ਸੰਯੁਕਤ ਰਾਸ਼ਟਰ, 22 ਸਤੰਬਰ (ਹਮਦਰਦ ਨਿਊਜ਼ ਸਰਵਿਸ) : ਸੰਯੁਕਤ ਰਾਸ਼ਟਰ ਦੇ 75 ਸਾਲ ਪੂਰੇ ਹੋਣ 'ਤੇ ਆਯੋਜਤ ਵਿਸ਼ੇਸ਼ ਪ੍ਰੋਗਰਾਮ ਵਿੱਚ ਜੰਮੂ-ਕਸ਼ਮੀਰ ਦਾ ਮੁੱਦਾ ਚੁੱਕਣਾ ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਲਈ ਮਹਿੰਗਾ ਪੈ ਗਿਆ। ਭਾਰਤ ਨੇ ਪਾਕਿਸਤਾਨ ਨੂੰ ਅੱਤਵਾਦ ਦਾ ਗੜ• ਅਤੇ ਪਨਾਹਗਾਰ ਦੱਸ ਕੇ ਉਸ ਦੀ ਬੋਲਤੀ ਬੰਦ ਕਰ ਦਿੱਤੀ। ਭਾਰਤ ਨੇ ਕਿਹਾ ਕਿ ਪਾਕਿਸਤਾਨ ਇੱਕ ਅਜਿਹਾ ਮੁਲਕ ਹੈ, ਜੋ ਅੱਤਵਾਦ ਫੈਲਾਉਣ ਵਾਲਿਆਂ ਨੂੰ ਟ੍ਰੇਨਿੰਗ ਦਿੰਦਾ ਹੈ ਅਤੇ ਉਨ•ਾਂ ਨੂੰ ਸ਼ਹੀਦ ਦਾ ਦਰਜਾ ਦਿੰਦਾ ਹੈ। ਭਾਰਤ ਨੇ ਇਹ ਵੀ ਕਿਹਾ ਕਿ ਪਾਕਿਸਤਾਨ ਵਿੱਚ ਘੱਟਗਿਣਤੀਆਂ 'ਤੇ ਜ਼ੁਲਮ ਵਧਦਾ ਜਾ ਰਿਹਾ ਹੈ। ਸੰਯੁਕਤ ਰਾਸ਼ਟਰ ਵਿੱਚ ਪਾਕਿਸਤਾਨੀ ਵਿਦੇਸ਼ ਮੰਤਰੀ ਮਹਿਮੂਦ ਕੁਰੈਸ਼ੀ ਦੇ ਕਸ਼ਮੀਰ ਦਾ ਮੁੱਦਾ ਚੁੱਕਣ 'ਤੇ ਭਾਰਤ ਨੇ ਜਵਾਬ ਦੇਣ ਦੇ ਅਧਿਕਾਰ ਦੇ ਤਹਿਤ ਅੱਤਵਾਦ ਦਾ ਮੁੱਦਾ ਚੁੱਕਿਆ।
ਸੰਯੁਕਤ ਰਾਸ਼ਟਰ ਵਿੱਚ ਭਾਰਤ ਦੀ ਪਹਿਲੀ ਸਕੱਤਰ ਵਿਦਿਸ਼ਾ ਮੈਤਰਾ ਨੇ ਕੁਰੈਸ਼ੀ ਦੇ ਭਾਸ਼ਣ ਨੂੰ ਭਾਰਤ ਦੇ ਅੰਦਰੂਨੀ ਮਾਮਲੇ 'ਚ ਕਦੇ ਨਾ ਖ਼ਤਮ ਹੋਣ ਵਾਲਾ ਮਨਗੜ•ਤ ਵਿਚਾਰ ਕਰਾਰ ਦਿੱਤਾ।
ਸੋਮਵਾਰ ਤੋਂ ਸ਼ੁਰੂ ਹੋਏ ਸੰਯੁਕਤ ਰਾਸ਼ਟਰ ਦੇ ਇਸ ਪ੍ਰੋਗਰਾਮ ਵਿੱਚ ਮੈਤਰਾ ਨੇ ਕਿਹਾ ਕਿ ਉਹ ਉਤਰ ਦੇਣ ਦੇ ਅਧਿਕਾਰ ਤਹਿਤ ਪਾਕਿਸਤਾਨ ਦੇ ਪ੍ਰਤੀਨਿਧੀ ਦੇ ਬਿਆਨ ਦਾ ਜਵਾਬ ਦੇਣਾ ਚਾਹੁੰਦੀ ਹੈ। ਉਨ•ਾਂ ਨੇ ਕਿਹਾ ਕਿ ਪਾਕਿਸਤਾਨ ਇਸ ਤਰ•ਾਂ ਦੇ ਮੰਚ ਦੀ ਵਰਤੋਂ ਵਾਰ-ਵਾਰ ਬੇਬੁਨਿਆਦ ਦੋਸ਼ ਲਾਉਣ ਲਈ ਕਰਦਾ ਰਿਹਾ ਹੈ। ਪਾਕਿਸਤਾਨ ਦੇ ਪ੍ਰਤੀਨਿਧੀ ਦਾ ਜੋ ਅਸੀਂ ਵਿਚਾਰ ਸੁਣਿਆ ਉਹ ਭਾਰਤ ਦੇ ਅੰਦਰੂਨੀ ਮਾਮਲੇ ਵਿੱਚ ਕਦੇ ਨਾ ਖ਼ਤਮ ਹੋਣ ਵਾਲਾ ਮਨਗੜਤ ਵਿਚਾਰ ਹੈ।
ਮੈਤਰਾ ਨੇ ਕਿਹਾ ਕਿ ਭਾਰਤ ਕੁਰੈਸ਼ੀ ਦੇ ਜੰਮੂ-ਕਸ਼ਮੀਰ ਸਬੰਧੀ ਬਿਆਨ ਨੂੰ ਖਾਰਜ ਕਰਦਾ ਹੈ, ਕਿਉਂਕਿ ਜੰਮੂ-ਕਸ਼ਮੀਰ ਭਾਰਤ ਦਾ ਅਭਿੰਨ ਅੰਗ ਹੈ। ਭਾਰਤੀ ਪ੍ਰਤੀਨਿਧੀ ਨੇ ਕਿਹਾ ਕਿ ਪਾਕਿਸਤਾਨ ਖੁਦ ਅੱਤਵਾਦੀਆਂ ਨੂੰ ਪਨਾਹ ਦਿੰਦਾ ਆ ਰਿਹਾ ਹੈ।

ਹੋਰ ਖਬਰਾਂ »

ਹਮਦਰਦ ਟੀ.ਵੀ.