕਿ ਇਹ ਬਿੱਲ ਕਿਸਾਨਾਂ ਨੂੰ ਮੰਡੀ ਦੇ ਬਦਲ ਮੁਹੱਈਆ ਕਰਾਉਣ ਅਤੇ ਉਨ•ਾਂ ਦੀਆਂ ਫਸਲਾਂ ਦੇ ਵਧੀਆ ਭਾਅ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਲਿਆਂਦੇ ਗਏ ਹਨ। ਰਾਜ ਸਭਾ ਵਿੱਚ ਕਾਂਗਰਸ ਦੇ ਪ੍ਰਤਾਪ ਸਿੰਘ ਬਾਜਵਾ ਨੇ ਦੋਸ਼ ਲਾਇਆ ਕਿ ਦੋਵੇਂ ਬਿੱਲ ਕਿਸਾਨਾਂ ਦੀ ਰੂਹ ਨੂੰ ਸੱਟ ਮਾਰ ਰਹੇ ਹਨ। ਇਸ ਨੂੰ ਗਲਤ ਢੰਗ ਨਾਲ ਤਿਆਰ ਕੀਤਾ ਗਿਆ ਹੈ ਅਤੇ ਗਲਤ ਸਮੇਂ 'ਤੇ ਪੇਸ਼ ਕੀਤਾ ਗਿਆ ਹੈ। ਉਨ•ਾਂ ਕਿਹਾ ਕਿ ਹਰ ਰੋਜ਼ ਹਜ਼ਾਰਾਂ ਕੋਰੋਨਾ ਵਾਇਰਸ ਦੇ ਕੇਸ ਸਾਹਮਣੇ ਆ ਰਹੇ ਹਨ ਅਤੇ ਸਰਹੱਦ 'ਤੇ ਚੀਨ ਨਾਲ ਤਣਾਅ ਹੈ। ਉਨ•ਾਂ ਦੋਸ਼ ਲਾਇਆ ਕਿ ਸਰਕਾਰ ਦਾ ਇਰਾਦਾ ਐੱਮਐੱਸਪੀ ਖਤਮ ਕਰਕੇ ਕਾਰਪੋਰੇਟ ਜਗਤ ਨੂੰ ਉਤਸ਼ਾਹਤ ਕਰਨਾ ਹੈ। ਉਨ•ਾਂ ਸਵਾਲ ਕੀਤਾ ਕਿ ਕੀ ਸਰਕਾਰ ਨੇ ਨਵੇਂ ਕਦਮ ਚੁੱਕਣ ਤੋਂ ਪਹਿਲਾਂ ਕਿਸਾਨ ਜਥੇਬੰਦੀਆਂ ਨਾਲ ਗੱਲਬਾਤ ਕੀਤੀ ਸੀ। ਉਨ•ਾਂ ਦੋਸ਼ ਲਾਇਆ ਕਿ ਦੋਵੇਂ ਬਿੱਲ ਦੇਸ਼ ਦੇ ਸੰਘੀ ਢਾਂਚੇ ਨਾਲ ਵੀ ਮਜ਼ਾਕ ਹਨ। ਉਨ•ਾਂ ਕਿਹਾ ਕਿ ਜਿਨ•ਾਂ ਨੂੰ ਤੁਸੀਂ ਲਾਭ ਲੈਣਾ ਚਾਹੁੰਦੇ ਹੋ, ਉਹ ਇਸ ਨੂੰ ਸਵੀਕਾਰ ਕਰਨ ਲਈ ਤਿਆਰ ਨਹੀਂ ਹਨ। ਅਜਿਹੀ ਸਥਿਤੀ ਵਿੱਚ ਨਵੇਂ ਕਾਨੂੰਨਾਂ ਦੀ ਕੀ ਲੋੜ ਹੈ। ਉਨ•ਾਂ ਕਿਹਾ ਕਿ ਦੇਸ਼ ਦੇ ਕਿਸਾਨ ਹੁਣ ਅਨਪੜ• ਨਹੀਂ ਹਨ ਅਤੇ ਉਹ ਸਰਕਾਰ ਦੇ ਕਦਮਾਂ ਨੂੰ ਸਮਝਦੇ ਹਨ। ਬਾਜਵਾ ਨੇ ਸਵਾਲ ਕੀਤਾ ਕਿ ਜੇ ਸਰਕਾਰ ਦੇ ਕਦਮ ਕਿਸਾਨਾਂ ਦੇ ਹੱਕ ਵਿੱਚ ਹਨ ਤਾਂ ਫਿਰ ਭਾਜਪਾ ਦਾ ਸਭ ਤੋਂ ਪੁਰਾਣਾ ਭਾਈਵਾਲ ਅਕਾਲੀ ਦਲ ਇਸ ਦਾ ਵਿਰੋਧ ਕਿਉਂ ਕਰ ਰਿਹਾ ਹੈ? ਉਨ•ਾਂ ਕਿਹਾ ਕਿ ਪੰਜਾਬ, ਹਰਿਆਣਾ ਅਤੇ ਪੱਛਮੀ ਉੱਤਰ ਪ੍ਰਦੇਸ਼ ਦੇ ਕਿਸਾਨਾਂ ਨੂੰ ਸਰਕਾਰ ਦੇ ਨਵੇਂ ਕਦਮ ਦਾ ਸਭ ਤੋਂ ਜ਼ਿਆਦਾ ਨੁਕਸਾਨ ਹੋਵੇਗਾ। ਉੱਧਰ ਭਾਜਪਾ ਦੀ ਅਗਵਾਈ ਹੇਠਲੇ ਐੱਨਡੀਏ ਦੇ ਭਾਈਵਾਲ ਸ਼੍ਰੋਮਣੀ ਅਕਾਲੀ ਦਲ ਦੇ ਨਰੇਸ਼ ਗੁਜਰਾਲ ਨੇ ਖੇਤੀ ਨਾਲ ਸਬੰਧਤ ਦੋਵਾਂ ਬਿੱਲਾਂ ਨੂੰ ਕਿਸਾਨ ਵਿਰੋਧੀ ਕਰਾਰ ਦਿੰਦਿਆਂ ਇਨ•ਾਂ ਨੂੰ ਚੋਣਵੀਂ ਕਮੇਟੀ ਵਿੱਚ ਭੇਜਣ ਦੀ ਮੰਗ ਕੀਤੀ। ਰਾਜ ਸਭਾ 'ਚ ਖੇਤੀ ਬਿੱਲਾਂ ਉਤੇ ਚਰਚਾ ਕਰਦੇ ਹੋਏ ਉਨ•ਾਂ ਕਿਹਾ ਕਿ ਸਰਕਾਰ ਨੂੰ ਪੰਜਾਬ ਦੇ ਕਿਸਾਨਾਂ ਨੂੰ ਕਮਜ਼ੋਰ ਨਹੀਂ ਸਮਝਣਾ ਚਾਹੀਦਾ। ਸਰਕਾਰ ਨੂੰ ਚਾਹੀਦਾ ਹੈ ਕਿ ਉਹ ਪੰਜਾਬ ਅਤੇ ਹਰਿਆਣੇ ਦੇ ਕਿਸਾਨਾਂ ਦੀ ਅਸੰਤੁਸ਼ਟੀ ਵੱਲ ਧਿਆਨ ਦੇਣਾ ਚਾਹੀਦਾ ਹੈ। ਜਿਹੜੇ ਚੰਗਿਆੜੇ ਉਠ ਰਹੇ ਹਨ ਉਨ•ਾਂ ਨੂੰ ਅੱਗ ਨਹੀਂ ਬਣਨ ਦੇਣਾ ਚਾਹੀਦਾ। ਅਕਾਲੀ ਦਲ ਦੇ ਸੁਖਦੇਵ ਸਿੰਘ ਢੀਂਡਸਾ ਨੇ ਵੀ ਮੰਗ ਕੀਤੀ ਕਿ ਇਸ ਮੁੱਦੇ 'ਤੇ ਵਿਆਪਕ ਵਿਚਾਰ ਵਟਾਂਦਰੇ ਕੀਤੇ ਜਾਣ।

ਹੋਰ ਖਬਰਾਂ »

ਹਮਦਰਦ ਟੀ.ਵੀ.