ਕੋਰੋਨਾ ਫੈਲਣ ਤੋਂ ਰੋਕਣ ਲਈ ਸਕੂਲਾਂ 'ਚ ਘਟਾਇਆ ਜਾਵੇ ਕਲਾਸਾਂ ਦਾ ਆਕਾਰ

ਬਰੈਂਪਟਨ, 22 ਸਤੰਬਰ (ਹਮਦਰਦ ਨਿਊਜ਼ ਸਰਵਿਸ) : ਬਰੈਂਪਟਨ ਦੇ ਸਕੂਲਾਂ ਵਿੱਚ ਕੋਰੋਨਾ ਨੂੰ ਫੈਲਣ ਤੋਂ ਰੋਕਣ ਲਈ ਐਨਡੀਪੀ ਨੇ ਕਲਾਸਾਂ ਦਾ ਆਕਾਰ ਘਟਾਉਣ ਦਾ ਸੱਦਾ ਦਿੱਤਾ ਹੈ। ਐਨਡੀਪੀ ਦੀ ਡਿਪਟੀ ਲੀਡਰ ਅਤੇ ਬਰੈਂਪਟਨ ਸੈਂਟਰ ਤੋਂ ਵਿਧਾਇਕਾ ਸਾਰਾ ਸਿੰਘ ਦਾ ਮੰਨਣਾ ਹੈ ਕਿ ਜੇਕਰ ਇੱਕ ਕਲਾਸ ਵਿੱਚ ਸਿਰਫ਼ 15 ਵਿਦਿਆਰਥੀ ਬੈਠਣ ਤਾਂ ਇਸ ਨਾਲ ਕੋਰੋਨਾ ਫ਼ੈਲਣ ਦਾ ਖ਼ਤਰਾ ਕਾਫ਼ੀ ਘਟਾਇਆ ਜਾ ਸਕਦਾ ਹੈ। ਬਰੈਂਪਟਨ ਵਿੱਚ ਕਾਫ਼ੀ ਤੇਜ਼ੀ ਨਾਲ ਕੋਰੋਨਾ ਦੇ ਕੇਸ ਵਧ ਰਹੇ ਹਨ। ਇਸ ਲਈ ਇੱਥੇ ਕਲਾਸ ਰੂਮ ਵਿੱਚ ਸਿਰਫ਼ 15 ਵਿਦਿਆਰਥੀ ਬੈਠਣ ਦਾ ਨਿਯਮ ਲਾਜ਼ਮੀ ਕਰਨਾ ਚਾਹੀਦਾ ਹੈ।
ਦੱਸ ਦੇਈਏ ਕਿ 21 ਸਤੰਬਰ ਤੱਕ ਪੀਲ ਡਿਸਟ੍ਰਿਕਟ ਸਕੂਲ ਬੋਰਡ 'ਚ 31 ਐਕਟਿਵ ਕੇਸ ਆ ਚੁੱਕੇ ਹਨ। ਵਿਧਾਇਕਾ ਸਾਰਾ ਸਿੰਘ ਨੇ ਕਿਹਾ ਕਿ ਬਰੈਂਪਟਨ ਦੇ ਪਰਿਵਾਰਾਂ ਨੂੰ ਆਪਣੇ ਬੱਚਿਆਂ ਦੀ ਸਿਹਤ ਤੇ ਸੁਰੱਖਿਆ ਜਾਂ ਉਨ•ਾਂ ਦੀ ਵਿੱਦਿਅਕ ਸਫ਼ਲਤਾ 'ਚੋਂ ਇੱਕ ਦੀ ਚੋਣ ਨਹੀਂ ਕਰਨੀ ਚਾਹੀਦੀ, ਪਰ ਫੋਰਡ ਸਰਕਾਰ ਉਨ•ਾਂ ਨੂੰ ਅਜਿਹਾ ਕਰਨ ਲਈ ਮਜਬੂਰ ਕਰ ਰਹੀ ਹੈ।
ਸਾਰਾ ਸਿੰਘ ਨੇ ਕਿਹਾ ਕਿ ਕੋਰੋਨਾ ਵਾਇਰਸ ਦੇ ਖ਼ਤਰੇ ਦੇ ਬਾਵਜੂਦ ਵਿਦਿਆਰਥੀ ਭੀੜ ਭਰੀਆਂ ਕਲਾਸਾਂ ਵਿੱਚ ਜਾ ਰਹੇ ਹਨ, ਜਿਸ ਕਾਰਨ ਮਹਾਂਮਾਰੀ ਫ਼ੈਲਣ ਦਾ ਖ਼ਤਰਾ ਮੰਡਰਾ ਰਿਹਾ ਹੈ। ਇਸ ਕਾਰਨ ਬਹੁਤ ਸਾਰੇ ਮਾਪੇ ਆਪਣੇ ਬੱਚਿਆਂ ਨੂੰ ਸਕੂਲ ਨਹੀਂ ਭੇਜਣਾ ਚਾਹੁੰਦੇ, ਪਰ ਉਨ•ਾਂ ਨੂੰ ਆਨਲਾਈਨ ਕਲਾਸਾਂ ਲਈ ਲੰਬੀ ਉਡੀਕ ਕਰਨੀ ਪੈ ਰਹੀ ਹੈ।
 

ਹੋਰ ਖਬਰਾਂ »

ਹਮਦਰਦ ਟੀ.ਵੀ.