ਲੰਡਨ, 21 ਸਤੰਬਰ, ਹ.ਬ. : ਕੋਰੋਨਾ ਮਹਾਮਾਰੀ ਪਾਬੰਦੀਆਂ ਦੇ ਖ਼ਿਲਾਫ਼ ਸ਼ਨਿੱਚਰਵਾਰ ਨੂੰ ਲੰਡਨ ਵਿਚ ਵਿਰੋਧ ਪ੍ਰਦਰਸ਼ਨ ਹੋਇਆ। ਕਈ ਥਾਵਾਂ ’ਤੇ ਹਿੰਸਾ ਦੀ ਘਟਨਾਵਾਂ ਵਾਪਰੀਆਂ। ਪੁਲਿਸ ਮੁਤਾਬਕ ਇਸ ਦੌਰਾਨ 32 ਤੋਂ ਜ਼ਿਆਦਾ ਲੋਕਾਂ ਨੂੰ ਗ੍ਰਿਫਤਾਰ  ਕੀਤਾ ਗਿਆ ਹੈ। ਮੈਟਰੋਪੌਲਿਟਨ ਪੁਲਿਸ ਨੇ ਇੱਕ ਬਿਆਨ ਵਿਚ ਕਿਹਾ ਕਿ ਪ੍ਰਦਰਸ਼ਨਕਾਰੀ ਅਤੇ ਪੁਲਿਸ ਵਿਚਾਲੇ ਹਿੰਸਕ ਝੜਪ ਵਿਚ ਦੋ ਪੁਲਿਸ ਕਰਮੀਆਂ ਨੂੰ ਮਾਮੂਲੀ ਸੱਟਾਂ ਵੀ ਲੱਗੀਆਂ ਹਨ।
ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਕੋਰੋਨਾ ਦੀ ਪਾਬੰਦੀਆਂ ਦੇ ਵਿਰੋਧ ਵਿਚ ਕਰੀਬ Îਇੱਕ ਹਜ਼ਾਰ ਤੋਂ ਜ਼ਿਆਦਾ ਲੋਕ ਇਕੱਠੇ ਹੋਏ। ਮਹਾਮਾਰੀ ਦੇ ਮੱਦੇਨਜ਼ਰ ਪ੍ਰਦਰਸ਼ਨਕਾਰੀਆਂ ਨੂੰ ਇੱਕ ਸਥਾਨ ’ਤੇ ਇਕੱਠੇ ਹੋਣ ਤੋਂ ਮਨ੍ਹਾਂ ਕੀਤਾ ਗਿਆ ਸੀ। ਉਨ੍ਹਾਂ ਨੂੰ ਸਰੀਰਿਕ ਦੂਰੀ ਦੇ ਨਿਯਮਾਂ ਦੀ ਪਾਲਣਾ ਕਰਨ ਲਈ ਕਿਹਾ ਗਿਆ ਸੀ।  ਲੋਕਾਂ ਨੂੰ ਚਿਤਾਵਨੀ ਦਿੱਤੀ ਗਈ ਕਿ ਲੰਡਨ ਇੱਕ ਜਨਤਕ ਸਿਹਤ ਸੰਕਟ ਦੇ ਵਿਚ ਖੜ੍ਹਾ ਹੈ ਅਤੇ ÇÎੲੱਥੇ ਵੱਡੀ ਸਭਾ ਲੋਕਾਂ ਨੂੰ ਖ਼ਤਰੇ ਵਿਚ ਪਾ ਸਕਦੀ ਹੈ। ਇਯ ਦੇ ਬਾਵਜੂਦ ਪਦਰਸ਼ਨਕਾਰੀ ਇੱਥੇ ਇਕੱਠੇ ਹੋਏ। ਪੁਲਿਸ ਪ੍ਰਸ਼ਾਸਨ ਨੇ ਦੱਸਿਆ ਕਿ ਜਦ ਪ੍ਰਦਰਸ਼ਨਕਾਰੀਆਂ ਨੇ ਨਹੀਂ ਸੁਣਿਆ ਤਦ ਉਨ੍ਹਾਂ ਹਟਾਉਣ ਦੇ ਲਈ ਹਲਕੇ ਬਲ ਦਾ ਪ੍ਰਯੋਗ ਕੀਤਾ ਗਿਆ। ਲੰਡਨ ਦੇ ਮੇਅਰ ਸਾਦਿਕ ਖਾਨ ਨੇ  ਕੋਰੋਨਾ ਵਾਇਰਸ ਦੇ ਮੁੜ ਪ੍ਰਸਾਰ ’ਤੇ ਚਿੰਤਾ ਜਤਾਈ। ਵੁਨ੍ਹਾਂ ਕਿਹਾ ਕਿ ਸੀ ਕਿ ਲੰਡਨ ਵਿਚ ਮੁੜ ਕੋਰੋਨਾ ਫੈਲਣ ਦੀ ਸੰਭਾਵਨਾ ਹੋ ਗਈ ਹੈ। ਬ੍ਰਿਟੇਨ ਦੇ ਡਿਪਾਰਟਮੈਂਟ ਆਫ਼ ਹੈਲਥ ਐਂਡ ਸੋਸ਼ਲ ਕੇਅਰ ਦਾ ਕਹਿਣਾ ਹੈ ਕਿ ਸ਼ਨਿੱਚਰਵਾਰ ਨੂੰ ਕੋਰੋਨਾ ਵਾਇਰਸ ਦੇ 4,422 ਨਵੇਂ ਮਾਮਲੇ ਸਾਹਮਣੇ ਆਏ ਸੀ।

ਹੋਰ ਖਬਰਾਂ »

ਹਮਦਰਦ ਟੀ.ਵੀ.